ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4 ਤਹਿਤ ਮਸ਼ਾਲ ਮਾਰਚ ਦਾ ਮਾਲੇਰਕੋਟਲਾ ਪੁੱਜਣ ’ਤੇ ਨਿੱਘਾ ਸਵਾਗਤ

Aug17,2026 | Jagrati Lahar Bureau | Malerkotla


• ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4’ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਦਾ ਮਜ਼ਬੂਤ ਮੰਚ: ਵਿਧਾਇਕ ਡਾ. ਜਮੀਲ ਉਰ ਰਹਿਮਾਨ

               ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ, ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4’ ਇੱਕ ਮਹੱਤਵਪੂਰਨ ਪਹਿਲ ਹੈ। ਇਹ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਪਿਛਲੇ ਦਿਨੀਂ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਪੁੱਜੀ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਮਸ਼ਾਲ ਦਾ ਸਵਾਗਤ ਕਰਨ ਮੌਕੇ ਕੀਤਾ।
            ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਖੇਡ ਪੱਖੀ ਨੀਤੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਸੂਬੇ ਦੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਨੂੰ ਮਜ਼ਬੂਤ ਕਰ ਰਿਹਾ ਹੈ।
             ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਮਸ਼ਾਲ ਨੌਜਵਾਨਾਂ ਵਿੱਚ ਨਵੀਂ ਊਰਜਾ ਅਤੇ ਜੋਸ਼ ਦਾ ਪ੍ਰਤੀਕ ਹੈ। ਖੇਡਾਂ ਪ੍ਰਤੀ ਵਧ ਰਹੀ ਰੁਚੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ-ਸ਼ੈਲੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।
           ਜ਼ਿਕਰਯੋਗ ਹੈ ਕਿ ਮਸ਼ਾਲ ਮਾਰਚ ਜ਼ਿਲ੍ਹਾ ਲੁਧਿਆਣਾ ਤੋਂ ਪੈਰਾ ਐਥਲੀਟ ਅਤੇ ਬਰਾਂਜ਼ ਮੈਡਲ ਜੇਤੂ ਮੁਹੰਮਦ ਯਾਮੀਨ ਸਮੇਤ ਸਪਰਸ਼ ਕੁਮਾਰ, ਅਮਨਦੀਪ ਸਿੰਘ, ਯਮਨਵੀਰ ਜਵੰਦਾ, ਮੁਹੰਮਦ ਮੁਰਤਜ਼ਾ ਹਨੀਫ, ਜੌਤੀ ਕੌਰ, ਨਵੀਲਾ ਅਤੇ ਸਾਹਿਲ ਵਰਗੇ ਕੌਮੀ ਤੇ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਵੱਲੋਂ ਲੈ ਕੇ ਮਾਲੇਰਕੋਟਲਾ ਪਹੁੰਚਾਈ ਗਈ। ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਇਸ ਦਾ ਖੇਡ ਪ੍ਰੇਮੀਆਂ ਅਤੇ ਖਿਡਾਰੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
            ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ ਅਤੇ ਸਰਕਾਰ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਖੇਡ ਮੈਦਾਨਾਂ, ਖੇਡ ਸਹੂਲਤਾਂ ਅਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
                ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲਾ ਨਹੀਂ, ਸਗੋਂ ਤੰਦਰੁਸਤ, ਨਸ਼ਾ-ਮੁਕਤ ਅਤੇ ਸਮਰੱਥ ਪੰਜਾਬ ਦੀ ਨੀਂਹ ਮਜ਼ਬੂਤ ਕਰਨ ਵਾਲੀ ਲੋਕ-ਲਹਿਰ ਬਣ ਰਹੀ ਹੈ। ਉਨ੍ਹਾਂ ਸਮੂਹ ਖਿਡਾਰੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਤੱਕ ਲਿਜਾਣ ਦਾ ਸੱਦਾ ਦਿੱਤਾ।
            ਇਸ ਮੌਕੇ ਮੁਹੰਮਦ ਅਸਲਮ, ਮੁਹੰਮਦ ਯਾਮਿਨ, ਮੁਹੰਮਦ ਮੌਨਿਸ ਰਹਿਮਾਨ, ਚੇਅਰਮੈਨ ਸੰਤੋਖ ਸਿੰਘ, ਟਰੱਕ ਯੂਨੀਅਨ ਪ੍ਰਧਾਨ ਚਰਨਜੀਤ ਸਿੰਘ ਚੀਮਾ, ਤਹਿਸੀਲਦਾਰ ਮਾਲੇਰਕੋਟਲਾ ਨਵਜੋਤ ਤਿਵਾਰੀ ਸਮੇਤ ਖੇਡ ਵਿਭਾਗ ਦੇ ਅਧਿਕਾਰੀ, ਕੋਚਿੰਗ ਸਟਾਫ, ਦਫ਼ਤਰੀ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਮੌਜੂਦ ਸਨ

-khedanwatanpunjabdiyan-malerkotla-bhagwantmann-punjabsports-nashamuktpunjab



TOP HEADLINES


*ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ 'ਚ ਸ
ਸਤਯੇਂਦਰ ਜੈਨ ਨੂੰ ਫਿਰ ਭਾਜਪਾ ਨੇ ਗ੍ਰਿਫ਼ਤਾਰ ਕਰਵਾ ਦਿੱਤਾ, ਪਿਛ
*ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿ
*ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮ
ਆਪ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਜਪਾਲ ਨਾਲ ਕੀਤੀ ਮੁਲਾਕ
*ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾ
ਡਾ. ਸਤੀਸ਼ ਪੂਨੀਆ ਨੂੰ ਪੰਜਾਬ ਭਾਜਪਾ ਦਾ ਇੰਚਾਰਜ ਨਿਯੁਕਤ ਕੀਤੇ
*ਗੈਂਗਸਟਰਾਂ 'ਤੇ ਵਾਰ ਦਾ 210ਵਾਂ ਦਿਨ: ਪੰਜਾਬ ਪੁਲਿਸ ਵੱਲੋਂ 53
*ਮਸ਼ਾਲ ਮਾਰਚ ਦੇ ਲੁਧਿਆਣਾ ਪੁੱਜਣ ’ਤੇ ਗੁਰੂ ਨਾਨਕ ਸਟੇਡੀਅਮ ’ਚ
*ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲ
ਐਸਪੀ (ਡੀ) ਪਵਨਜੀਤ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਗਿਆ ਸਨਮਾ
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿ
ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਵਿਧਾਇਕ ਅਮਰਗੜ੍ਹ ਪ
ਪੰਜਾਬ 'ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤ
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4 ਤਹਿਤ ਮਸ਼ਾਲ ਮਾਰਚ ਦਾ ਮਾਲੇਰਕ
ਸੀਆਈਡੀ ਲੁਧਿਆਣਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੂੰ ਮੁੱਖ ਮੰਤ
*ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 5
ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51412667

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us