*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ ਦਾ ਤੋਹਫ਼ਾ*

Aug24,2026 | Jagrati Lahar Bureau | Chandigarh


 
-*ਇਹ ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ ਨੌਜਵਾਨਾਂ ਨੂੰ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਵੀ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
 
-ਇਸ ਸਾਲ ਪੰਜਾਬ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਵਿਕਸਿਤ ਕੀਤੇ ਜਾਣਗੇ; 734 ਖੇਡ ਮੈਦਾਨ ਪਹਿਲਾਂ ਹੀ ਸਮਰਪਿਤ ਕੀਤੇ ਜਾ ਚੁੱਕੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਸਾਰੇ ਪੇਂਡੂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਰਵਾਇਤੀ ਖੇਡਾਂ ਲਈ ਵੱਖ-ਵੱਖ ਸਹੂਲਤਾਂ ਉਪਲੱਬਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਰਾਤ ਨੂੰ ਖੇਡਣ ਲਈ ਵੱਡੀਆਂ ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ ਅਤੇ ਸਾਰੇ ਖੇਡ ਮੈਦਾਨਾਂ ਵਿੱਚ ਮਜ਼ਬੂਤ ਜਾਲੀਆਂ ਲਾਈਆਂ ਗਈਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਪਹਿਲੀ ਵਾਰ ਕਿਸੇ ਸਰਕਾਰ ਨੇ ਖੇਡਾਂ ਲਈ 1,744 ਕਰੋੜ ਦਾ ਖੇਡ ਬਜਟ ਰੱਖਿਆ ਹੈ, ਜਿਸ ਵਿੱਚੋਂ ਵਿਸ਼ੇਸ਼ ਤੌਰ 'ਤੇ 1,500 ਕਰੋੜ ਰੁਪਏ ਪੇਂਡੂ ਖੇਡ ਮੈਦਾਨਾਂ ‘ਤੇ ਖ਼ਰਚੇ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਸਰਕਾਰ ਪਿੰਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਦੇ 6000 ਜਿੰਮ ਸਥਾਪਤ ਕਰ ਰਹੀ ਹੈ; 500 ਦਾ ਕੰਮ ਮੁਕੰਮਲ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਆਈ.ਪੀ.ਐੱਲ. ਦੀ ਤਰਜ਼ 'ਤੇ ਸ਼ੇਰ-ਏ-ਪੰਜਾਬ ਟੀ-20 ਲੀਗ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਕਰਵਾਈ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਸਾਡੀ ਲੜਾਈ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਬੇਰੁਜ਼ਗਾਰੀ ਵਿਰੁੱਧ ਹੈ, ਜਦਕਿ ਵਿਰੋਧੀ ਧਿਰਾਂ ਸਿਰਫ਼ ਕੁਰਸੀ ਲਈ ਲੜ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਰੱਖੜੀ ਦੇ ਤਿਉਹਾਰ 'ਤੇ ਜਮ੍ਹਾਂ ਹੋਵੇਗੀ 'ਸਨਮਾਨ ਰਾਸ਼ੀ': ਮੁੱਖ ਮੰਤਰੀ ਭਗਵੰਤ ਸਿੰਘ ਮਾਨ
 
-*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਟਿਆਲਾ ਦੇ ਪਿੰਡ ਦੇਧਨਾ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ*
 
ਘੱਗਾ/ਪਟਿਆਲਾ; 24 ਅਗਸਤ 2026:
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ *ਜ਼ਿਲ੍ਹੇ ਦੇ ਪਿੰਡ ਦੇਧਨਾ* ਤੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਾਪਤ ਕੀਤੇ ਗਏ 509 ਤੋਂ ਵੱਧ ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਉਦਘਾਟਨ ਕਰਕੇ ਜ਼ਮੀਨੀ ਪੱਧਰ 'ਤੇ ਖੇਡਾਂ ਨੂੰ ਹੁਲਾਰਾ ਦੇਣ ਵੱਲ ਵੱਡਾ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਹੁਣ ਤੱਕ ਨੌਜਵਾਨਾਂ ਨੂੰ ਸਮਰਪਿਤ ਕੀਤੇ ਗਏ ਖੇਡ ਮੈਦਾਨਾਂ ਦੀ ਕੁੱਲ ਗਿਣਤੀ 734 ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪਿੰਡਾਂ ਦੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰੇਗੀ ਅਤੇ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ’ ਦੇ ਸੁਨੇਹੇ ਨੂੰ ਉਤਸ਼ਾਹਿਤ ਕਰਦਿਆਂ ਨਸ਼ਿਆਂ ਵਿਰੁੱਧ ਸਰਕਾਰ ਦੀ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਸਾਲ ਪੰਜਾਬ ਭਰ ਵਿੱਚ 1,744 ਕਰੋੜ ਰੁਪਏ ਦੇ ਖੇਡ ਬਜਟ ਨਾਲ 3,100 ਪੇਂਡੂ ਖੇਡ ਮੈਦਾਨ ਵਿਕਸਤ ਕਰ ਰਹੀ ਹੈ, ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਇਨ੍ਹਾਂ ਮੈਦਾਨਾਂ ਲਈ 1,500 ਕਰੋੜ ਰੁਪਏ ਰੱਖੇ ਸ਼ਾਮਲ ਹਨ। ਇਸ ਦੇ ਨਾਲ ਖਿਡਾਰੀਆਂ ਨੂੰ ਤਿਆਰੀ ਵਾਸਤੇ ਵਿੱਤੀ ਸਹਾਇਤਾ ਪ੍ਰਦਾਨ ਕਰਨ ਤੋਂ ਇਲਾਵਾ ਪਿੰਡਾਂ ਵਿੱਚ 6000 ਜਿੰਮਾਂ ਦੀ ਸਥਾਪਨਾ ਦਾ ਕੰਮ ਵੀ ਜੰਗੀ ਪੱਧਰ ‘ਤੇ ਜਾਰੀ ਹੈ।
 
ਪੰਜਾਬ ਭਰ ਵਿੱਚ 3,100 ਆਧੁਨਿਕ ਪੇਂਡੂ ਖੇਡ ਮੈਦਾਨ ਵਿਕਸਤ ਕਰਨ ਦੇ ਸੂਬਾ ਸਰਕਾਰ ਦੀ ਯੋਜਨਾ ਦੇ ਦੂਜੇ ਪੜਾਅ ਤਹਿਤ ਨੌਜਵਾਨਾਂ ਨੂੰ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਜ਼ਮੀਨੀ ਪੱਧਰ 'ਤੇ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਤੰਦਰੁਸਤ ਸਰੀਰ ਅਤੇ ਤੰਦਰੁਸਤ ਮਨ ਦੇ ਟੀਚੇ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ 255 ਪੇਂਡੂ ਖੇਡ ਮੈਦਾਨ ਸਮਰਪਿਤ ਕਰਨ ਤੋਂ ਬਾਅਦ, ਅੱਜ ਅਸੀਂ ਹੋਰ 509 ਪੇਂਡੂ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰ ਰਹੇ ਹਾਂ।"
ਮੁੱਖ ਮੰਤਰੀ ਨੇ ਕਿਹਾ ਕਿ 1,500 ਕਰੋੜ ਰੁਪਏ ਦੇ ਬਜਟ ਨਾਲ ਪੰਜਾਬ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ, "ਦੂਜੇ ਪੜਾਅ ਵਿੱਚ ਸਮਰਪਿਤ ਕੀਤੇ ਜਾ ਰਹੇ 509 ਪੇਂਡੂ ਖੇਡ ਮੈਦਾਨਾਂ ਵਿੱਚੋਂ 43 ਲੁਧਿਆਣਾ ਵਿੱਚ, 41 ਮਾਨਸਾ ਵਿੱਚ, 36 ਸੰਗਰੂਰ ਵਿੱਚ, 34-34 ਬਠਿੰਡਾ ਅਤੇ ਪਟਿਆਲਾ ਵਿੱਚ, 33 ਸ੍ਰੀ ਮੁਕਤਸਰ ਸਾਹਿਬ ਵਿੱਚ, 32 ਅੰਮ੍ਰਿਤਸਰ ਵਿੱਚ ਅਤੇ ਬਾਕੀ ਹੋਰ ਜ਼ਿਲ੍ਹਿਆਂ ਦੇ ਪਿੰਡਾਂ ਨੂੰ ਸਮਰਪਿਤ ਕੀਤੇ ਗਏ ਹਨ।"
ਉਨ੍ਹਾਂ ਜ਼ੋਰ ਦੇ ਕੇ ਕਿਹਾ, "ਇਹ ਪੇਂਡੂ ਖੇਡ ਮੈਦਾਨ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਅਹਿਮ ਯੋਗਦਾਨ ਪਾਉਣਗੇ ਅਤੇ ਸਾਡੇ ਨੌਜਵਾਨਾਂ ਨੂੰ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਦੇਣਗੇ। ਉਨ੍ਹਾਂ ਕਿਹਾ ਕਿ ਹੋਣਹਾਰ ਅਤੇ ਉੱਭਰ ਰਹੇ ਖਿਡਾਰੀਆਂ ਲਈ ਇਹ ਮੈਦਾਨ ਉਮੀਦ ਅਤੇ ਮੌਕਿਆਂ ਦੀ ਕਿਰਨ ਬਣਨਗੇ।"
 
ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਵਿੱਚ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡਾਂ ਲਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਅਤੇ ਬਜ਼ੁਰਗਾਂ ਲਈ ਵੀ ਵੱਖ-ਵੱਖ ਖੇਡ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਏਗੀ ਤਾਂ ਜੋ ਖੇਡਾਂ ਅਤੇ ਸਰੀਰਕ ਗਤੀਵਿਧੀਆਂ ਹਰੇਕ ਵਿਅਕਤੀ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਸਕਣ। ਉਨ੍ਹਾਂ ਕਿਹਾ, "ਇਹ ਮੈਦਾਨ ਪਿੰਡਾਂ ਵਿੱਚ ਆਪਸੀ ਸਦਭਾਵਨਾ ਅਤੇ ਏਕਤਾ ਦੇ ਪ੍ਰਤੀਕ ਬਣਨਗੇ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜੇਕਰ ਕਿਸੇ ਬੱਚੇ ਕੋਲ ਪੜ੍ਹਾਈ ਲਈ ਵਧੀਆ ਸਕੂਲ ਅਤੇ ਸਰੀਰਕ ਵਿਕਾਸ ਲਈ ਢੁਕਵਾਂ ਖੇਡ ਮੈਦਾਨ ਹੋਵੇ, ਤਾਂ ਉਹ ਬੱਚਾ ਵਿਸ਼ਵ ਪੱਧਰ 'ਤੇ ਪਿੰਡ, ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦਾ ਹੈ। ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਅਸੀਂ ਸਿੱਖਿਆ ਅਤੇ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਇਨ੍ਹਾਂ ਪੇਂਡੂ ਖੇਡ ਮੈਦਾਨਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਵਿੱਚ ਰਾਤ ਵੇਲੇ ਖੇਡ ਗਤੀਵਿਧੀਆਂ ਲਈ ਹਾਈ-ਮਾਸਟ (ਵੱਡੀਆਂ) ਲਾਈਟਾਂ, ਵਾਕਿੰਗ ਟਰੈਕਾਂ ਦੇ ਨਾਲ ਫੁੱਟਲਾਈਟਾਂ, ਮਜ਼ਬੂਤ ਜਾਲੀਆਂ ਦੀ ਵਾੜ ਅਤੇ ਹੋਰ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹਰੇ-ਭਰੇ ਅਤੇ ਸਿਹਤਮੰਦ ਵਾਤਾਵਰਣ ਨੂੰ ਉਤਸ਼ਾਹਿਤ ਕਰਨ ਲਈ ਖੇਡ ਮੈਦਾਨਾਂ ਦੇ ਆਲੇ-ਦੁਆਲੇ ਪੌਦੇ ਵੀ ਲਗਾਏ ਜਾ ਰਹੇ ਹਨ।"
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡ ਮੈਦਾਨਾਂ ਵਿੱਚ ਫੁੱਟਬਾਲ ਦੇ ਗੋਲਪੋਸਟ, ਵਾਲੀਬਾਲ ਦੇ ਪੋਲ, ਬੱਚਿਆਂ ਲਈ ਝੂਲੇ ਅਤੇ ਹੋਰ ਸਹੂਲਤਾਂ ਵੀ ਉਪਲੱਬਧ ਹਨ। ਉਨ੍ਹਾਂ ਕਿਹਾ, "ਹਰੇਕ ਪਿੰਡ ਵਿੱਚ ਪ੍ਰਸਿੱਧ ਖੇਡ ਦੇ ਅਨੁਸਾਰ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜੇਕਰ ਕਿਸੇ ਪਿੰਡ ਵਿਸ਼ੇਸ਼ ਵਿੱਚ ਕ੍ਰਿਕਟ ਪ੍ਰਸਿੱਧ ਹੈ, ਤਾਂ ਉੱਥੇ ਵਿਸ਼ੇਸ਼ ਤੌਰ ‘ਤੇ ਕ੍ਰਿਕਟ ਕਿੱਟ ਮੁਹੱਈਆ ਕਰਵਾਉਣ ਦੇ ਨਲਾ-ਨਾਲ ਹੋਰ ਪ੍ਰਸਿੱਧ ਖੇਡਾਂ ਦਾ ਲੋੜੀਂਦਾ ਸਾਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ।"
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਲ 2026 ਨੂੰ ਖੇਡਾਂ ਅਤੇ ਖਿਡਾਰੀਆਂ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਕਿਹਾ, "ਇਸ ਸਾਲ ਪੰਜਾਬ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਇਸ ਦੇ ਨਾਲ ਹੀ 6,000 ਪੇਂਡੂ ਜਿੰਮ ਵੀ ਸਥਾਪਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 500 ਦਾ ਉਦਘਾਟਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ।"
ਮੁੱਖ ਮੰਤਰੀ ਨੇ ਦੱਸਿਆ ਕਿ 'ਖੇਡਾਂ ਵਤਨ ਪੰਜਾਬ ਦੀਆਂ' ਦਾ ਚੌਥਾ ਸੀਜ਼ਨ 5 ਸਤੰਬਰ ਤੋਂ ਬਠਿੰਡਾ ਤੋਂ ਸ਼ੁਰੂ ਹੋਵੇਗਾ, ਜਿਸ ਵਿੱਚ ਅੰਦਾਜ਼ਨ 10 ਲੱਖ ਖਿਡਾਰੀ ਹਿੱਸਾ ਲੈਣਗੇ।
ਉਨ੍ਹਾਂ ਅੱਗੇ ਕਿਹਾ ਕਿ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ, ਜਿਸ ਦੇ ਮੈਚ ਅਕਤੂਬਰ-ਨਵੰਬਰ ਦੌਰਾਨ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ, "ਪੰਜਾਬ ਦੇ ਲੋਕਾਂ ਨੂੰ ਆਪਣੀ ਹੀ ਧਰਤੀ 'ਤੇ ਆਪਣੇ ਹਾਕੀ ਸਿਤਾਰਿਆਂ ਨੂੰ ਖੇਡਦੇ ਦੇਖਣ ਦਾ ਮੌਕਾ ਮਿਲੇਗਾ। ਪੰਜਾਬ ਵਿੱਚ ਆਈ.ਪੀ.ਐੱਲ. ਦੀ ਤਰਜ਼ 'ਤੇ ਇੱਕ ਟੀ-20 ਕ੍ਰਿਕਟ ਲੀਗ ਵੀ ਕਰਵਾਈ ਜਾ ਰਹੀ ਹੈ, ਜੋ 30 ਅਗਸਤ ਤੋਂ 13 ਸਤੰਬਰ ਤੱਕ ਪੀ.ਸੀ.ਏ. ਸਟੇਡੀਅਮ, ਮੋਹਾਲੀ ਵਿਖੇ ਖੇਡੀ ਜਾਵੇਗੀ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਮਾਣਮੱਤੀ ਵਿਰਾਸਤ ਅਤੇ ਅਮੀਰ ਸੱਭਿਆਚਾਰ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ, "2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ, ਜਿਸ ਤਹਿਤ ਖੇਡ ਬਜਟ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਖਿਡਾਰੀਆਂ ਨੂੰ ਸਿਖਲਾਈ ਅਤੇ ਤਿਆਰੀ ਲਈ ਨਕਦ ਪੁਰਸਕਾਰ ਅਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਖੇਡਾਂ ਲਈ 1,744 ਕਰੋੜ ਰੁਪਏ ਦਾ ਸਮਰਪਿਤ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 40,415 ਖਿਡਾਰੀਆਂ ਨੂੰ 135 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਹੈ।"
ਮੁੱਖ ਮੰਤਰੀ ਨੇ ਦੱਸਿਆ ਕਿ ਖਿਡਾਰੀਆਂ ਨੂੰ ਤਿਆਰੀ ਲਈ ਵਿੱਤੀ ਸਹਾਇਤਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਦੀ ਤਿਆਰੀ ਲਈ 15 ਲੱਖ ਰੁਪਏ ਅਤੇ ਏਸ਼ੀਅਨ ਤੇ ਰਾਸ਼ਟਰਮੰਡਲ ਖੇਡਾਂ ਦੀ ਤਿਆਰੀ ਲਈ 8 ਲੱਖ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ, "85 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ, ਜਦਕਿ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ 11 ਖਿਡਾਰੀਆਂ ਨੂੰ ਪੀ.ਸੀ.ਐੱਸ./ਡੀ.ਐੱਸ.ਪੀ. ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਖੇਡ ਉਪਰਾਲਿਆਂ ਦਾ ਉਦੇਸ਼ ਪੰਜਾਬ ਭਰ ਵਿੱਚ ਇੱਕ ਮਜ਼ਬੂਤ ਖੇਡ ਈਕੋਸਿਸਟਮ ਤਿਆਰ ਕਰਨਾ, ਜ਼ਮੀਨੀ ਪੱਧਰ 'ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਅਤੇ ਨੌਜਵਾਨਾਂ ਨੂੰ ਖੇਡਾਂ ਵਿੱਚ ਮੱਲਾਂ ਮਾਰਨ ਲਈ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਡਾ ਬਲਬੀਰ ਸਿੰਘ ਵੀ ਮੌਜੂਦ ਸਨ
--------

Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ
ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ
ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇ
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪ
ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼
*41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁ
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂ
*ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ
ਵੜਿੰਗ ਵਿਦ ਵਾਰਿਅਰਜ਼ ਨਸ਼ਿਆਂ ਦੀ ਸਮੱਸਿਆ ਪੰਜਾਬ ਦਾ ਸਭ ਤੋਂ ਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51494610

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us