ਐਥਲੈਟਿਕਸ ਅਤੇ ਕਬੱਡੀ ਦੇ ਟਰਾਇਲ 4 ਸਤੰਬਰ ਨੂੰ
ਲੁਧਿਆਣਾ, 3 ਸਤੰਬਰ: ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿੱਚ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਕਾਲਜਾਂ ਦੇ ਖਿਡਾਰੀਆਂ ਲਈ ਵੱਖ-ਵੱਖ ਖੇਡਾਂ ਦੇ ਚੋਣ ਟਰਾਇਲ ਕਰਵਾਏ ਗਏ। ਇਨ੍ਹਾਂ ਟਰਾਇਲਾਂ ਵਿੱਚ ਕਰੀਬ 250 ਖਿਡਾਰੀਆਂ ਨੇ ਭਾਗ ਲਿਆ।
ਜ਼ਿਲ੍ਹਾ ਖੇਡ ਅਫ਼ਸਰ ਲੁਧਿਆਣਾ ਮਨਦੀਪ ਕੌਸ਼ਲ ਨੇ ਦੱਸਿਆ ਕਿ ਆਰਚਰੀ, ਬਾਸਕਟਬਾਲ, ਬਾਕਸਿੰਗ, ਬੈਡਮਿੰਟਨ, ਸਾਈਕਲਿੰਗ, ਫੁੱਟਬਾਲ, ਹਾਕੀ, ਹੈਂਡਬਾਲ, ਜੂਡੋ, ਖੋ-ਖੋ, ਸ਼ੂਟਿੰਗ, ਤੈਰਾਕੀ, ਟੇਬਲ ਟੈਨਿਸ, ਵਾਲੀਬਾਲ, ਵੇਟਲਿਫਟਿੰਗ ਅਤੇ ਕੁਸ਼ਤੀ ਸਮੇਤ ਕਈ ਖੇਡਾਂ ਲਈ ਟਰਾਇਲ ਕਰਵਾਏ ਗਏ।
ਉਨ੍ਹਾਂ ਦੱਸਿਆ ਕਿ ਐਥਲੈਟਿਕਸ ਅਤੇ ਕਬੱਡੀ (ਨੈਸ਼ਨਲ ਸਟਾਈਲ) ਦੇ ਚੋਣ ਟਰਾਇਲ 4 ਸਤੰਬਰ 2026 ਨੂੰ ਕਰਵਾਏ ਜਾਣਗੇ।
ਸਪੋਰਟਸ ਵਿੰਗ ਸਕੀਮ ਤਹਿਤ ਚੁਣੇ ਜਾਣ ਵਾਲੇ ਖਿਡਾਰੀਆਂ ਨੂੰ ਖੇਡਾਂ ਦਾ ਸਮਾਨ ਅਤੇ ਟਰੇਨਿੰਗ ਦੀ ਸਹੂਲਤ ਮਿਲੇਗੀ। ਰਿਹਾਇਸ਼ੀ ਖਿਡਾਰੀਆਂ ਨੂੰ 225 ਰੁਪਏ ਅਤੇ ਡੇ-ਸਕਾਲਰ ਖਿਡਾਰੀਆਂ ਨੂੰ 125 ਰੁਪਏ ਪ੍ਰਤੀ ਦਿਨ ਦੀ ਦਰ ਨਾਲ ਖੁਰਾਕ ਅਤੇ ਰਿਫਰੈਸ਼ਮੈਂਟ ਵੀ ਦਿੱਤੀ ਜਾਵੇਗੀ।
ਇਸ ਮੌਕੇ ਡਾਇਰੈਕਟਰ ਸਪੋਰਟਸ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਰਕੇਸ਼ ਮਲਿਕ ਵੀ ਆਪਣੀ ਟੀਮ ਸਮੇਤ ਮੌਜੂਦ ਸਨ।