ਖੇਡਾਂ ਵਤਨ ਪੰਜਾਬ ਦੀਆਂ-2026: ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਸ਼ਾਨਦਾਰ ਆਗਾਜ਼

Sep26,2026 | Jagrati Lahar Bureau | Malerkotla


• ਨੌਜਵਾਨਾਂ ਦੀ ਊਰਜਾ ਨੂੰ ਖੇਡ ਮੈਦਾਨਾਂ ਵੱਲ ਮੋੜਨਾ ਸਮੇਂ ਦੀ ਲੋੜ—ਵਿਧਾਇਕ ਡਾ. ਜਮੀਲ ਉਰ ਰਹਿਮਾਨ 
• ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਨਾਲ ਅਨੁਸ਼ਾਸਨ, ਸਾਂਝੀਵਾਲਤਾ ਅਤੇ ਜਿੱਤ ਦਾ ਜਜ਼ਬਾ ਪੈਦਾ ਕਰਦੀਆਂ ਹਨ
ਮਾਲੇਰਕੋਟਲਾ, 26 ਸਤੰਬਰ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾ ਕੇ ਖੇਡ ਮੈਦਾਨਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਇਹ ਮੁਕਾਬਲੇ 26 ਸਤੰਬਰ ਤੋਂ 1 ਅਕਤੂਬਰ ਤੱਕ ਕਰਵਾਏ ਜਾਣਗੇ।
ਖੇਡਾਂ ਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋ ਕੀਤਾ ਗਿਆ। ਇਸ ਮੌਕੇ ਵਿਧਾਇਕ ਅਮਰਗੜ੍ਹ ਜਸਵੰਤ ਸਿੰਘ ਗੱਜਣਮਾਜਰਾ ਦੇ ਭਰਾ ਕੁਲਵੰਤ ਸਿੰਘ ਗੱਜਣਮਾਜਰਾ ਵੀ ਮੌਜੂਦ ਸਨ 
ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਇਸ ਦੀ ਨੌਜਵਾਨ ਸ਼ਕਤੀ ਹੈ ਅਤੇ ਨੌਜਵਾਨਾਂ ਦੀ ਊਰਜਾ, ਹੁਨਰ ਅਤੇ ਜਜ਼ਬੇ ਨੂੰ ਸਹੀ ਦਿਸ਼ਾ ਦੇਣ ਵਿੱਚ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਨਵੀਂ ਖੇਡ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਮਹੱਤਵਪੂਰਨ ਮੰਚ ਪ੍ਰਦਾਨ ਕਰਦੇ ਹਨ।
ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣਾ ਟੀਚਾ ਸਿਰਫ਼ ਬਲਾਕ ਜਾਂ ਜ਼ਿਲ੍ਹਾ ਪੱਧਰ ਤੱਕ ਸੀਮਤ ਨਾ ਰੱਖਣ, ਸਗੋਂ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਮਿਹਨਤ ਕਰਨ।
ਉਦਘਾਟਨੀ ਸਮਾਗਮ ਦੌਰਾਨ ਰਾਸ਼ਟਰੀ ਪੱਧਰ ਦੇ ਖਿਡਾਰੀ ਮੁਹੰਮਦ ਮੁਰਤਜ਼ਾ ਵੱਲੋਂ ਖਿਡਾਰੀਆਂ ਨੂੰ ਖੇਡ ਭਾਵਨਾ, ਅਨੁਸ਼ਾਸਨ ਅਤੇ ਆਪਸੀ ਮਿਲਵਰਤਨ ਨਾਲ ਖੇਡਣ ਦੀ ਸਹੁੰ ਚੁਕਾਈ ਗਈ। ਗੱਤਕਾ ਟੀਮ ਦੇ ਖਿਡਾਰੀਆਂ ਵੱਲੋਂ ਸ਼ਾਨਦਾਰ ਗੱਤਕਾ ਪ੍ਰਦਰਸ਼ਨ ਵੀ ਕੀਤਾ ਗਿਆ।
ਟੈਨਿਸ ਬਾਲ ਕ੍ਰਿਕਟ ਦੇ ਪਹਿਲੇ ਮੁਕਾਬਲੇ ਵਿੱਚ ਲਾਂਗਰੀਆਂ ਨੇ ਅਮੀਰ ਨਗਰ ਦੁਲਮਾਂ ਨੂੰ 4 ਵਿਕਟਾਂ ਨਾਲ ਹਰਾਇਆ, ਜਦਕਿ ਦੂਜੇ ਮੁਕਾਬਲੇ ਵਿੱਚ ਧਲੇਰ ਕਲਾਂ ਨੇ ਸਾਹਿਬਜ਼ਾਦਾ ਫਤਿਹ ਸਿੰਘ ਪਬਲਿਕ ਸਕੂਲ ਨੂੰ 58 ਦੌੜਾਂ ਨਾਲ ਮਾਤ ਦਿੱਤੀ।
ਬੈਡਮਿੰਟਨ ਮੁਕਾਬਲਿਆਂ ਵਿੱਚ ਉਦੈ ਪ੍ਰਤਾਪ ਨੇ ਵੰਸ਼ ਮੋਦਗਿੱਲ, ਰਿਹਾਨ ਨੇ ਆਰਿਜ਼ ਅਸ਼ਰਫ, ਫਾਹਦ ਨੇ ਰੁਮਾਨ ਅਤੇ ਹਸਨ ਨੇ ਇਤਕਾਬ ਜਾਵੈਦ ਨੂੰ 2-0 ਨਾਲ ਹਰਾਇਆ।
ਇਸ ਮੌਕੇ ਮਿਊਂਸੀਪਲ ਕਮੇਟੀ ਮਾਲੇਰਕੋਟਲਾ ਦੀ ਪ੍ਰਧਾਨ ਅਖ਼ਤਰੀ ਖਾਤੂਨ ਦੇ ਪਤੀ ਮੁਹੰਮਦ ਹਨੀਫ, ਸਰਪੰਚ ਨਾਰੀਕੇ ਨਰੇਸ਼ ਕੁਮਾਰ, ਕੁਲਦੀਪ ਚੁਗ ਡੀ.ਐੱਮ. ਸਪੋਰਟਸ ਵਰਿੰਦਰ ਸਿੰਘ, ਸੀਨੀਅਰ ਬਾਕਸਿੰਗ ਕੋਚ ਮੁਹੰਮਦ ਹਬੀਬ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।

-khedanwatanpunjabdiyan-malerkotlasports-punjabsports-youthsports-sportspunjab



TOP HEADLINES


ਆਪ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਪੂਰੇ ਪੰਜਾਬ ਵਿੱਚ ਘਰ-ਘਰ
ਭਾਜਪਾ ਸਰਕਾਰ ਮਨਰੇਗਾ ਬਦਲ ਕੇ ਦਲਿਤਾਂ ਤੋਂ ਰੁਜ਼ਗਾਰ ਖੋਹ ਰਹੀ ਹ
ਮੁੱਖ ਮੰਤਰੀ ਭਗਵੰਤ ਮਾਨ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿ
ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਕੋਟਾ ਕੀਤਾ ਪਾਰ, ਦੂਜੇ ਸਥ
ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਹਾਦਸੇ ’ਚ ਜ਼ਖ਼ਮੀ ਭਾਜਪਾ ਆਗੂ ਦ
*ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰ
ਖੇਡਾਂ ਵਤਨ ਪੰਜਾਬ ਦੀਆਂ-2026: ਮਾਲੇਰਕੋਟਲਾ ਵਿਖੇ ਜ਼ਿਲ੍ਹਾ ਪੱਧ
ਛੱਪੜ ਮੇਲੇ ਵਿੱਚ ਸੁਖਬੀਰ ਬਾਦਲ ਦਾ ‘ਆਪ’, ਅਯਾਲੀ ਅਤੇ ‘ਵਾਰਿਸ ਪ
ਤਰਨ ਤਾਰਨ ਵਿੱਚ ਨਸ਼ਾ ਮੁਕਤ ਪੰਜਾਬ ਯਾਤਰਾ ਦੌਰਾਨ ਨਸ਼ੇ ਖ਼ਿਲਾਫ
ਫੈਕਟਰੀ ਫਲੋਰ ਤੋਂ ਕਿਤਾਬ ਦੇ ਸਫ਼ਿਆਂ ਤੱਕ: ਨੌਜਵਾਨ ਉਦਯੋਗਪਤੀ
ਕਾਂਗਰਸ ਦੀ ਦਲਿਤ ਵਿਰੋਧੀ ਮਾਨਸਿਕਤਾ ਇੱਕ ਵਾਰ ਫਿਰ ਹੋਈ ਨੰਗੀ, ਪ
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ;
ਈਡੀ ਦੀ ਵਰਤੋਂ ਉਨ੍ਹਾਂ ਦੇ ਸਿਆਸੀ ਆਕਾਵਾਂ ਵੱਲੋਂ ਗਲਤ ਢੰਗ ਨਾਲ
*ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਵੱਲੋਂ ਪੁਲਿਸ ਸ਼ਹੀਦਾਂ ਦੇ ਪ
*ਹਮਾਰੇ ਰਾਮ ਦੀ ਦਿਲਕਸ਼ ਪੇਸ਼ਕਾਰੀ ਨੇ ਲੁਧਿਆਣਾ ਵਾਸੀਆਂ ਨੂੰ ਕੀ
ਮਾਨ ਦੇ ਮੁਨਾਫ਼ੇ ਮੁਹਿੰਮ: ਆਪ ਨੇ ਭਗਵੰਤ ਮਾਨ ਸਰਕਾਰ ਦਾ ਸਾਢੇ-ਚ
ਸਿਸੋਦੀਆ ਨਾਲ ਮਿਲੇ ਸਵਨਾ, ਸਰਹੱਦੀ ਕਿਸਾਨਾਂ ਦੀ ਕੱਚੀ ਜ਼ਮੀਨ ਪੱ
*ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁ
ਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ
ਵੋਟ ਚੋਰਾਂ ਨੂੰ ਅੰਦਰ ਕਰਨਾ ਹੈ ਤੇ ਮਹਾਭ੍ਰਿਸ਼ਟ ਮਾਨ ਸਰਕਾਰ ਨੂੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52074709

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us