*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ*

Oct29,2026 | | Jalandhar



ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਏਸ਼ੀਅਨ ਚੈਂਪੀਅਨਜ਼ ਟਰਾਫੀ ਅੰਤਰਰਾਸ਼ਟਰੀ ਖੇਡ ਨਕਸ਼ੇ 'ਤੇ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦਾ ਅਮੀਰ ਵਿਰਸਾ, ਖੇਡ ਪ੍ਰਤਿਭਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਖਿਡਾਰੀਆਂ ਦਾ ਦਿਲ ਜਿੱਤੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ; 28 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਗ ਲੈ ਰਹੀਆਂ ਟੀਮਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸੂਬੇ ਦੀ ਮਹਿਮਾਨਨਿਵਾਜ਼ੀ, ਅਮੀਰ ਸੱਭਿਆਚਾਰਕ ਵਿਰਾਸਤ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਦਾ ਅਨੁਭਵ ਕਰਨ ਦਾ ਸੱਦਾ ਦਿੱਤਾ।
ਇੱਥੇ ਮੁੱਖ ਮੰਤਰੀ ਨਿਵਾਸ ਵਿਖੇ ਟੀਮਾਂ ਦੇ ਸਨਮਾਨ ਵਿੱਚ ਰਾਤ ਦੇ ਭੋਜਨ ਦੀ ਮੇਜ਼ਬਾਨੀ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਇੱਕ ਅਜਿਹੀ ਧਰਤੀ ਹੈ ਜਿੱਥੇ ਹਰ ਮਹਿਮਾਨ ਦਾ ਸਵਾਗਤ ਖੁੱਲ੍ਹੇ ਦਿਲ ਨਾਲ ਕੀਤਾ ਜਾਂਦਾ ਹੈ ਅਤੇ ਪਰਿਵਾਰ ਵਾਂਗ ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਹਰੇਕ ਖਿਡਾਰੀ ਅਤੇ ਅਧਿਕਾਰੀ ਲਈ ਇੱਕ ਯਾਦਗਾਰੀ ਅਨੁਭਵ ਬਣਾਉਣ ਲਈ ਵਚਨਬੱਧ ਹੈ।
ਭਾਗ ਲੈ ਰਹੀਆਂ ਟੀਮਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਪੰਜਾਬ ਸਿਰਫ਼ ਇੱਕ ਭੂਗੋਲਿਕ ਖੇਤਰ ਨਹੀਂ ਹੈ; ਇਹ ਕੁਰਬਾਨੀ, ਸਾਹਸ, ਮਿਹਨਤ, ਇਨਕਲਾਬੀ ਜਜ਼ਬੇ ਅਤੇ ਇਨਸਾਨੀਅਤ ਦੀ ਪ੍ਰਤੀਕ ਧਰਤੀ ਹੈ। ਜਦੋਂ ਵੀ ਦੇਸ਼ ਨੂੰ ਸਾਹਸ, ਵਚਨਬੱਧਤਾ ਅਤੇ ਨਿਸ਼ਕਾਮ ਸੇਵਾ ਦੀ ਲੋੜ ਪਈ ਹੈ, ਪੰਜਾਬ ਦੇ ਲੋਕਾਂ ਨੇ ਹਮੇਸ਼ਾ ਅੱਗੇ ਹੋ ਕੇ ਯੋਗਦਾਨ ਪਾਇਆ ਹੈ।"
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ, ਸ਼ਾਇਰਾਂ ਅਤੇ ਰਹਿਬਰਾਂ ਦੀ ਪਵਿੱਤਰ ਧਰਤੀ ਹੈ, ਜਿਨ੍ਹਾਂ ਦੀਆਂ ਸਿੱਖਿਆਵਾਂ ਨੇ ਪੀੜ੍ਹੀਆਂ ਨੂੰ ਬਰਾਬਰੀ, ਦਇਆ, ਭਾਈਚਾਰਕ ਸਾਂਝ ਅਤੇ ਇਨਸਾਫ਼ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ, "ਪੰਜਾਬ ਦੀ ਵਿਲੱਖਣ ਪਛਾਣ ਇਸ ਦੇ ਸ਼ਹੀਦਾਂ ਦੇ ਖ਼ੂਨ, ਕਿਸਾਨਾਂ ਦੇ ਮੁੜ੍ਹਕੇ, ਸਿਪਾਹੀਆਂ ਦੇ ਹੌਸਲੇ ਅਤੇ ਲੋਕਾਂ ਦੇ ਪਿਆਰ ਨਾਲ ਲਿਖੀ ਗਈ ਹੈ। ਸਾਡੇ ਦਰਵਾਜ਼ੇ ਅਤੇ ਦਿਲ ਮਹਿਮਾਨਾਂ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਇਸ ਇਤਿਹਾਸਕ ਧਰਤੀ 'ਤੇ ਭਾਗ ਲੈਣ ਵਾਲੀਆਂ ਟੀਮਾਂ ਦਾ ਸਵਾਗਤ ਕਰਨਾ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ।"
ਭਾਰਤ ਦੀ ਤਰੱਕੀ ਵਿੱਚ ਪੰਜਾਬ ਦੇ ਯੋਗਦਾਨ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਆਜ਼ਾਦੀ ਸੰਗਰਾਮ ਅਤੇ ਹਰੀ ਕ੍ਰਾਂਤੀ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਦਿੱਤੀਆਂ, ਜਦੋਂ ਕਿ ਇਸ ਦੇ ਮਿਹਨਤੀ ਕਿਸਾਨਾਂ ਨੇ ਭਾਰਤ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਮਦਦ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਅਮੀਰ ਵਿਰਸਾ, ਸ਼ਾਨਦਾਰ ਪਰੰਪਰਾਵਾਂ, ਰੰਗ-ਬਿਰੰਗੇ ਤਿਉਹਾਰ, ਸੁਰੀਲਾ ਸੰਗੀਤ, ਜੋਸ਼ੀਲੇ ਲੋਕ ਨਾਚ ਅਤੇ ਕੁਦਰਤੀ ਸੁੰਦਰਤਾ ਇਸ ਨੂੰ ਦੁਨੀਆ ਭਰ ਦੇ ਸੈਲਾਨੀਆਂ ਲਈ ਖ਼ਾਸ ਸਥਾਨ ਬਣਾਉਂਦੇ ਹਨ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਦੌਰਾ ਕਰਨ ਆਏ ਖਿਡਾਰੀ ਪੰਜਾਬ, ਇਸ ਦੇ ਲੋਕਾਂ ਅਤੇ ਉਨ੍ਹਾਂ ਦੇ ਪਿਆਰ ਦੀਆਂ ਅਮਿੱਟ ਯਾਦਾਂ ਲੈ ਕੇ ਆਪਣੇ ਘਰਾਂ ਨੂੰ ਪਰਤਣਗੇ।
ਇਸ ਅੰਤਰਰਾਸ਼ਟਰੀ ਖੇਡ ਸਮਾਗਮ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟੂਰਨਾਮੈਂਟ ਨੂੰ ਸੁਚਾਰੂ, ਸੁਰੱਖਿਅਤ ਅਤੇ ਬਿਨਾਂ ਕਿਸੇ ਦਿੱਕਤ ਦੇ ਨੇਪਰੇ ਚਾੜ੍ਹਨ ਅਤੇ ਸਾਰੀਆਂ ਭਾਗੀਦਾਰ ਟੀਮਾਂ ਦੇ ਸੁਖਾਵਾਂ ਠਹਿਰਾਅ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ, "ਸਾਡੀ ਜ਼ਿੰਮੇਵਾਰੀ ਸਿਰਫ਼ ਵਿਸ਼ਵ ਪੱਧਰੀ ਖੇਡ ਸਮਾਗਮ ਦਾ ਆਯੋਜਨ ਕਰਨ ਨਾਲ ਹੀ ਖ਼ਤਮ ਨਹੀਂ ਹੁੰਦੀ। ਅਸੀਂ ਚਾਹੁੰਦੇ ਹਾਂ ਕਿ ਹਰ ਖਿਡਾਰੀ, ਅਧਿਕਾਰੀ ਅਤੇ ਮਹਿਮਾਨ ਪੰਜਾਬ ਤੋਂ ਇਹ ਮਹਿਸੂਸ ਕਰਕੇ ਜਾਵੇ ਕਿ ਉਨ੍ਹਾਂ ਨੇ ਕੁਝ ਬਹੁਤ ਖ਼ਾਸ ਅਨੁਭਵ ਕੀਤਾ ਹੈ। ਇੱਥੇ ਮਿਲਿਆ ਪਿਆਰ ਉਨ੍ਹਾਂ ਲਈ ਅਜਿਹੀ ਯਾਦ ਬਣਨਾ ਚਾਹੀਦਾ ਹੈ ਜਿਸ ਨੂੰ ਉਹ ਉਮਰ ਭਰ ਸੰਭਾਲ ਕੇ ਰੱਖਣ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰਨਾ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਅਤੇ ਅੰਤਰਰਾਸ਼ਟਰੀ ਖੇਡ ਜਗਤ ਵਿੱਚ ਸੂਬੇ ਦੀ ਮੌਜੂਦਗੀ ਨੂੰ ਮਜ਼ਬੂਤ ਕਰਨ ਦਾ ਅਹਿਮ ਮੌਕਾ ਹੈ। ਉਨ੍ਹਾਂ ਕਿਹਾ ਕਿ ਇਹ ਚੈਂਪੀਅਨਸ਼ਿਪ ਨੌਜਵਾਨਾਂ ਨੂੰ ਖੇਡਾਂ ਨੂੰ ਅਪਣਾਉਣ, ਫਿਟਨੈਸ ਅਤੇ ਅਨੁਸ਼ਾਸਨ ਨੂੰ ਉਤਸ਼ਾਹਿਤ ਕਰਨ ਅਤੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਮੱਲਾਂ ਮਾਰਨ ਲਈ ਪ੍ਰੇਰਿਤ ਕਰੇਗੀ।
ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡ ਮੁਕਾਬਲੇ ਭਾਸ਼ਾ, ਸੱਭਿਆਚਾਰ ਅਤੇ ਕੌਮੀਅਤ ਦੀਆਂ ਸੀਮਾਵਾਂ ਤੋਂ ਪਾਰ ਹੁੰਦੇ ਹਨ, ਜੋ ਆਪਸੀ ਸਤਿਕਾਰ, ਟੀਮ ਭਾਵਨਾ ਅਤੇ ਉੱਤਮਤਾ ਦੀ ਸਾਂਝ ਰਾਹੀਂ ਲੋਕਾਂ ਨੂੰ ਇੱਕਜੁੱਟ ਕਰਦੇ ਹਨ। ਉਨ੍ਹਾਂ ਕਿਹਾ, "ਮੈਦਾਨ ਵਿੱਚ ਖਿਡਾਰੀ ਇੱਕ-ਦੂਜੇ ਦੇ ਖ਼ਿਲਾਫ਼ ਖੇਡਦੇ ਹਨ, ਪਰ ਮੈਦਾਨ ਤੋਂ ਬਾਹਰ ਉਹ ਦੋਸਤੀ ਅਤੇ ਸਦਭਾਵਨਾ ਦੇ ਰਾਜਦੂਤ ਬਣਦੇ ਹਨ। ਮੈਂ ਸਾਰੀਆਂ ਭਾਗੀਦਾਰ ਟੀਮਾਂ ਨੂੰ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਅਤੇ ਇਸ ਚੈਂਪੀਅਨਸ਼ਿਪ ਨੂੰ ਖੇਡ ਪ੍ਰਤਿਭਾ, ਦੋਸਤੀ ਅਤੇ ਆਪਸੀ ਸਤਿਕਾਰ ਦਾ ਜਸ਼ਨ ਬਣਾਉਣ ਦੀ ਅਪੀਲ ਕਰਦਾ ਹਾਂ।"
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲੋਕਾਂ ਨੂੰ ਆਪਸ ਵਿੱਚ ਜੋੜਨ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਇਹ ਚੈਂਪੀਅਨਸ਼ਿਪ ਖੇਡਾਂ ਦੀ ਸਰਵਵਿਆਪੀ ਭਾਸ਼ਾ ਰਾਹੀਂ ਦੇਸ਼ਾਂ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਨ ਦਾ ਕੀਮਤੀ ਮੌਕਾ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਟੂਰਨਾਮੈਂਟ ਅੰਤਰਰਾਸ਼ਟਰੀ ਦਰਸ਼ਕਾਂ ਸਾਹਮਣੇ ਪੰਜਾਬ ਦੇ ਸੱਭਿਆਚਾਰਕ ਵਿਰਸੇ, ਅਗਾਂਹਵਧੂ ਸੋਚ ਅਤੇ ਵਿਸ਼ਾਲ ਖੇਡ ਸਮਰੱਥਾ ਨੂੰ ਪ੍ਰਦਰਸ਼ਿਤ ਕਰੇਗਾ।
ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਇਹ ਅੰਤਰਰਾਸ਼ਟਰੀ ਟੂਰਨਾਮੈਂਟ ਪੰਜਾਬ ਵਿੱਚ ਖੇਡ ਗਤੀਵਿਧੀਆਂ ਵਿੱਚ ਵਿਸ਼ਵ ਪੱਧਰੀ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗਾ ਅਤੇ ਖੇਡ ਸੈਰ-ਸਪਾਟੇ ਤੇ ਨੌਜਵਾਨਾਂ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸੂਬੇ ਦੀਆਂ ਸਮਰੱਥਾਵਾਂ ਅਤੇ ਵੱਡੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰਨ ਦੀ ਸਮਰੱਥਾ ਨੂੰ ਵੀ ਦਰਸਾਏਗਾ।
ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਖੇਡਾਂ ਵਿੱਚ ਮਾਣਮੱਤਾ ਇਤਿਹਾਸ ਰਿਹਾ ਹੈ ਅਤੇ ਸੂਬਾ ਸਰਕਾਰ ਖਿਡਾਰੀਆਂ ਨੂੰ ਅੱਗੇ ਵਧਣ ਲਈ ਬਿਹਤਰ ਮੌਕੇ, ਬੁਨਿਆਦੀ ਢਾਂਚਾ ਅਤੇ ਮੰਚ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ।
ਉਨ੍ਹਾਂ ਕਿਹਾ ਕਿ ਏਸ਼ੀਅਨ ਚੈਂਪੀਅਨਜ਼ ਟਰਾਫੀ ਸਿਰਫ਼ ਇੱਕ ਖੇਡ ਮੁਕਾਬਲਾ ਨਹੀਂ ਹੈ, ਸਗੋਂ ਪੰਜਾਬ ਦੀ ਸੱਭਿਆਚਾਰਕ ਅਮੀਰੀ, ਖੇਡ ਇੱਛਾਵਾਂ ਅਤੇ ਮਹਿਮਾਨਨਿਵਾਜ਼ੀ ਦੇ ਜਜ਼ਬੇ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਇੱਕ ਸੁਨਹਿਰੀ ਮੌਕਾ ਹੈ।
ਮੁੱਖ ਮੰਤਰੀ ਨੇ ਸਾਰੀਆਂ ਟੀਮਾਂ ਨੂੰ ਚੈਂਪੀਅਨਸ਼ਿਪ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਉਨ੍ਹਾਂ ਦਾ ਠਹਿਰਾਅ ਯਾਦਗਾਰੀ ਅਨੁਭਵਾਂ, ਖੇਡ ਉੱਤਮਤਾ ਅਤੇ ਸਦੀਵੀ ਦੋਸਤੀ ਨਾਲ ਭਰਪੂਰ ਹੋਵੇਗਾ।

Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫ
*1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ
ਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪ
*ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ
ਮਜੀਠੀਆ ਦੀਆਂ ਮੁਸ਼ਕਲਾਂ ਵਧੀਆਂ, ਵਿਜੀਲੈਂਸ ਨੇ ਦਾਖ਼ਲ ਕੀਤੀ 40
*ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜ
*ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ '
ਇੰਨੋਸੈਂਟ ਹਾਰਟਸ ਦੇ ਉਤਕ੍ਰਿਸ਼ਟ ਤੁਲੀ ਨੇ ਰਾਸ਼ਟਰੀ ਸਕੂਲ ਖੇਡਾਂ
ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ₹7
ਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ 'ਤੇ ਹਮਲਾ, ਚਰਨਜੀਤ ਸ
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮ
ਏਡਜ਼ ਕੰਟਰੋਲ ਕਰਮਚਾਰੀਆਂ ਵਿੱਚ ਭਾਰੀ ਰੋਸ: ਮੰਗਾਂ ਨਾ ਮੰਨਣ ’ਤੇ
ਮਹਾਰਾਜਾ ਰਣਜੀਤ ਸਿੰਘ Afpi, ਮੋਹਾਲੀ ਵੱਲੋਂ Nda ਚਾਹਵਾਨਾਂ ਲਈ
*ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ
ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿੱਚ ਮਨਾਇਆ ਗਿਆ ਕਰਵਾ ਚ
*ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ; ਪੰਜਾਬ ਸਰਕਾਰ ਵੱਲੋਂ
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ
ਪੱਛਮੀ ਕਮਾਂਡ ਦੀ ਸਰਪ੍ਰਸਤੀ ਹੇਠ ਵਜ੍ਰ ਕੋਰ ਵੱਲੋਂ ਲੁਧਿਆਣਾ ਵਿਖ
ਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ
ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52697771

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us