*ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ*

Nov3,2026 | Gurvinder Singh Mohali | Sas Nagar



*ਸੈਮੀ ਫ਼ਾਈਨਲ ਵਿੱਚ ਭਾਰਤ ਤੇ ਦੱਖਣੀ ਕੋਰੀਆ ਅਤੇ ਜਾਪਾਨ ਤੇ ਮਲੇਸ਼ੀਆ ਵਿਚਾਲੇ ਹੋਵੇਗਾ ਮੈਚ*

*ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਵਿਖੇ ਪਹਿਲੀ ਵਾਰ ਖੇਡਿਆ ਜਾਵੇਗਾ ਕੋਈ ਕੌਮਾਂਤਰੀ ਹਾਕੀ ਮੈਚ*

*ਪੰਜਵੀਂ ਪੁਜੀਸ਼ਨ ਲਈ ਚੀਨ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੈਚ*

*ਹੁਣ ਤੱਕ ਭਾਰਤ ਪੰਜ ਜਿੱਤਾਂ ਨਾਲ ਅਜੇਤੂ ਚੱਲ ਰਿਹਾ, ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਚੱਲ ਰਿਹਾ ਹੈ ਟਾਪ ਸਕਰੋਰ*

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 3 ਨਵੰਬਰ


ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ‘ਏਸ਼ੀਅਨ ਚੈਂਪੀਅਨਜ਼ ਟਰਾਫੀ’ ਦੇ ਜਲੰਧਰ ਵਿਖੇ ਲੀਗ ਮੈਚਾਂ ਦੇ ਸਫਲ ਪ੍ਰਬੰਧਨ ਤੋਂ ਬਾਅਦ ਹੁਣ ਇਸ ਟੂਰਨਾਮੈਂਟ ਦਾ ਦੂਜਾ ਮੇਜ਼ਬਾਨ ਸ਼ਹਿਰ ਮੋਹਾਲੀ ਨਾਕ ਆਊਟ ਮੁਕਾਬਲਿਆਂ ਲਈ ਤਿਆਰ ਹੈ। ਭਲਕੇ 4 ਨਵੰਬਰ ਨੂੰ ਸੈਮੀ ਫ਼ਾਈਨਲ ਤੇ ਪੰਜਵੀਂ ਪੁਜੀਸ਼ਨ ਦੇ ਮੈਚ ਨਾਲ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਕੌਮਾਂਤਰੀ ਹਾਕੀ ਨਕਸ਼ੇ ਉਤੇ ਆਪਣੀ ਹਾਜ਼ਰੀ ਦਰਜ ਕਰੇਗਾ। ਇਸ ਸਟੇਡੀਅਮ ਵਿੱਚ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਮੈਚ ਖੇਡਿਆ ਜਾਵੇਗਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਜਿੱਥੇ ਪਹਿਲੀ ਵਾਰ ਕੋਈ ਕੌਮਾਂਤਰੀ ਹਾਕੀ ਟੂਰਨਾਮੈਂਟ ਹੋਇਆ ਹੈ ਉਥੇ ਮੋਹਾਲੀ ਵਿਖੇ ਪਹਿਲੀ ਵਾਰ ਕੋਈ ਵਾਰ ਕੌਮਾਂਤਰੀ ਹਾਕੀ ਮੈਚ ਹੋ ਰਿਹਾ ਹੈ।

ਜਲੰਧਰ ਵਿਖੇ ਲੀਗ ਸਟੇਜ ਵਿੱਚ ਭਾਰਤ ਪਹਿਲੇ, ਜਾਪਾਨ ਦੂਜੇ, ਮਲੇਸ਼ੀਆ ਤੀਜੇ, ਦੱਖਣੀ ਕੋਰੀਆ ਚੌਥੇ, ਚੀਨ ਪੰਜਵੇਂ ਤੇ ਬੰਗਲਾਦੇਸ਼ ਛੇਵੇਂ ਸਥਾਨ ਉੱਤੇ ਰਿਹਾ ਸੀ। ਭਲਕੇ 4 ਨਵੰਬਰ ਨੂੰ ਨਾਕ ਆਊਟ ਸਟੇਜ ਦੇ ਤਿੰਨ ਮੈਚ ਖੇਡੇ ਜਾਣਗੇ। ਦੋ ਸੈਮੀ ਫ਼ਾਈਨਲ ਅਤੇ ਇਕ ਕਲਾਸੀਫਿਕੇਸ਼ਨ ਮੈਚ ਖੇਡਿਆ ਜਾਵੇਗਾ। ਦਿਨ ਦਾ ਪਹਿਲਾ ਮੈਚ ਦੁਪਹਿਰ ਦੋ ਵਜੇ ਚੀਨ ਤੇ ਬੰਗਲਾਦੇਸ਼ ਵਿਚਾਲੇ ਪੰਜਵੀਂ ਪੁਜੀਸ਼ਨ ਲਈ ਮੈਚ ਖੇਡਿਆ ਜਾਵੇਗਾ। ਸ਼ਾਮ ਸਾਢੇ ਚਾਰ ਵਜੇ ਪਹਿਲੇ ਸੈਮੀ ਫ਼ਾਈਨਲ ਵਿੱਚ ਜਾਪਾਨ ਤੇ ਮਲੇਸ਼ੀਆ ਅਤੇ ਸ਼ਾਮ ਸੱਤ ਵਜੇ ਦੂਜੇ ਸੈਮੀ ਫ਼ਾਈਨਲ ਲਈ ਭਾਰਤ ਤੇ ਦੱਖਣੀ ਕੋਰੀਆ ਆਹਮੋ-ਸਾਹਮਣੇ ਹੋਣਗੇ। ਚਾਰੇ ਟੀਮਾਂ 5 ਨਵੰਬਰ ਨੂੰ ਮੋਹਾਲੀ ਵਿਖੇ ਹੀ ਹੋਣ ਵਾਲੇ ਫ਼ਾਈਨਲ ਮੁਕਾਬਲੇ ਵਿੱਚ ਪੁੱਜਣ ਲਈ ਪੂਰਾ ਜ਼ੋਰ ਲਗਾਉਣਗੀਆਂ। ਸੈਮੀ ਫ਼ਾਈਨਲ ਵਿੱਚ ਹਾਰਨ ਵਾਲੀਆਂ ਦੋਵੇਂ ਟੀਮਾਂ ਕਾਂਸੀ ਦੇ ਤਮਗ਼ੇ ਲਈ ਖੇਡਣਗੀਆਂ।

ਹੁਣ ਤੱਕ ਪਹਿਲਾ ਅੱਠ ਚੈਂਪੀਅਨਜ਼ ਟਰਾਫੀ ਮੁਕਾਬਲੇ ਹੋਏ ਹਨ ਜਿਨਾਂ ਵਿੱਚ ਸਭ ਤੋਂ ਵੱਧ ਵਾਰ ਭਾਰਤ ਨੇ ਛੇ ਵਾਰ ਫ਼ਾਈਨਲ ਖੇਡਿਆ ਹੈ। ਭਾਰਤ ਇਕ ਵਾਰ ਸਾਂਝੇ ਜੇਤੂ ਸਮੇਤ ਪੰਜ ਵਾਰ ਜੇਤੂ ਬਣਿਆ ਹੈ ਅਤੇ ਇਕ ਵਾਰ ਉਪ ਜੇਤੂ ਬਣਿਆ ਹੈ। ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਵਿੱਚ ਭਾਰਤ ਤੋਂ ਬਾਅਦ ਜਾਪਾਨ ਦੋ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਇੱਕ-ਇੱਕ ਵਾਰ ਫ਼ਾਈਨਲ ਵਿੱਚ ਪੁੱਜੇ ਹਨ। ਭਾਰਤ ਸੱਤਵੀਂ ਵਾਰ, ਜਾਪਾਨ ਤੀਜੀ ਵਾਰ ਅਤੇ ਦੱਖਣੀ ਕੋਰੀਆ, ਮਲੇਸ਼ੀਆ ਤੇ ਚੀਨ ਦੂਜੀ ਵਾਰ ਫ਼ਾਈਨਲ ਖੇਡਣ ਲਈ ਪੂਰੀ ਵਾਹ ਲਗਾਉਣਗੇ। ਟਰਾਫੀ ਦੀ ਦੌੜ ਵਿੱਚ ਚਾਰ ਟੀਮਾਂ ਵਿੱਚੋਂ ਭਾਰਤ ਨੇ ਹੁਣ ਪੰਜ ਵਾਰ ਟਰਾਫੀ ਜਿੱਤੀ ਹੈ ਜਦੋਂ ਕਿ ਦੱਖਣੀ ਕੋਰੀਆ ਨੇ ਇਕ ਵਾਰ ਜਿੱਤੀ ਹੈ। ਜਾਪਾਨ ਦੋ ਵਾਰ ਤੇ ਮਲੇਸ਼ੀਆ ਇਕ ਵਾਰ ਉਪ ਜੇਤੂ ਰਿਹਾ ਹੈ।

ਇਸ ਵਾਰ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਹੁਣ ਤੱਕ ਅਜੇਤੂ ਰਿਹਾ ਹੈ ਅਤੇ ਖੇਡੇ ਸਾਰੇ ਪੰਜ ਮੈਚ ਜਿੱਤੇ ਹਨ। ਭਾਰਤ ਤੋਂ ਬਾਅਦ ਜਾਪਾਨ ਨੇ ਤਿੰਨ ਮੈਚ ਜਿੱਤੇ ਹਨ ਅਤੇ ਇਕ ਡਰਾਅ ਖੇਡਿਆ ਹੈ, ਮਲੇਸ਼ੀਆ ਨੇ ਤਿੰਨ ਅਤੇ ਦੱਖਣੀ ਕੋਰੀਆ ਨੇ ਦੋ ਮੈਚ ਜਿੱਤੇ ਹਨ। ਚੀਨ ਨੇ ਦੋ ਡਰਾਅ ਤੇ ਬੰਗਲਾਦੇਸ਼ ਨੇ ਇਕ ਡਰਾਅ ਖੇਡਿਆ ਹੈ। ਭਾਰਤ ਨੇ ਕੁੱਲ ਸਭ ਤੋਂ ਵੱਧ 34 ਗੋਲ ਕੀਤੇ ਹਨ। ਮਲੇਸ਼ੀਆ ਨੇ ਕੁੱਲ 17 ਗੋਲ, ਦੱਖਣੀ ਕੋਰੀਆ ਤੇ ਚੀਨ ਨੇ 10-10, ਜਾਪਾਨ ਨੇ 9 ਗੋਲ ਅਤੇ ਬੰਗਲਾਦੇਸ਼ ਨੇ ਦੋ ਗੋਲ ਕੀਤੇ ਹਨ।

ਖਿਡਾਰੀਆਂ ਦੇ ਨਿੱਜੀ ਰਿਕਾਰਡ ਦੀ ਗੱਲ ਕਰੀਏ ਤਾਂ ਭਾਰਤ ਦਾ ਕਪਤਾਨ ਹਰਮਨਪ੍ਰੀਤ ਸਿੰਘ 9 ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ। ਉਸ ਤੋਂ ਬਾਅਦ ਮਲੇਸ਼ੀਆ ਦੇ ਅਬੁ ਕਮਲ ਅਜ਼ਰਾਈ ਨੇ ਪੰਜ ਗੋਲ, ਭਾਰਤ ਦੇ ਦਿਲਪ੍ਰੀਤ ਸਿੰਘ ਤੇ ਸੁਖਜੀਤ ਸਿੰਘ ਅਤੇ ਚੀਨ ਦੇ ਬੇਨਹਾਈ ਚੇਨ ਨੇ ਚਾਰ-ਚਾਰ ਗੋਲ, ਭਾਰਤ ਦੇ ਮਨਦੀਪ ਸਿੰਘ, ਅਭਿਸ਼ੇਕ ਤੇ ਜੁਗਰਾਜ ਸਿੰਘ, ਦੱਖਣੀ ਕੋਰੀਆ ਦੇ ਡੇਨ ਸੁਨ, ਜਾਪਾਨ ਦੇ ਕੇਂਟਾਰੋ ਫੁਕੂਦਾ ਤੇ ਮਲੇਸ਼ੀਆ ਦੇ ਅਜ਼ੀਮੂਦੀਨ ਨੇ ਤਿੰਨ-ਤਿੰਨ ਗੋਲ ਕੀਤੇ ਹਨ।

27 ਨਵੰਬਰ ਨੂੰ ਜਲੰਧਰ ਦੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਸ਼ੁਰੂਆਤ ਹੋਈ ਸੀ ਅਤੇ 5 ਨਵੰਬਰ ਨੂੰ ਮੋਹਾਲੀ ਦੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਸਟੇਡੀਅਮ ਵਿਖੇ ਫ਼ਾਈਨਲ ਖੇਡਿਆ ਜਾਵੇਗਾ।

Mohali-Ready-For-Knockout-Stage-Of-Asian-Champions-Trophy



TOP HEADLINES


*ਭਾਰਤ ਵੱਡੀ ਜਿੱਤ ਨਾਲ ਫਾਈਨਲ 'ਚ ਪੁੱਜਾ, ਸੈਮੀਫਾਈਨਲ ਵਿੱਚ ਦੱਖ
*ਅਮਨ ਅਰੋੜਾ ਵੱਲੋਂ 'ਪੰਜਾਬ ਇਨਵੈਸਟਰ ਸਰਕਲ 2.0' ਦੀ ਸ਼ੁਰੂਆਤ;
ਕਾਂਗਰਸ ਕੋਲ ਪੰਜਾਬ ਲਈ ਨਾ ਕੋਈ ਵਿਜ਼ਨ ਹੈ, ਨਾ ਹੀ ਲੀਡਰਸ਼ਿਪ: ਆ
ਬਲਟਾਣਾ ਫਰਨੀਚਰ ਮਾਰਕੀਟ ’ਚ ਅੱਗ ਦਾ ਤਾਂਡਵ! 22 ਦੁਕਾਨਾਂ ਸੜ ਕੇ
*ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਨਬੱਸ ਕ
*ਸੰਤ ਸੀਚੇਵਾਲ ਦੀ ਅਗਵਾਈ ਹੇਠ ਹੋਈ ਬੁੱਢੇ ਦਰਿਆ ਬਾਰੇ ਬਣੀ ਕਮੇਟ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 6
ਗ੍ਰੀਨ ਬੈਲਟ ’ਤੇ ਬੁਲਡੋਜ਼ਰ ਚਲਾ ਕੇ 35 ਬੂਟੇ ਜ਼ਮੀਨਦੋਜ਼, ਟੈਂਟ
*ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕ
मोगा की Aap विधायक डॉ. अमनदीप कौर अरोड़ा के घर Ed की
ਡਾ. ਕੋਟਨੀਸ ਐਕਿਊਪੰਕਚਰ ਹਸਪਤਾਲ ਦੇ 51ਵੇਂ ਸਥਾਪਨਾ ਦਿਵਸ ਸਮਾਗਮ
ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ 'ਆਪ
ਚੰਡੀਗੜ੍ਹ ਵਿੱਚ ਆਪ ਦੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਵੱਡੀ ਕਾਰਵਾ
*ਮਾਨ ਸਰਕਾਰ ਨੇ 1,325 ਕਰੋੜ ਰੁਪਏ ਨਾਲ ਕਿਸਾਨਾਂ ਨੂੰ ਉਪਲੱਬਧ ਕ
*ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਨੇ ਨਵੀਨਤਮ ਖੇਤੀਬਾੜੀ ਪ੍ਰੋਜ
1984 ਕਤਲੇਆਮ ਦੇ ਪੀੜਤਾਂ ਨੇ ਰਾਹੁਲ ਗਾਂਧੀ ਨੂੰ ਦਿੱਤੀ ਬਹਿਸ ਦੀ
ਵਿਦਿਆਰਥੀਆਂ ਦੀ ਕਲਾ ਤੇ ਸਿਰਜਣਾਤਮਕਤਾ ਨੇ ਬੰਨ੍ਹਿਆ ਰੰਗ; ਪੀ.ਏ.
*ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟਖੋਰੀ ਤੇ ਤਿੱਖੀ ਨਜ਼ਰ: 110 ਕੁਇੰਟ
ਕੇਂਦਰੀ ਏਜੰਸੀਆਂ ਭਾਜਪਾ ਦੇ ਇਸ਼ਾਰੇ ਉੱਤੇ ‘ਆਪ` ਆਗੂਆਂ ਖ਼ਿਲਾਫ਼ ਛਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52835684

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us