- ਖੇਡਾਂ ਵਤਨ ਪੰਜਾਬ ਦੀਆਂ 2022 - ਰਾਜ ਪੱਧਰੀ ਖੇਡਾਂ ਦਾ ਲੁਧਿਆਣਾ ਚ ਸ਼ਾਨਦਾਰ ਸਮਾਪਨ - ਵੱਖ-ਵੱਖ ਖੇਡਾਂ ਚ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲੇ

Oct22,2022 | Balraj Khanna | Ludhiana

- ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ - ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਅੱਜ ਵੱਖ ਵੱਖ ਜਿਲ੍ਹਿਆਂ ਦੇ ਬਾਸਕਟਬਾਲ, ਹੈਂਡਬਾਲ, ਸਾਫਟਬਾਲ ਅਤੇ ਜੂਡੋ ਖੇਡਾਂ ਵਿੱਚ 21-40 ਵਰਗ ਵਿੱਚ ਸ਼ਾਨਦਾਰ ਮੁਕਾਬਲੇ ਹੋਏ। ਜਿਲ੍ਹਾ ਲੁਧਿਆਣਾ ਵਿਖੇ ਹੋਏ ਮੁਕਾਬਲਿਆਂ ਦੇ ਅਖੀਰਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਹੈਂਡਬਾਲ 21-40 ਵੂਮੈਨ ਵਰਗ ਵਿੱਚ ਐਸ.ਏ.ਐਸ. ਨਗਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ 10-2 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਐਸ.ਬੀ.ਐਸ. ਨਗਰ ਦੀ ਟੀਮ ਨੂੰ 23-18 ਦੇ ਫਰਕ ਨਾਲ, ਐਸ.ਏ.ਐਸ. ਨਗਰ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 11-7 ਦੇ ਫਰਕ ਨਾਲ, ਰੋਪੜ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 15-2 ਦੇ ਫਰਕ ਨਾਲ, ਜਲੰਧਰ ਦੀ ਟੀਮ ਨੇ ਪਟਿਆਲਾ ਦੀ ਟੀਮ ਨੇ 23-8 ਦੇ ਫਰਕ ਨਾਲ ਅਤੇ ਲੁਧਿਆਣਾ ਦੀ ਟੀਮ ਨੇ ਫਰੀਦਕੋਟ ਦੀ ਟੀਮ ਨੂੰ 31-22 ਦੇ ਫਰਕ ਨਾਲ ਹਰਾਇਆ। ਸੈਮੀਫਾਈਨਲ ਮੁਕਾਬਲਿਆਂ ਵਿੱਚ ਰੋਪੜ ਦੀ ਟੀਮ ਨੇ ਐਸ਼ਏ਼ਐਸ ਨਗਰ ਦੀ ਟੀਮ ਨੂੰ 22-13 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 16-15 ਦੇ ਫਰਕ ਨਾਲ ਹਰਾਇਆ। ਹੈਂਡਬਾਲ 21-40 ਮੈਨ ਵਰਗ ਦੇ ਸੈਮੀਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 14-10 ਦੇ ਫਰਕ ਨਾਲ ਅਤੇ ਐਸ.ਏ.ਐਸ. ਨਗਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ 22-19 ਦੇ ਫਰਕ ਨਾਲ ਹਰਾਇਆ। ਬਾਸਕਟਬਾਲ 21-40 ਮੈਨ ਵਰਗ ਵਿੱਚ ਮੋਗਾ ਦੀ ਟੀਮ ਨੇ ਪਟਿਆਲਾ ਦੀ ਟੀਮ ਨੂੰ 58-53 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਐਸ.ਬੀ.਼ਐਸ. ਨਗਰ ਦੀ ਟੀਮ ਨੂੰ 46-20 ਦੇ ਫਰਕ ਨਾਲ, ਫਰੀਦਕੋਟ ਦੀ ਟੀਮ ਨੇ ਜਲੰਧਰ ਦੀ ਟੀਮ ਨੂੰ 88-78 ਦੇ ਫਰਕ ਨਾਲ, ਲੁਧਿਆਣਾ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ 67-61 ਦੇ ਫਰਕ ਨਾਲ, ਫਾਜਿਲਕਾ ਦੀ ਟੀਮ ਨੇ ਪਠਾਨਕੋਟ ਦੀ ਟੀਮ ਨੂੰ 52-24 ਦੇ ਫਰਕ ਨਾਲ, ਸੰਗਰੂਰ ਦੀ ਟੀਮ ਨੇ ਮੁਕਤਸਰ ਦੀ ਟੀਮ ਨੂੰ 54-20 ਦੇ ਫਰਕ ਨਾਲ, ਮਾਨਸਾ ਦੀ ਟੀਮ ਨੇ ਬਰਨਾਲਾ ਦੀ ਟੀਮ ਨੂੰ 58-45 ਦੇ ਫਰਕ ਨਾਲ, ਅੰਮ੍ਰਿਤਸਰ ਦੀ ਟੀਮ ਨੇ ਹੁਸਿਆਰਪੁਰ ਦੀ ਟੀਮ ਨੂੰ 65-50 ਦੇ ਫਰਕ ਨਾਲ, ਕਪੂਰਥਲਾ ਦੀ ਟੀਮ ਨੇ ਮੋਗਾ ਦੀ ਟੀਮ ਨੂੰ 52-32 ਦੇ ਫਰਕ ਨਾਲ ਅਤੇ ਰੋਪੜ ਦੀ ਟੀਮ ਨੇ ਫਤਿਹਗੜ੍ਹ ਸਾਹਿਬ ਨੂੰ 68-32 ਦੇ ਫਰਕ ਨਾਲ ਹਰਾਇਆ। ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਰੋਪੜ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 66-45 ਦੇ ਫਰਕ ਨਾਲ, ਮਾਨਸਾ ਦੀ ਟੀਮ ਨੇ ਕਪੂਰਥਲਾ ਦੀ ਟੀਮ ਨੂੰ 52-48 ਦੇ ਫਰਕ ਨਾਲ ਹਰਾਇਆ। ਬਾਸਕਟਬਾਲ 21-40 ਵੂਮੈਨ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ, ਲੁਧਿਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਪਟਿਆਲਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੂਡੋ 21-40 ਮੈਨ ਵਰਗ ਦੇ ਮੁਕਾਬਲਿਆਂ ਚ 60 ਕਿਲੋਗ੍ਰਾਮ ਭਾਰ ਵਰਗ ਵਿੱਚ ਜ਼ਿਲ੍ਹਾ ਲੁਧਿਆਣਾ ਦੇ ਗੁਰਪ੍ਰਤਾਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ 66 ਚ ਨਿਤਿਨ (ਲੁਧਿਆਣਾ), 73 ਚ ਰਮਨਦੀਪ (ਅਮ੍ਰਿਤਸਰ), 81 ਚ ਭੁਪੇਸ਼ ਸ਼ਰਮਾ (ਗੁਰਦਾਸਪੁਰ), 90 ਚ ਕੀਰਤੀ ਰਾਜ (ਲੁਧਿਆਣਾ, 100 ਚ ਮਨਦੀਪ ਸਿੰਘ (ਅਮ੍ਰਿਤਸਰ) ਅਤੇ 100 ਪਲੱਸ ਚ ਵਿਸ਼ਾਲ ਕੁਮਾਰ (ਪਟਿਆਲਾ) ਨੇ ਬਾਜੀ ਮਾਰੀ। ਇਸ ਤੋਂ ਇਲਾਵਾ ਸਾਫਟਬਾਲ 21-40 ਵੂਮੈਨ ਵਰਗ ਦੇ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ, ਲੁਧਿਆਣਾ ਦੀ ਟੀਮ ਨੇ ਦੂਜਾ ਸਥਾਨ ਅਤੇ ਜਲੰਧਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਾਫਟਬਾਲ 21-40 ਮੈਨ ਵਰਗ ਦੇ ਸੈਮੀ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਲੁਧਿਆਣਾ ਦੀ ਟੀਮ ਨੂੰ 1-0 ਦੇ ਫਰਕ ਨਾਲ ਅਤੇ ਜਲੰਧਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 8-0 ਦੇ ਫਰਕ ਨਾਲ ਹਰਾਇਆ। ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ, ਜਲੰਧਰ ਦੀ ਟੀਮ ਨੇ ਦੂਜਾ ਅਤੇ ਲੁਧਿਆਣਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਜਿਸ ਤਹਿਤ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Khedain-Watan-Punjab-Diyan-2022



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574426

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us