- 37ਵੀਂ ਪੰਜਾਬ ਯੂਥ ਬਾਸਕਟਬਾਲ ਚੈਂਪੀਅਨਸ਼ਿਪ - ਲੁਧਿਆਣਾ ਬਾਸਕਟਬਾਲ ਅਕਾਦਮੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਬਠਿੰਡਾ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਮੋਹਾਲੀ ਸੈਮੀਫਾਈਨਲ ਵਿੱਚ ਪਹੁੰਚੇ
Nov13,2022
| Balraj Khanna | Ludhiana
ਸਥਾਨਕ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਖੇਡੀ ਜਾ ਰਹੀ 37ਵੀਂ ਪੰਜਾਬ ਯੂਥ ਬਾਸਕਟਬਾਲ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਬਠਿੰਡਾ, ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਮੋਹਾਲੀ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪ੍ਰਵੇਸ਼ ਕਰਨ ਵਿੱਚ ਸਫ਼ਲ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤੇਜਾ ਸਿੰਘ ਧਾਲੀਵਾਲ, ਜਨਰਲ ਸਕੱਤਰ, ਪੰਜਾਬ ਬਾਸਕਟਬਾਲ ਐਸੋਸੀਏਸ਼ਨ ਨੇ ਦੱਸਿਆ ਕਿ ਅੱਜ ਦੂਜੇ ਦਿਨ ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਕਪੂਰਥਲਾ ਨੂੰ, ਪਟਿਆਲਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ ਅਤੇ ਬਠਿੰਡਾ ਨੇ ਮੋਹਾਲੀ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ ਵਿੱਚ ਲੁਧਿਆਣਾ ਬਾਸਕਟਬਾਲ ਅਕਾਦਮੀ ਨੇ ਮਾਨਸਾ ਨੂੰ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਲੁਧਿਆਣਾ ਨੂੰ, ਮੋਹਾਲੀ ਨੇ ਹੁਸ਼ਿਆਰਪੁਰ ਨੂੰ ਅਤੇ ਪਟਿਆਲਾ ਨੇ ਬਠਿੰਡਾ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਜਗ੍ਹਾ ਪੱਕੀ ਕੀਤੀ।
ਉਹਨਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਦੌਰਾਨ ਇੰਦੌਰ ਵਿਖੇ ਹੋਣ ਵਾਲੀ 21 ਦਸੰਬਰ ਤੋਂ 27 ਦਸੰਬਰ 2022 ਤੱਕ ਹੋਣ ਵਾਲੀ 37ਵੀਂ ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਕੋਚਿੰਗ ਕੈਂਪ ਲਈ ਪੰਜਾਬ ਦੀ ਟੀਮ ਦੀ ਚੋਣ ਕੀਤੀ ਜਾਵੇਗੀ।
ਇਸ ਮੌਕੇ ਡੀ. ਐੱਸ. ਪੀ. ਸ੍ਰ ਮਨਦੀਪ ਸਿੰਘ, ਸ੍ਰ ਗੁਰਿੰਦਰ ਸਿੰਘ, ਸ੍ਰ ਅਮਰਜੀਤ ਸਿੰਘ, ਸ੍ਰ ਰਾਜਿੰਦਰ ਸਿੰਘ ਕੋਚ, ਮਿਸ ਸਲੋਨੀ ਕੋਚ, ਸ੍ਰ ਨਰਿੰਦਰਪਾਲ ਕੋਚ, ਸ਼੍ਰੀ ਰਵਿੰਦਰ ਕੋਚ, ਸ੍ਰ ਸੁਖਵਿੰਦਰ ਸਿੰਘ ਕੋਚ ਅਤੇ ਹੋਰ ਹਾਜ਼ਰ ਸਨ।
Punjab-Youth-Basketball-Championship-Ludhiana-Guru-Nanak-Stadium-