ਲੁਧਿਆਣਾ 'ਚ 1700 ਏਕੜ 'ਚ ਬਣੇਗੀ ਨਵੀਂ ਟਾਊਨਸ਼ਿਪ - ਅਮਨ ਅਰੋੜਾ

Jan28,2023 | Gautam Jalandhari | Chandigarh

- ਮਕਾਨ ਉਸਾਰੀ, ਸ਼ਹਿਰੀ ਵਿਕਾਸ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਲੋਂ ਜਰਖੜ ਸਪੋਰਟਸ ਫੈਸਟੀਵਲ 'ਚ ਮੁੱਖ ਮਹਿਮਾਨ ਵਜੋ ਸ਼ਿਰਕਤ** ਪੰਜਾਬ 'ਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਮਾਨ ਸਰਕਾਰ ਵਚਨਬੱਧ - ਅਮਨ ਅਰੋੜਾ** ਜਰਖੜ (ਲੁਧਿਆਣਾ), 28 ਜਨਵਰੀ () - .ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਖੁਲਾਸਾ ਕੀਤਾ ਕਿ ਲੋਕਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ, ਲੁਧਿਆਣਾ ਵਿੱਚ 1700 ਏਕੜ ਜ਼ਮੀਨ ਵਿੱਚ ਫੈਲੀ ਇੱਕ ਨਵੀਂ ਟਾਊਨਸ਼ਿਪ ਦੀ ਸਥਾਪਨਾ ਕੀਤੀ ਜਾਵੇਗੀ ਜਦਕਿ ਪੰਜਾਬ ਭਰ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗ (ਈ.ਡਬਲਿਊ.ਐਸ.) ਨਾਲ ਸਬੰਧਤ ਲੋਕਾਂ ਲਈ 25000 ਫਲੈਟ ਬਣਾਏ ਜਾਣਗੇ। ਕੈਬਨਿਟ ਮੰਤਰੀ ਵਲੋਂ ਲੁਧਿਆਣਾ ਦੇ ਪਿੰਡ ਜਰਖੜ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਦੇ ਦੂਜੇ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਰਖੜ ਖੇਡ ਮੇਲੇ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਪਿਛਲੇ 10-15 ਸਾਲਾਂ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਵੀ ਸਾਕਾਰਾਤਮਕ ਨਹੀਂ ਕੀਤਾ ਗਿਆ। ਇਹ ਪਹਿਲੀ ਵਾਰ ਹੈ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਇੱਕ ਮੈਗਾ ਸਪੋਰਟਸ 'ਖੇਡਾ ਵਤਨ ਪੰਜਾਬ ਦੀਆਂ' ਦਾ ਆਯੋਜਨ ਕੀਤਾ ਗਿਆ ਹੈ ਅਤੇ ਇਸ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਖੇਡ ਹੁਨਰ ਨੂੰ ਨਿਖਾਰਨ ਲਈ ਵੱਡਾ ਪਲੇਟਫਾਰਮ ਮਿਲਿਆ ਹੈ। ਇਨ੍ਹਾਂ ਖੇਡਾਂ ਵਿੱਚ ਬਲਾਕ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ 3 ਲੱਖ ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ ਅਤੇ ਕਰੋੜਾਂ ਰੁਪਏ ਦੀ ਇਨਾਮੀ ਰਾਸ਼ੀ ਮੈਡਲ ਜੇਤੂਆਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਖੁਦ ਵੀ ਖੇਡ ਪ੍ਰੇਮੀ ਹਨ ਅਤੇ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਅਤੇ ਲੋਕ ਪੱਖੀ ਉਪਰਾਲੇ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਸੂਬੇ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਬਾਰੇ ਕੀਤੀਆਂ ਬੇਬੁਨਿਆਦ ਟਿੱਪਣੀਆਂ ਲਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਜਰਖੜ ਖੇਡ ਮੇਲੇ ਦੀ ਪ੍ਰਬੰਧਕੀ ਕਮੇਟੀ ਵੱਲੋਂ ਪਿਛਲੇ ਕਈ ਸਾਲਾਂ ਤੋਂ ਖੇਡਾਂ ਕਰਵਾਉਣ ਲਈ ਵੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਸਟੇਡੀਅਮ ਵਿੱਚ ਐਸਟ੍ਰੋਟਰਫ ਸਥਾਪਤ ਕਰਨ ਦੇ ਪ੍ਰਸਤਾਵ ਬਾਰੇ ਮੁੱਖ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

Cabinet-Minister-Aman-Arora-Ludhiana-Townships-



TOP HEADLINES


ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9
ਗਾਹਕ ਦੀ ਉਡੀਕ ਕਰਦਾ ਨੌਜਵਾਨ 25 ਗ੍ਰਾਮ ਸਮੈਕ ਸਮੇਤ ਕਾਬੂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ
ਲੁਧਿਆਣਾ : 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜ
ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ
Cm Bhagwant Mann : ਲੋਕ ਸਭਾ ਚੋਣਾਂ ਸੰਬੰਧੀ ਮੀਡੀਆ ਨਾਲ ਗੱਲਬ
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦ
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ
ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾ
ਐਸ.ਡੀ.ਐਮ. ਅਹਿਮਦਗੜ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ
ਇੰਨੋਸੈਂਟ ਹਾਰਟਸ ਵਿੱਚ 'ਹੈਰੀਟੇਜ ਕਲੱਬ' ਦੇ ਵਿਦਿਆਰਥੀਆਂ ਨੇ 'ਸ
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ
ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ
*ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਟ੍ਰੈਫਿਕ ਪੁਲਿਸ ਬਠਿੰਡਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ
ਚੰਡੀਗੜ੍ਹ ਏਅਰਪੋਰਟ 'ਤੇ ਕਰੀਬ 1 ਕਰੋੜ ਰੁਪਏ ਦਾ ਸੋਨਾ ਬਰਾਮਦ
ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41987482

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us