ਮੁੱਖ ਮੰਤਰੀ ਨੇ 1962 ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਪੰਜ ਸੋਨ ਤਗਮੇ ਜਿੱਤਣ ਲਈ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਵਧਾਈ

ਹੋਰ ਮੈਡਲ ਆਉਣ ਦੀ ਉਮੀਦ ਜਤਾਈ

Oct1,2023 | Jagrati Lahar Bureau | Chandigarh

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਜ਼ੂ ਏਸ਼ਿਆਈ ਖੇਡਾਂ ਵਿੱਚ ਭਾਰਤੀ ਦਲ ਵਿੱਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿੱਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ ਦੇ ਤਗਮੇ ਜਿੱਤੇ, ਜਦੋਂ ਕਿ ਹਰਮਿਲਨ ਬੈਂਸ ਅਤੇ ਰਾਜੇਸ਼ਵਰੀ ਕੁਮਾਰੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 13 ਖਿਡਾਰੀਆਂ ਨੇ ਪੰਜ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤ ਨਹੀਂ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਸੂਬੇ ਦੇ ਕਈ ਹੋਰ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਦੇਸ਼ ਦਾ ਨਾਮ ਹੋਰ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿੱਚ ਪੰਜਾਬ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਹੋਰ ਸਹੂਲਤਾਂ ਨਾਲ ਉਤਸ਼ਾਹਿਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Bhagwant-Mann-Cm-Punjab-



TOP HEADLINES


*ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਖੰਨਾ ਪੁ
ਬਨੂੰੜ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ ਐਨਕਾਉਂਟ
ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱ
ਸਮਾਜਿਕ ਪਰਿਵਰਤਨਸ਼ੀਲ ਪੇਂਡੂ ਆਰਥਿਕ ਸਸ਼ਕਤੀਕਰਨ ਦਾ ਉਦੇਸ਼ ਮਹਿਲਾ
ਸੰਭਵ ਫਾਊਂਡੇਸ਼ਨ ਵੱਲੋਂ ਅਰਥ ਆਵਰ ਦੀ 10ਵੀਂ ਵਰ੍ਹੇਗੰਢ ਮਨਾਉਣ ਲ
ਪੰਜਾਬ ਪੁਲਿਸ ਨੇ Encounter ਤੋਂ ਬਾਅਦ ਦੋ ਗੈਂਗਸਟਰਾਂ ਦੀਪਕ ਅ
*ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖ
ਬਠਿੰਡਾ ਪੁਲਿਸ ਵੱਲੋਂ ਮੌੜ ਕਤਲ ਕਾਂਡ ਦੇ ਦੋਸ਼ੀ ਗਿਰਫਤਾਰ
Breaking: ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰ
ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ
ਏ.ਡੀ.ਸੀ. ਵੱਲੋਂ ਗਲੋਬਲ ਰੂਟਸ ਫਰਮ ਦਾ ਲਾਇਸੰਸ ਰੱਦ
ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ
*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ
'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰ
'ਆਪ' ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਸਾਲ 2024 ਦੇ ਪਹਿਲੇ ਛੇ ਮਹੀਨਿਆ
ਐਮਬੀਡੀ ਗਰੁੱਪ ਨੇ ਉੱਤਮਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵਿਰਾਸਤ
ਜਲੰਧਰ ਪੱਛਮੀ ਉਪ ਚੋਣ ਨਤੀਜਾ :ਚੱਲ ਗਿਆ ਆਪ ਦਾ ਝਾੜੂ-ਜਲੰਧਰ ਤੋਂ
ਭਾਜਪਾ ਕਾਰਜਕਾਰਨੀ ਦੀ ਮੀਟਿੰਗ ਤੀਜੇ ਕਾਰਜਕਾਲ ਲਈ ਰਾਸ਼ਟਰ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42482124

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us