ਇਹ ਰਜਨੀਤ ਕੌਰ ਦੀ ਤਰੱਕੀ ਨੂੰ ਦਰਸਾਉਂਦਾ ਹੈ ਜਿਸ ਨੇ ਰੂੜ੍ਹੀਵਾਦੀ ਰਵਾਇਤਾਂ ਨੂੰ ਤੋੜਦਿਆਂ ਬਾਡੀਬਿਲਡਿੰਗ ਵਿੱਚ ਨਾਮਣਾ ਖੱਟਿਆ ਹੈ। ਮੁਹਾਲੀ ਦੀ ਰਹਿਣ ਵਾਲੀ ਇਹ ਬਾਡੀ ਬਿਲਡਰ, ਜੋ ਕਿ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵਿੱਚ ਫੂਡ ਇੰਸਪੈਕਟਰ ਵਜੋਂ ਸੇਵਾਵਾਂ ਨਿਭਾਅ ਰਹੀ ਹੈ, ਨੇ ਚੰਡੀਗੜ੍ਹ ਦੇ ਐਸ.ਡੀ. ਕਾਲਜ ਵਿਖੇ 12ਵੀਂ ਮਿਸਟਰ/ਮਿਸ ਚੰਡੀਗੜ੍ਹ ਚੈਂਪੀਅਨਸ਼ਿਪ 2024 ਵਿੱਚ ਸੋਨ ਤਮਗਾ ਜਿੱਤਿਆ ਹੈ। ਇਹ ਚੈਂਪੀਅਨਸ਼ਿਪ, ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਦੁਆਰਾ ਕਰਵਾਈ ਗਈ ਸੀ ਜਿਸਨੂੰ ਕੇਂਦਰੀ ਯੁਵਕ ਮਾਮਲਿਆਂ ਅਤੇ ਖੇਡ ਮੰਤਰਾਲੇ ਵੱਲੋਂ ਮਾਣਤਾ ਹਾਸਿਲ ਹੈ। ਇਹੀ ਨਹੀਂ ਸਗੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਖੇਡਣ ਵਤਨ ਪੰਜਾਬ ਦੀਆਂ ਵਿੱਚ ਸੀਨੀਅਰ ਵਰਗ ਭਾਵ 31-40 ਸਾਲ ਦੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਵੀ ਇਸ ਮਾਣਮੱਤੀ ਖਿਡਾਰਨ ਨੇ ਪਾਵਰ ਲਿਫਟਿੰਗ ਵਿੱਚ ਸੋਨੇ ਦਾ ਤਮਗਾ ਜਿੱਤਿਆ ਸੀ। ਉਸਨੇ ਵਿੱਚ ਗੁਰਾਇਆ ਵਿਖੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸੀਨੀਅਰ ਵਰਗ ਵਿੱਚ ਆਯੋਜਿਤ ਬੈਂਚ ਪ੍ਰੈਸ ਮੁਕਾਬਲਾ ਵੀ ਜਿੱਤਿਆ। ਸਿਰਫ਼ ਇੰਨਾ ਹੀ ਨਹੀਂ, ਰਜਨੀਤ ਨੇ ਇੰਡੀਅਨ ਬਾਡੀ ਬਿਲਡਰਜ਼ ਫੈਡਰੇਸ਼ਨ ਵੱਲੋਂ ਮਹਿਲਾ ਬਿਕਨੀ ਵਰਗ ਤਹਿਤ ਕਰਵਾਏ ਮਿਸ ਚੰਡੀਗੜ੍ਹ ਮੁਕਾਬਲੇ ਵਿੱਚ ਵੀ ਪਹਿਲਾ ਸਥਾਨ ਹਾਸਿਲ ਕੀਤਾ ਸੀ।
Rajneet-Kaur-Wins-Gold-In-Women-s-Category-At-12th-Mr-ms-Chandigarh-Championship-2024
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)