*ਪੰਜਾਬ ਵੱਲੋਂ ਨੌਜਵਾਨਾਂ ਨੂੰ ਉੱਭਰਦੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਦੇਣ ਲਈ ਆਈ.ਆਈ.ਟੀ. ਰੋਪੜ ਨਾਲ ਸਮਝੌਤਾ ਸਹੀਬੱਧ*

Jul12,2024 | Gautam Jalandhari | Chandigarh



* *ਇਸ ਸਮਝੌਤੇ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਮਿਲਣਗੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਮੌਕੇ: ਅਮਨ ਅਰੋੜਾ* 

* *ਆਈ.ਆਈ.ਟੀ. ਰੋਪੜ ਦੇ ਸਹਿਯੋਗ ਨਾਲ ਡਰੋਨ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਤ ਕੀਤਾ ਜਾਵੇਗਾ: ਰੋਜ਼ਗਾਰ ਉੱਤਪਤੀ ਮੰਤਰੀ* 



ਸੂਬੇ ਦੇ ਨੌਜਵਾਨਾਂ ਨੂੰ ਏਰੀਅਲ ਸਿਨੇਮੈਟੋਗ੍ਰਾਫੀ, ਫੋਟੋਗ੍ਰਾਫੀ, ਮੈਪਿੰਗ, ਨਿਗਰਾਨੀ ਅਤੇ ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਭਵਿੱਖੀ ਅਤੇ ਉੱਭਰ ਰਹੀਆਂ ਡਰੋਨ ਤਕਨੀਕਾਂ ਦੀ ਸਿਖਲਾਈ ਪ੍ਰਦਾਨ ਕਰਨ ਲਈ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ (ਆਈ.ਆਈ.ਟੀ.), ਰੋਪੜ ਨਾਲ ਸਮਝੌਤਾ ਸਹੀਬੱਧ ਕੀਤਾ ਹੈ।

ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੀ-ਪਾਈਟ ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਸ੍ਰੀ ਰਾਮਬੀਰ ਮਾਨ ਅਤੇ ਆਈ.ਆਈ.ਟੀ., ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਵੱਲੋਂ ਇਸ ਸਮਝੌਤੇ ਉੱਤੇ ਦਸਤਖ਼ਤ ਕੀਤੇ। ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਵੀ ਹਾਜ਼ਰ ਸਨ।
ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਮਝੌਤਾ ਤੇਜ਼ੀ ਨਾਲ ਵਿਕਸਤ ਹੋ ਰਹੇ ਡਰੋਨ ਈਕੋਸਿਸਟਮ ਵਿੱਚ ਸਥਾਨਕ ਡਰੋਨ ਪਾਇਲਟਾਂ ਦੀ ਵੱਧ ਰਹੀ ਮੰਗ ਦੀ ਪੂਰਤੀ ਕਰਨ ਦੇ ਨਾਲ ਨਾਲ ਖੇਤੀਬਾੜੀ, ਮੈਪਿੰਗ, ਆਫ਼ਤ ਪ੍ਰਬੰਧਨ, ਜੰਗਲੀ ਜੀਵ ਰੱਖਿਆ ਅਤੇ ਸਿਹਤ ਸੰਭਾਲ ਵਰਗੇ ਵੱਖ-ਵੱਖ ਖੇਤਰਾਂ ਲਈ ਡਰੋਨ-ਆਧਾਰਿਤ ਸਿਖਲਾਈ, ਖੋਜ, ਵਿਕਾਸ ਅਤੇ ਨਿਰਮਾਣ ਨੂੰ ਮਜ਼ਬੂਤ ਕਰੇਗਾ।

ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਨਾਲ ਸੂਬੇ ਦੇ ਨੌਜਵਾਨਾਂ ਲਈ 29,000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਆਸ ਹੈ। ਉਨ੍ਹਾਂ ਕਿਹਾ ਕਿ ਸੀ-ਪਾਈਟ ਅਤੇ ਆਈ.ਆਈ.ਟੀ. ਰੋਪੜ ਰਾਹੀਂ 150 ਦੇ ਕਰੀਬ ਨੌਜਵਾਨਾਂ ਨੂੰ ਡਰੋਨ ਪਾਇਲਟ ਵਜੋਂ ਸਿਖਲਾਈ ਦਿੱਤੀ ਜਾਵੇਗੀ। ਇਨ੍ਹਾਂ ਨੌਜਵਾਨਾਂ ਨੂੰ ਡੀ.ਜੀ.ਸੀ.ਏ. ਸਰਟੀਫਿਕੇਟ ਦਿੱਤੇ ਜਾਣਗੇ, ਜੋ ਵਿਸ਼ਵ ਪੱਧਰ 'ਤੇ ਮਾਨਤਾ ਪ੍ਰਾਪਤ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਆਈ.ਆਈ.ਟੀ. ਰੋਪੜ ਵੱਲੋਂ ਸੀ-ਪਾਈਟ ਨੂੰ ਉਸ ਦੇ ਇੱਕ ਕੈਂਪ ਵਿੱਚ ਇੱਕ ਡਰੋਨ ਸੈਂਟਰ ਆਫ਼ ਐਕਸੀਲੈਂਸ ਸਥਾਪਤ ਕਰਨ ਵਿੱਚ ਵੀ ਸਹਾਇਤਾ ਕੀਤੀ ਜਾਵੇਗੀ, ਜਿੱਥੇ ਡਰੋਨ ਅਪਰੇਟਰਾਂ ਦੀ ਸਿਖਲਾਈ ਤੋਂ ਇਲਾਵਾ ਡਰੋਨ ਦੀ ਮੁਰੰਮਤ ਅਤੇ ਅਸੈਂਬਲਿੰਗ ਵੀ ਕੀਤੀ ਜਾਵੇਗੀ।

ਰੋਜ਼ਗਾਰ ਉਤਪਤੀ ਵਿਭਾਗ ਦੇ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਨੇ ਕਿਹਾ ਕਿ ਸਫਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਵਾਲੇ ਨੌਜਵਾਨਾਂ ਨੂੰ ਉਚਿਤ ਰੋਜ਼ਗਾਰ ਲੱਭਣ ਵਿੱਚ ਵੀ ਸਹਿਯੋਗ ਦਿੱਤਾ ਜਾਵੇਗਾ। ਇਹ ਕਦਮ ਸਾਡੇ ਨੌਜਵਾਨਾਂ ਨੂੰ ਆਧੁਨਿਕ ਹੁਨਰ ਸਿਖਾ ਕੇ ਅਤੇ ਰੋਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

Powered by Froala Editor

Punjab-Inks-Mou-With-Iit-Ropar-To-Impart-Training-In-Emerging-Drone-Technologies-To-Youth



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968656

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us