*ਪੰਜਾਬ ਸਰਕਾਰ ਵੱਲੋਂ ਸਾਰੇ ਆਈ.ਟੀ ਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਲਈ ਆਪਣਾ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਕੀਤਾ ਜਾਵੇਗਾ ਸਥਾਪਿਤ: ਅਮਨ ਅਰੋੜਾ*

Jul17,2024 | Rajender Singh Jadon | Chandigarh



* *ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ ਦੀ ਮੀਟਿੰਗ ਨਾਗਰਿਕ ਪੱਖੀ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦੇ ਨਿਰਮਾਣ 'ਤੇ ਕੇਂਦਰਿਤ ਰਹੀ*

* *ਪੰਜਾਬ ਨੇ ਨਾਗਰਿਕਾਂ ਲਈ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਲਈ ਨਵੀਨਤਮ ਤਕਨੀਕਾਂ ਨੂੰ ਅਪਣਾਇਆ: ਪ੍ਰਸ਼ਾਸਕੀ ਸੁਧਾਰ ਮੰਤਰੀ* 




ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬਾ ਵਾਸੀਆਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਲਈ ਨਾਗਰਿਕ-ਕੇਂਦਰਿਤ ਅਤੇ ਮਜ਼ਬੂਤ ਪ੍ਰਸ਼ਾਸਕੀ ਢਾਂਚੇ ਦਾ ਨਿਰਮਾਣ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਦੇ ਸਾਰੇ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਪ੍ਰਬੰਧਨ ਵਾਸਤੇ ਛੇਤੀ ਹੀ ਆਪਣਾ "ਸਾਫ਼ਟਵੇਅਰ ਡਿਵੈਲਪਮੈਂਟ ਸੈੱਲ" ਸਥਾਪਤ ਕੀਤਾ ਜਾਵੇਗਾ।

ਇਹ ਅਹਿਮ ਫ਼ੈਸਲਾ ਅੱਜ ਇੱਥੇ ਪੰਜਾਬ ਦੇ ਪ੍ਰਸ਼ਾਸਕਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ (ਪੀ.ਐਸ.ਈ.ਜੀ.ਐਸ.) ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀ.) ਦੀ ਮੀਟਿੰਗ ਦੌਰਾਨ ਲਿਆ ਗਿਆ। 

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਰਪਿਤ ਸਾਫ਼ਟਵੇਅਰ ਡਿਵੈਲਪਮੈਂਟ ਸੈੱਲ ਪੀ.ਐਸ.ਈ.ਜੀ.ਐਸ. ਅਧੀਨ ਸਥਾਪਿਤ ਕੀਤਾ ਜਾਵੇਗਾ, ਜੋ ਸਰਕਾਰੀ ਵਿਭਾਗਾਂ ਲਈ ਵੱਖ-ਵੱਖ ਸਾਫ਼ਟਵੇਅਰ ਐਪਲੀਕੇਸ਼ਨਾਂ ਤਿਆਰ ਕਰਕੇ ਇਨ੍ਹਾਂ ਨੂੰ ਕਾਰਜਸ਼ੀਲ ਕਰੇਗਾ, ਜਿਸ ਵਿੱਚ ਆਨਲਾਈਨ ਸੇਵਾਵਾਂ ਲਈ ਸਿਟੀਜ਼ਨ ਪੋਰਟਲ ਤੋਂ ਲੈ ਕੇ ਅੰਦਰੂਨੀ ਸਰਕਾਰੀ ਕੰਮਕਾਜ ਪ੍ਰਬੰਧਨ ਪ੍ਰਣਾਲੀਆਂ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵੱਲੋਂ ਵੱਖ-ਵੱਖ ਈ-ਗਵਰਨੈਂਸ ਪਹਿਲਕਦਮੀਆਂ ਵੀ ਯਕੀਨੀ ਬਣਾਈਆਂ ਜਾਣਗੀਆਂ, ਜਿਸ ਵਿੱਚ ਭਾਰਤ ਸਰਕਾਰ ਦੇ ਪ੍ਰਾਜੈਕਟਾਂ ਨੂੰ ਲਾਗੂ ਕਰਨ ਦੇ ਉਦੇਸ਼ ਨਾਲ ਨਾਗਰਿਕਾਂ ਅਤੇ ਕਾਰੋਬਾਰਾਂ ਤੱਕ ਇਲੈਕਟ੍ਰਾਨਿਕ ਢੰਗ ਨਾਲ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਨਾਲ-ਨਾਲ ਸਰਕਾਰੀ ਵਿਭਾਗਾਂ ਨੂੰ ਆਈ.ਟੀ. ਸਲਾਹਕਾਰੀ ਸੇਵਾਵਾਂ ਅਤੇ ਸਹਿਯੋਗ ਦੇਣਾ ਸ਼ਾਮਲ ਹੈ ਤਾਂ ਜੋ ਨਵੀਂ ਤਕਨੀਕਾਂ ਨੂੰ ਅਪਣਾਉਣ ਅਤੇ ਉਨ੍ਹਾਂ ਦੀਆਂ ਆਈ.ਟੀ ਸਮਰੱਥਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕੀਤੀ ਜਾ ਸਕੇ।

ਪ੍ਰਸ਼ਾਸਕੀ ਸੁਧਾਰ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਸਰਕਾਰੀ ਵਿਭਾਗ ਸਿੱਧੇ ਤੌਰ 'ਤੇ ਪੀ.ਐਸ.ਈ.ਜੀ.ਐਸ. ਨੂੰ ਪ੍ਰਾਜੈਕਟ ਅਲਾਟ ਕਰਨ ਦੇ ਨਾਲ-ਨਾਲ ਕੁਸ਼ਲ ਪ੍ਰਾਜੈਕਟ ਡਿਲੀਵਰੀ ਅਤੇ ਡੇਟਾ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਯੋਗ ਹੋਣਗੇ ਜਿਸ ਸਦਕਾ ਵਧੇਰੇ ਕੁਸ਼ਲ ਅਤੇ ਤਕਨਾਲੌਜੀ ਆਧਾਰਿਤ ਪ੍ਰਸ਼ਾਸ਼ਨ ਵਿੱਚ ਮਦਦ ਮਿਲੇਗੀ। ਪੀ.ਐਸ.ਈ.ਜੀ.ਐਸ. ਡੇਟਾ ਦੀ ਮਲਕੀਅਤ ਅਤੇ ਸੁਰੱਖਿਆ ਦੇ ਨਾਲ ਨਾਲ ਪ੍ਰਾਜੈਕਟ ਦੀ ਯੋਜਨਾਬੰਦੀ, ਸੰਚਾਲਨ ਅਤੇ ਨਿਗਰਾਨੀ ਨੂੰ ਵੀ ਯਕੀਨੀ ਬਣਾਏਗਾ।

ਉਨ੍ਹਾਂ ਨੇ ਈ-ਸੇਵਾ, ਆਨਲਾਈਨ ਦਾਖ਼ਲਾ ਪੋਰਟਲ, ਪੀ.ਜੀ.ਆਰ.ਐਸ. (ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ), ਕਨੈਕਟ ਪੋਰਟਲ, ਐਮ-ਸੇਵਾ, ਆਰ.ਟੀ.ਆਈ ਪੋਰਟਲ, ਕੈਂਪ ਮੈਨੇਜਮੈਂਟ ਸਾਫ਼ਟਵੇਅਰ, ਵਿਭਾਗੀ ਵੈੱਬਸਾਈਟਾਂ ਅਤੇ ਸੇਵਾ ਕੇਂਦਰਾਂ ਦੇ ਪ੍ਰਭਾਵਸ਼ਾਲੀ ਕੰਮਕਾਮ ਸਮੇਤ ਮਹੱਤਵਪੂਰਨ ਆਈ.ਟੀ. ਅਤੇ ਈ-ਗਵਰਨੈਂਸ ਪ੍ਰਾਜੈਕਟਾਂ ਦੇ ਲਾਗੂਕਰਨ ਵਿੱਚ ਸਮਰਪਣ ਅਤੇ ਸਖ਼ਤ ਮਿਹਨਤ ਲਈ ਪੀ.ਐਸ.ਈ.ਜੀ.ਐਸ. ਦੇ ਅਧਿਕਾਰੀਆਂ ਦੀ ਸ਼ਲਾਘਾ ਵੀ ਕੀਤੀ।

ਮੀਟਿੰਗ ਦੌਰਾਨ ਪੀ.ਐਸ.ਈ.ਜੀ.ਐਸ. ਵੱਲੋਂ ਸੂਚਨਾ ਤਕਨਾਲੌਜੀ (ਆਈ.ਟੀ), ਈ-ਗਵਰਨੈਂਸ ਤੇ ਪ੍ਰਸ਼ਾਸਨ ਵਿੱਚ ਕੁਸ਼ਲਤਾ ਅਤੇ ਨਾਗਰਿਕਾਂ ਤੱਕ ਸੇਵਾਵਾਂ ਦੀ ਪਹੁੰਚ ਵਧਾਉਣ ਲਈ ਅਤੇ ਸੂਬੇ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਰਣਨੀਤਿਕ ਲਾਗੂਕਰਨ ਸਬੰਧੀ ਖੇਤਰਾਂ ਵਿੱਚ ਚਲਾਈਆਂ ਜਾ ਰਹੀਆਂ ਵੱਖ-ਵੱਖ ਚੱਲ ਰਹੀਆਂ ਪਹਿਲਕਦਮੀਆਂ ਅਤੇ ਹੋਰ ਉੱਨਤ ਤਕਨੀਕਾਂ 'ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਬੀ.ਓ.ਜੀ. ਮੀਟਿੰਗ ਦੌਰਾਨ ਨਾਗਰਿਕਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਨਵੇਂ ਮੌਕਿਆਂ ਦੀ ਪੜਚੋਲ ਕਰਨ ਅਤੇ ਏ.ਆਈ./ਮਸ਼ੀਨ ਲਰਨਿੰਗ (ਐਮ.ਐਲ.) ਦੀ ਵਰਤੋਂ ਵਾਲੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਅਤੇ ਵੱਟਸਐਪ ਅਤੇ ਚੈਟਬੋਟਸ ਵਰਗੇ ਨਾਮੀ ਪਲੇਟਫ਼ਾਰਮਾਂ ਰਾਹੀਂ ਸੇਵਾਵਾਂ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦੀ ਪੜਚੋਲ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ।

ਮੀਟਿੰਗ ਦੌਰਾਨ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਸਕੱਤਰ ਮਾਲ ਮੈਡਮ ਅਲਕਨੰਦਾ ਦਿਆਲ, ਸਕੱਤਰ ਗ੍ਰਹਿ ਮਾਮਲੇ ਮੈਡਮ ਜਸਵਿੰਦਰ ਸਿੱਧੂ, ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸ੍ਰੀ ਅਮਿਤ ਕੁਮਾਰ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ-ਕਮ-ਸੀ.ਈ.ਓ. ਪੀ.ਐਸ.ਈ.ਜੀ.ਐਸ. ਸ੍ਰੀ ਗਿਰੀਸ਼ ਦਿਆਲਨ, ਵਿਸ਼ੇਸ਼ ਸਕੱਤਰ ਸਿੱਖਿਆ ਸ੍ਰੀ ਪਰਮਿੰਦਰ ਪਾਲ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਅਤੇ ਡੀ.ਜੀ.ਆਰ/ਪੀ.ਐਸ.ਈ.ਜੀ.ਐਸ. ਮੌਜੂਦ ਸਨ।

Powered by Froala Editor

Aman-Arora-Cabinet-Minister-Punjab



TOP HEADLINES


ਦਰਬਾਰਾ ਸਿੰਘ ਗੁਰੂ ਦੀ ਸ਼ਿਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾ
ਫਿਰੋਜ਼ਪੁਰ ਤੀਹਰਾ ਕਤਲ ਕਾਂਡ: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ
*- ਖੇਡਾਂ ਵਤਨ ਪੰਜਾਬ ਦੀਆਂ 2024 -* *ਬਲਾਕ ਪੱਧਰੀ ਖੇਡਾਂ ਦੇ ਦ
*ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਦੋ ਸਕੂਲ ਆਫ ਐਮੀਨੈਂ
*ਪੇਡਾ ਨੇ 20 ਹਜ਼ਾਰ ਖੇਤੀ ਸੋਲਰ ਪੰਪਾਂ ਲਈ ਅਰਜ਼ੀਆਂ ਮੰਗੀਆਂ*
ਅਦਾਲਤ ਨੇ 50,000 ਰੁਪਏ ਰਿਸ਼ਵਤ ਲੈਣ ਵਾਲੇ ਤਹਿਸੀਲਦਾਰ ਨੂੰ ਇੱਕ
ਸ਼ਹਿਰ-ਪਿੰਡ, ਗਰੀਬੀ-ਅਮੀਰੀ, ਲਿੰਗ ਭੇਦ ਤੇ ਜਾਤ-ਪਾਤ ਦਾ ਪਾੜਾ ਖ਼ਤ
ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰ
ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨ
ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ: ਬ
ਸਟਾਫ ਨਰਸਾਂ ਦੀ ਭਰਤੀ ਦੇ ਪੇਪਰ ਨੂੰ ਲੈ ਕੇ ਬੱਚਿਆਂ ਵੱਲੋਂ ਕੀਤਾ
ਨੀਲੇ ਅਸਮਾਨ ਲਈ ਸਾਫ਼ ਹਵਾ ਦੇ ਅੰਤਰਰਾਸ਼ਟਰੀ ਦਿਵਸ 'ਤੇ, ਲੁਧਿਆਣ
ਖੇਡਾਂ ਵਤਨ ਪੰਜਾਬ ਦੀਆਂ -2024 (ਸੀਜਨ-3) ਤਹਿਤ ਬਲਾਕ ਪੱਧਰੀ ਖ
ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗ
ਮੁੱਖ ਮੰਤਰੀ ਵੱਲੋਂ 'ਮਿਸ਼ਨ ਰੋਜ਼ਗਾਰ' ਜਾਰੀ, 30 ਮਹੀਨਿਆਂ ਵਿੱਚ
*ਪਠਾਨਕੋਟ ਦੇ ਕਿਸਾਨ ਦੀ ਧੀ ਬਣੀ ਭਾਰਤੀ ਫੌਜ ‘ਚ ਕਮਿਸ਼ਨਡ ਅਫ਼ਸਰ
ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦ
ਵਿਜੀਲੈਂਸ ਬਿਊਰੋ ਨੇ 50,000 ਰੁਪਏ ਰਿਸ਼ਵਤ ਲੈਂਦੇ ਤਹਿਸੀਲਦਾਰ ਅਤ
ਭਗਵੰਤ ਮਾਨ ਸਰਕਾਰ ਵੱਲੋਂ ਖਰੜ ਹਲਕੇ ਸਰਵਪੱਖੀ ਵਿਕਾਸ ਤਰਜੀਹੀ ਆਧ
ਕੋਟਕਪੂਰਾ ਵਿੱਚ ਮਹਿਲਾ ਵੱਲੋਂ ਗੁਟਕਾ ਸਾਹਿਬ ਨੂੰ ਅਗਨ ਭੇਟ ਕਰਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42968660

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us