ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ ਜੇ.ਸੀ.ਓਜ਼. ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ

Aug22,2024 | Gautam Jalandhari | Chandigarh/ludhiana



* ਪੀ.ਐਸ.ਡੀ.ਐਮ. ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ

* ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ


ਉਦਯੋਗਿਕ ਖੇਤਰ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਉਪਲਬਧ ਮੌਕਿਆਂ ਮੁਤਾਬਕ ਉਨ੍ਹਾਂ ਦੀ ਯੋਗਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਸਮਝੌਤਾ ਸਹੀਬੱਧ ਕੀਤਾ ਹੈ, ਜਿਸ ਦਾ ਉਦੇਸ਼ ਅੰਮ੍ਰਿਤਸਰ ਵਿੱਚ ਰਹਿ ਰਹੀਆਂ ਵੀਰ ਨਾਰੀਆਂ,  ਰੱਖਿਆ ਕਰਮੀਆਂ, ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਜੇ.ਸੀ.ਓਜ਼ ਦੇ ਪਰਿਵਾਰਾਂ, ਜੰਗੀ ਵਿਧਵਾਵਾਂ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਹੁਨਰ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।

ਅੱਜ ਇੱਥੇ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਇਸ ਸਮਝੌਤੇ ਉਤੇ ਪੀ.ਐਸ.ਡੀ.ਐਮ. ਦੇ ਮਿਸ਼ਨ ਡਾਇਰੈਕਟਰ ਆਈ.ਏ.ਐਸ. ਮਿਸ ਅੰਮ੍ਰਿਤ ਸਿੰਘ ਅਤੇ ਭਾਰਤੀ ਫੌਜ ਦੀ ਅੰਮ੍ਰਿਤਸਰ ਪੈਂਥਰ ਇਨਫੈਂਟਰੀ ਡਿਵੀਜ਼ਨ ਦੇ 15ਵੇਂ ਡੀ.ਓ.ਯੂ. ਦੇ ਕਮਾਂਡਿੰਗ ਅਫ਼ਸਰ ਕਰਨਲ ਮਿਲਨ ਪਾਂਡੇ ਵੱਲੋਂ ਹਸਤਾਖ਼ਰ ਕੀਤੇ ਗਏ।

ਇਸ ਭਾਈਵਾਲੀ ਲਈ ਪੀ.ਐਸ.ਡੀ.ਐਮ. ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਫੌਜੀ ਜਵਾਨਾਂ ਦੇ ਕੁੱਲ 240 ਆਸ਼ਰਿਤਾਂ ਨੂੰ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਵਿਖੇ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮਿਸ਼ਨ ਵੱਲੋਂ ਸੇਵਾ ਨਿਭਾ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ ਆਸ਼ਰਿਤਾਂ ਦੀ ਸਹਾਇਤਾ ਲਈ ਭਾਰਤੀ ਫੌਜ ਨਾਲ ਕੀਤੀ ਗਈ ਇਹ ਭਾਈਵਾਲੀ ਇਸ ਦਿਸ਼ਾ ਵਿੱਚ ਵੱਡਾ ਕਦਮ ਹੈ।

ਪੀ.ਐਸ.ਡੀ.ਐਮ. ਦੇ ਡਾਇਰੈਕਟਰ ਨੇ ਦੱਸਿਆ ਕਿ ਸੰਕਲਪ ਸਕੀਮ ਅਧੀਨ ਦਿੱਤੀ ਜਾਣ ਵਾਲੀ ਇਹ ਸਿਖਲਾਈ ਬਿਊਟੀ ਥੈਰੇਪਿਸਟ, ਡੋਮੈਸਟਿਕ ਡਾਟਾ ਐਂਟਰੀ ਅਪਰੇਟਰ, ਸੈਲਫ-ਇੰਪਲਾਇਡ ਟੇਲਰ ਅਤੇ ਚਾਈਲਡ ਕੇਅਰ ਟੇਕਰ (ਨਾਨ-ਕਲੀਨਿਕਲ) ਵਰਗੇ ਕੋਰਸਾਂ ਉੱਤੇ ਕੇਂਦਰਿਤ ਹੋਵੇਗੀ। ਇਸ ਸਿਖਲਾਈ ਦਾ ਮੁੱਖ ਟੀਚਾ ਉਮੀਦਵਾਰਾਂ ਦੇ ਹੁਨਰ ਅਤੇ ਮੁਹਾਰਤ ਨੂੰ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਨਿਖਾਰਨਾ ਹੈ ਅਤੇ ਉਹਨਾਂ ਨੂੰ ਬਿਹਤਰ ਢੰਗ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਉਣਾ ਹੈ।

Powered by Froala Editor

Psdm-To-Provide-Skill-Vocational-Training-To-War-Widows-Families-Of-Jcos-Defence-Employees



TOP HEADLINES


ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ
ਸਾਬਕਾ ਕੈਬਨਿਟ ਮੰਤਰੀ ਲਾਲ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਦਿ
*ਪੰਜਾਬ ਭਰ ਵਿੱਚ 'ਸਿਹਤ ਕ੍ਰਾਂਤੀ' ਨੇ ਪੈਰ ਪਸਾਰੇ; ਅਰਵਿੰਦ ਕੇਜ
ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਨੂੰ ਦਿੱਲੀ ਤੋਂ ਚੁੱਕ ਲ
ਇਨੋਸੈਂਟ ਹਾਰਟਸ ਸਕੂਲ ਨੇ "ਦਿਸ਼ਾ" - ਇੱਕ ਪਹਿਲਕਦਮੀ ਦੇ ਤਹਿਤ ਅ
ਇਨੋਸੈਂਟ ਹਾਰਟਸ ਗਰੁੱਪ ਆਫ ਇੰਸਟੀਚਿਊਸ਼ਨਜ਼, ਲੋਹਾਰਾਂ ਦੇ ਵਿਦਿਆ
ਫਾਜ਼ਿਲਕਾ ਵਿੱਚ ਭਾਰਤੀ ਸੈਨਾ ਵੱਲੋਂ ਪ੍ਰਚਾਰ ਵੈਨ ਰਾਹੀ ਭਰਤੀ ਜਾ
*ਜੱਚਾ-ਬੱਚਾ ਸਿਹਤ ਸੰਭਾਲ ਵਿੱਚ ਕ੍ਰਾਂਤੀ ਲਿਆਉਣ ਲਈ ਐਨਐਚਐਮ ਪੰਜ
ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ
ਮਾਲੇਰਕੋਟਲਾ ਵਿੱਚ 5 ਨਵੇਂ ਆਮ ਆਦਮੀ ਕਲੀਨਿਕ ਲੋਕ ਅਰਪਿਤ, ਜ਼ਿਲ੍
ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ
*140 ਲੱਖ ਮੀਟਰਕ ਟਨ ਪੈਦਾਵਾਰ ਦੀ ਸੰਭਾਵਨਾ ਵਾਲੇ ਕਣਕ ਵਾਢੀ ਦਾ
ਅਫ਼ਵਾਵਾਂ ਤੋਂ ਬਚਣ ਦੀ ਲੋੜ : Bhagwant Mann Cm Punjab ਅਹ
*20% ਜੁਰਮਾਨੇ ਅਤੇ 18% ਸਾਲਾਨਾ ਵਿਆਜ ਤੋਂ ਬਚਣ ਲਈ 31 ਮਾਰਚ ਤ
*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49633181

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us