2016 ਬੈਚ ਦੇ ਆਈ.ਏ.ਐਸ. ਅਧਿਕਾਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਇੱਥੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਦੇ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ । ਅਹੁਦਾ ਸੰਭਾਲਨ ਪਿੱਛੋਂ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਅਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਹੋਰ ਅਸਰਦਾਰ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਮੁੱਖ ਤਰਜ਼ੀਹ ਰਹੇਗੀ। ਉਨ੍ਹਾਂ ਕਿਹਾ ਕਿ ਉਹ ਜਲਦ ਹੀ ਸਿਵਲ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫਗਵਾੜਾ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਉਣਗੇ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕ ਮਸਲਿਆਂ ਅਤੇ ਕਾਰਜਾਂ ਨੂੰ ਪੂਰੀ ਤਰਜੀਹ ਦਿੰਦਿਆਂ ਸਮੇਂ ਸਿਰ ਅਜਿਹੇ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇ ਜ਼ਿਕਰਯੋਗ ਹੈ ਕਿ ਅਮਿਤ ਕੁਮਾਰ ਪੰਚਾਲ ਇਸ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ਵਿਚ ਸੇਵਾਵਾਂ ਦੇ ਚੁੱਕੇ ਹਨ ਜਿਨ੍ਹਾਂ ਵਿਚ ਐਸ.ਡੀ.ਐਮ ਨਕੋਦਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫਾਜਿਲਕਾ ਸ਼ਾਮਲ ਹਨ।
Ias-Amit-Kumar-Panchal-Adc-Mc-Commissioner-Phagwara-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)