ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਹੜਾਂ ਦੇ ਮੱਦੇਨਜ਼ਰ ਉਪਜੀ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਪਾਣੀ ਦੇ ਪ੍ਰਵਾਹ ਤੇ ਤਿੱਖੀ ਨਜ਼ਰ ਰੱਖ ਰਿਹਾ ਹੈ ਅਤੇ ਪੰਜ ਰਾਹਤ ਕੈਂਪ ਵੀ ਸਥਾਪਿਤ ਕਰ ਦਿੱਤੇ ਗਏ ਹਨ। ਇਹਨਾਂ ਰਾਹਤ ਕੈਂਪਾਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਨੂੰ ਸੁਰੱਖਿਆ ਪ੍ਰਬੰਧ ਕਰਨ ਦੀ ਹਿਦਾਇਤ ਕੀਤੀ ਗਈ ਹੈ। ਇਸ ਤੋਂ ਬਿਨਾਂ ਕਾਵਾਂ ਵਾਲੀ ਪੁਲ ਤੇ ਵੀ ਸੁਰੱਖਿਆ ਵਿਵਸਥਾ ਚੌਕਸ ਕੀਤੀ ਗਈ ਹੈ ਅਤੇ ਲੋਕ ਨਿਰਮਾਣ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਭਾਵਿਤ ਪਿੰਡਾਂ ਵਿੱਚ ਘਰਾਂ ਦਾ ਸਰਵੇਖਣ ਕਰਕੇ ਇਹ ਪੁਸ਼ਟੀ ਕਰੇ ਕਿ ਕੋਈ ਅਣਸੁਰੱਖਤ ਇਮਾਰਤ ਵਿੱਚ ਲੋਕ ਨਾ ਰਹੇ ਰਹੇ ਹੋਣ। ਉਹਨਾਂ ਕਿਹਾ ਕਿ ਜੇਕਰ ਕੋਈ ਪਰਿਵਾਰ ਅਜਿਹਾ ਹੋਵੇ ਜਿਸ ਦੀ ਘਰ ਅਣ- ਸੁਰੱਖਿਤ ਹੋਵੇ ਤਾਂ ਉਸ ਨੂੰ ਤੁਰੰਤ ਰਾਹਤ ਕੈਂਪ ਵਿੱਚ ਸ਼ਿਫਟ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਹੜ ਕੰਟਰੋਲ ਰੂਮ 24 ਘੰਟੇ ਕਾਰਜਸ਼ੀਲ ਹੈ ਜਿਸ ਦਾ ਫੋਨ ਨੰਬਰ 01638-262 153 ਹੈ ਅਤੇ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਜਾਂ ਮਦਦ ਲਈ ਲੋਕ ਇਸ ਨੰਬਰ ਤੇ ਸੰਪਰਕ ਕਰ ਸਕਦੇ ਹਨ। ਉਹਨਾਂ ਨੇ ਕਿਹਾ ਕਿ ਇਸ ਨੰਬਰ ਤੇ ਕੇਵਲ ਹੜਾਂ ਨਾਲ ਸੰਬੰਧਿਤ ਵਿਸ਼ੇ ਤੇ ਹੀ ਕਾਲ ਕੀਤੀ ਜਾਵੇ।
Powered by Froala Editor
Fazilka-Administration-Alert-Flood-Like-Situation-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)