ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਬੱਚਿਆਂ ਦੀ ਸੁਰੱਖਿਆ ਅਤੇ ਹੜ੍ਹ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਸਤਲੁਜ਼ ਦਰਿਆ ਨਾਲ ਲੱਗਦੇ ਪਿੰਡਾਂ ਦੇ ਸਾਰੇ ਸਰਕਾਰੀ/ਪ੍ਰਾਈਵੇਟ/ਅਰਧ ਸਰਕਾਰੀ/ਮਾਨਤਾ ਪ੍ਰਾਪਤ ਸਕੂਲਾਂ ਨੂੰ 28 ਅਗਸਤ 2025 ਤੱਕ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੂਬੇ ਅੰਦਰ ਭਾਰੀ ਬਾਰਸ਼ਾਂ ਆਉਣ ਕਾਰਨ ਜ਼ਿਲ੍ਹਾ ਫਾਜ਼ਿਲਕਾ ਵਿਚ ਪੈਂਦੇ ਸਤਲੁਜ਼ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਕਰਕੇ ਸਤਲੁਜ਼ ਦਰਿਆ ਨਾਲ ਲੱਗਦੇ ਪਿੰਡ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਵੱਲੇ ਸ਼ਾਹ ਹਿੱਠਾੜ (ਗੁਲਾਬਾ ਭੈਣੀ), ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੂਰਕਾ, ਢਾਣੀ ਮੋਹਣਾ ਰਾਮ, ਵੱਲੇ ਸ਼ਾਹ ਉਤਾੜ (ਨੂਰਸ਼ਾਹ) ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ (ਮੁਹਾਰ ਜਮਸ਼ੇਰ) ਵਿਚ ਕਾਫੀ ਮਾਤਰਾ ਵਿਚ ਪਾਣੀ ਆ ਗਿਆ ਹੈ ਜਿਸ ਕਰਕੇ ਦੂਰ ਦਰਾਡੇ ਤੋਂ ਆਉਂਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ ਸਕੁਲ ਪਹੁੰਚਣ ਵਿਚ ਮੁਸ਼ਕਿਲ ਦਾ ਸਾਹਮਣਾ ਕਰਨਾਂ ਪੈ ਰਿਹਾ ਹੈ, ਜਿਸ ਕਰਕੇ ਕੋਈ ਅਣਸੁਖਾਵੀ ਘਟਨਾ ਵਾਪਰ ਸਕਦੀ ਹੈ।
ਇਹ ਹੁਕਮ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ/ਸਟਾਫ *ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ *ਤੇ ਲਾਗੂ ਹੋਵੇਗਾ, ਜਿਨ੍ਹਾਂ ਦੇ ਪ੍ਰੀਖਿਆ ਕੇਂਦਰ ਇਨ੍ਹਾਂ ਪਿੰਡਾਂ ਦੇ ਸਕੂਲਾਂ ਵਿਚ ਬਣਿਆ ਹੋਇਆ ਹੈ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਤਲੁਜ਼ ਦਰਿਆ ਨਾਲ ਲੱਗਦੇ ਪਿੰਡਾਂ ਅੰਦਰ 24 ਘੰਟੇ ਠੀਕਰੀ ਪਹਿਰਾ ਲਗਾਉਣ ਦੇ ਹੁਕਮ
ਫਾਜ਼ਿਲਕਾ 26 ਅਗਸਤ
ਜ਼ਿਲ੍ਹਾ ਮੈਜਿਸਟਰੇਟ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ. 1973 ਦੀ ਧਾਰਾ 144) ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਕਿਸੇ ਵੀ ਸ਼ਰਾਰਤੀ ਅਣਸਰਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ 24 ਘੰਟੇ ਗਸ਼ਤ (ਠੀਕਰੀ ਪਹਿਰਾ) ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਧਰੇ ਪੁੱਲ, ਦਰਿਆ/ ਨਹਿਰ ਦੇ ਟੁੱਟ ਜਾਣ ਦੀ ਸੰਭਾਵਨਾ ਹੋਵੇ, ਤਾਂ ਇਸ ਸਬੰਧੀ ਸੂਚਨਾ ਨਜ਼ਦੀਕੀ ਪੁਲਿਸ ਸਟੇਸ਼ਨ ,ਸਬੰਧਤ ਉਪ ਮੰਡਲ ਮੈਜਿਸਟਰੇਟ ਨੂੰ ਦਿੱਤੀ ਜਾਵੇ।
ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਸੂਬੇ ਅੰਦਰ ਭਾਰੀ ਬਾਰਸ਼ਾਂ ਆਉਣ ਕਾਰਨ ਜ਼ਿਲ੍ਹਾ ਫਾਜ਼ਿਲਕਾ ਵਿਚ ਪੈਂਦੇ ਸਤਲੁਜ਼ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ। ਇਸ ਕਰਕੇ ਸਤਲੁਜ਼ ਦਰਿਆ ਨਾਲ ਲੱਗਦੇ ਪਿੰਡ ਮੁਹਾਰ ਜਮਸ਼ੇਰ, ਤੇਜਾ ਰੁਹੇਲਾ, ਚੱਕ ਰੁਹੇਲਾ, ਦੋਨਾ ਨਾਨਕਾ, ਢਾਣੀ ਲਾਭ ਸਿੰਘ, ਮਹਾਤਮ ਨਗਰ, ਰਾਮ ਸਿੰਘ ਭੈਣੀ, ਝੰਗੜ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ 1, ਵੱਲੇ ਸ਼ਾਹ ਹਿੱਠਾੜ (ਗੁਲਾਬਾ ਭੈਣੀ), ਢਾਣੀ ਸੱਦਾ ਸਿੰਘ, ਗੁੱਦੜ ਭੈਣੀ, ਘੂਰਕਾ, ਢਾਣੀ ਮੋਹਣਾ ਰਾਮ, ਵੱਲੇ ਸ਼ਾਹ ਉਤਾੜ (ਨੂਰਸ਼ਾਹ) ਦੀਆਂ ਢਾਣੀਆਂ, ਮੁਹਾਰ ਖੀਵਾ, ਮੁਹਾਰ ਸੋਨਾ, ਮੁਹਾਰ ਖੀਵਾ ਭਵਾਨੀ, ਰੇਤੇ ਵਾਲੀ ਢਾਣੀ (ਮੁਹਾਰ ਜਮਸ਼ੇਰ) ਵਿਚ ਕਾਫੀ ਮਾਤਰਾ ਵਿਚ ਪਾਣੀ ਆ ਗਿਆ ਹੈ। ਹੜ੍ਹਾਂ ਦੀ ਸਥਿਤੀ ਦੇ ਮਦੇਨਜਰ ਉਕਤ ਦਰਸਾਏ ਪਿੰਡਾਂ ਦੀ ਸੁਰੱਖਿਆ ਵਜੋਂ ਠੀਕਰੀ ਪਹਿਰਾ ਲਗਾਉਣ ਦੀ ਜਰੂਰਤ ਹੈ ਤਾਂ ਜੋ ਕੋਈ ਅਣ-ਸੁਖਾਵੀ ਘਟਨਾ ਨਾ ਵਾਪਰ ਸਕੇ।
Powered by Froala Editor
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)