ਰਾਹਤ ਕੈਂਪਾਂ ਵਿੱਚ ਪਹੁੰਚ ਕੇ ਡਿਪਟੀ ਕਮਿਸ਼ਨਰ ਖੁਦ ਵੰਡ ਰਹੇ ਹਨ ਲੋਕਾਂ ਨੂੰ ਰਾਹਤ ਸਮੱਗਰੀ -ਐਸਐਸਪੀ ਗੁਰਮੀਤ ਸਿੰਘ ਵੀ ਰਹੇ ਨਾਲ

Aug28,2025 | Jagrati Lahar Bureau | Fazilka

ਡਿਪਟੀ ਕਮਿਸ਼ਨਰ ਨੇ ਕਿਹਾ ਸਥਿਤੀ ਕੰਟਰੋਲ ਹੇਠ ਪਰ ਲੋਕ ਨੀਵੇਂ ਥਾਵਾਂ ਤੇ ਜਾਣ ਤੋਂ ਕਰਨ ਗੁਰੇਜ
ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦਾ ਪਾਣੀ ਆਉਣ ਕਾਰਨ ਬਣੇ ਹੜ ਦੇ ਹਾਲਾਤ ਦੇ ਮੱਦੇ ਨਜ਼ਰ ਜੋ ਲੋਕ ਰਾਹਤ ਕੈਂਪਾਂ ਵਿੱਚ ਪਹੁੰਚੇ ਹਨ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇ ਰਾਹਤ ਕੈਂਪ ਬਣਾਏ ਗਏ ਹਨ। ਉਹਨਾਂ ਨੂੰ ਰਾਹਤ ਸਮੱਗਰੀ ਦੀ ਵੰਡ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਨਿੱਜੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਗੁਰਮੀਤ ਸਿੰਘ ਦੀ ਹਾਜ਼ਰ ਰਹੇ । ਉਹਨਾਂ ਨੇ ਅੱਜ ਮੰਡੀ ਲਾਧੂਕਾ ਵਿਖੇ ਬਣੇ ਰਾਹਤ ਕੇਂਦਰ ਵਿੱਚ ਪਹੁੰਚ ਕੇ ਇੱਥੇ ਜਿੱਥੇ ਪਰਿਵਾਰਾਂ ਨੂੰ ਫੂਡ ਕਿੱਟਾਂ, ਮੱਛਰਦਾਨੀਆਂ ਤਕਸੀਮ ਕੀਤੀਆਂ ਉੱਥੇ ਹੀ ਪਰਿਵਾਰਾਂ ਨਾਲ ਪਹੁੰਚੇ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਕਿੱਟਾਂ ਉਹਨਾਂ ਬੱਚਿਆਂ ਨੂੰ ਵੰਡੀਆਂ। ਉਹਨਾਂ ਕਿਹਾ ਕਿ ਬੱਚਿਆਂ ਦੇ ਮਨਾਂ ਵਿੱਚ ਕਿਸੇ ਪ੍ਰਕਾਰ ਦਾ ਤਨਾਵ ਪੈਦਾ ਨਾ ਹੋਵੇ ਇਸ ਲਈ ਇਹ ਕਿੱਟਾਂ ਬੱਚਿਆਂ ਨੂੰ ਇੱਥੇ ਦਿਲ ਲਗਾਉਣ ਲਈ ਵੰਡੀਆਂ ਗਈਆਂ ਹਨ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾਕਟਰ ਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਉਹਨਾਂ ਦੇ ਨਾਲ ਹਾਜ਼ਰ ਸਨ। ਇੱਥੇ ਸੰਤ ਬਾਬਾ ਸੋਹਣ ਸਿੰਘ ਖੁਸ਼ਦਿਲ ਵੀ ਲੰਗਰ ਲੈ ਕੇ ਪਹੁੰਚੇ ਅਤੇ ਲੰਗਰ ਵੀ ਵਰਤਾਇਆ ਗਿਆ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ ਇਸ ਸਮੇਂ 2 ਲੱਖ 60 ਹਜਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਰਹੱਦੀ ਪਿੰਡਾਂ ਵਿੱਚ ਕਿਸ਼ਤੀਆਂ ਅਤੇ ਟਰੈਕਟਰ ਟਰਾਲੀਆਂ ਰਾਹੀਂ ਪ੍ਰਸ਼ਾਸਨ ਦਾ ਪੂਰਾ ਰਾਬਤਾ ਹੈ ਅਤੇ ਪਿੰਡਾਂ ਤੱਕ ਵੀ ਲੋੜ ਅਨੁਸਾਰ ਮਦਦ ਮੁਹਈਆ ਕਰਵਾਈ ਜਾ ਰਹੀ ਹੈ। ਐਨਡੀਆਰਐਫ ਦੀਆਂ ਟੀਮਾਂ ਵੱਲੋਂ ਮੋਰਚਾ ਸੰਭਾਲਿਆ ਹੋਇਆ ਹੈ ਅਤੇ ਲੋਕਾਂ ਨੂੰ ਮਦਦ ਮੁਹਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉੱਚੀਆਂ ਥਾਵਾਂ ਤੇ ਬਣੇ ਰਹਿਣ ਅਤੇ ਪੈਦਲ ਪਾਣੀ ਦੇ ਰਸਤਿਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਨਾ ਕਰਨ । ਉਨਾਂ ਆਖਿਆ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲਾ ਪੱਧਰੀ ਹੜ ਕੰਟਰੋਲ ਰੂਮ ਦੇ ਨੰਬਰ 01638 262 153 ਤੇ ਸੰਪਰਕ ਕੀਤਾ ਜਾ ਸਕਦਾ ਹੈ।।
ਬਾਅਦ ਵਿੱਚ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪਿੰਡ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਵਿੱਚ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਅਤੇ ਇੱਥੇ ਖੁਦ ਲੰਗਰ ਅਤੇ ਫੂਡ ਕਿੱਟਾਂ ਵੰਡੀਆਂ। ਉਨਾਂ ਵੱਲੋਂ ਮੌਜਮ ਪਿੰਡ ਬਣੇ ਰਾਹਤ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ।

Powered by Froala Editor

Fazilka-Police-Arrested-Accused-



TOP HEADLINES


*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ
25 ਸਾਲਾਂ ਬਾਅਦ ਪਿੰਡ ਦੀਵਾ ਮੰਡੇਰ ਦੀ ਪੁਰਾਣੀ ਮੰਗ ਹੋਈ ਪੂਰੀ,
*ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ
ਅਕਾਦਮਿਕ ਕੌਂਸਲ ਦੀ ਮੀਟਿੰਗ ਵਿੱਚ ਭਵਿੱਖ ਦੀ ਸਿੱਖਿਆ ਨੂੰ ਲੈ ਕੇ
ਮੋਹਾਲੀ ਨੂੰ ਮਿਲਿਆ ਨਵਾਂ ਮੇਅਰ,ਸਰਬਜੀਤ ਸਿੰਘ ਸਮਾਣਾ ਬਣੇ ਮੇਅਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50345637

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us