ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ-ਕਿਹਾ, ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਨੂੰ ਰਾਹਤ ਪੈਕੇਜ ਦੇਵੇ ਕੇਂਦਰ ਸਰਕਾਰ

Aug28,2025 | Jagrati Lahar Bureau | Fazilka

ਫਾਜ਼ਿਲਕਾ ਵਿੱਚ ਹੜ੍ਹ ਰਾਹਤ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ 'ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ।
ਅੱਜ ਇੱਥੇ ਕਾਵਾਂ ਵਾਲੀ ਪੱਤਣ 'ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾਰਨ ਇਸ ਵਾਰ ਹੜ੍ਹਾਂ ਦੀ ਸਥਿਤੀ ਗੰਭੀਰ ਹੋ ਗਈ ਹੈ ਪਰ ਫਿਰ ਵੀ ਪੰਜਾਬ ਸਰਕਾਰ ਲੋਕਾਂ ਨੂੰ ਫੌਰੀ ਤੌਰ 'ਤੇ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੀ ਹੈ ਅਤੇ ਸਾਰੇ ਵਿਭਾਗਾਂ ਦੀਆਂ ਟੀਮਾਂ ਫੀਲਡ ਵਿੱਚ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਕੈਬਨਿਟ ਦੇ ਸਾਰੇ ਮੰਤਰੀ ਤੇ ਵਿਧਾਇਕ ਲੋਕਾਂ ਵਿੱਚ ਵਿਚਰ ਰਹੇ ਹਨ ਅਤੇ ਰਾਹਤ ਕਾਰਜਾਂ ਨੂੰ ਲੋਕਾਂ ਤੱਕ ਪੁੱਜਦਾ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤਾਂ ਆਪਣਾ ਹੈਲੀਕਾਪਟਰ ਵੀ ਰਾਹਤ ਕਾਰਜਾਂ ਲਈ ਲਗਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸਪੈਸ਼ਲ ਗਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ ਅਤੇ ਹੋਏ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਹਤ ਸੈਂਟਰ ਸਥਾਪਿਤ ਕੀਤੇ ਗਏ ਹਨ ਅਤੇ ਪ੍ਰਭਾਵਿਤ ਲੋਕਾਂ ਨੂੰ ਪਾਣੀ ਵਾਲੇ ਖੇਤਰਾਂ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਰਾਹਤ ਕੈਂਪਾਂ ਵਿੱਚ ਭੇਜਿਆ ਜਾ ਰਿਹਾ ਹੈ, ਜਿੱਥੇ ਲੋਕਾਂ ਨੂੰ ਖਾਣ ਪੀਣ ਅਤੇ ਹੋਰ ਰਹਿਣ ਦੀ ਸਾਰੀ ਸੁਵਿਧਾ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਹਰੇ ਚਾਰੇ ਅਤੇ ਤੂੜੀ ਵੀ ਘਾਟ ਦੇ ਮੱਦੇਨਜ਼ਰ ਸਮੁੱਚੇ ਪੰਜਾਬੀ ਇਸ ਲਈ ਇੱਕ ਦੂਸਰੇ ਦੀ ਮਦਦ ਲਈ ਅੱਗੇ ਆਏ ਹਨ ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਐਨਡੀਆਰਐਫ ਦੀਆਂ ਟੀਮਾਂ ਤੋਂ ਇਲਾਵਾ ਫੌਜ ਵੀ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਕਰ ਰਹੀ ਹੈ ਅਤੇ ਅੱਜ ਵੀ 100 ਤੋਂ ਜ਼ਿਆਦਾ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਬਾਹਰ ਕੱਢਿਆ ਗਿਆ ਹੈ। ਜ਼ਿਲ੍ਹੇ ਵਿੱਚ ਸੱਤ ਰਾਹਤ ਕੈਂਪ ਕੰਮ ਕਰ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਇਹ ਵੀ ਕਿਹਾ ਕਿ ਫ਼ਿਲਹਾਲ ਡੈਮਾਂ ਤੇ ਪਾਣੀ ਦੀ ਆਮਦ ਵਿੱਚ ਕਮੀ ਆਈ ਹੈ, ਜੋ ਇੱਕ ਰਾਹਤ ਦੀ ਖਬਰ ਹੈ।
ਜ਼ਿਕਰਯੋਗ ਹੈ ਕਿ ਪੰਜ ਦਿਨ ਵਿੱਚ ਕੈਬਨਟ ਮੰਤਰੀ ਬਰਿੰਦਰ ਕੁਮਾਰ ਗੋਇਲ ਦਾ ਇਹ ਫਾਜ਼ਿਲਕਾ ਜ਼ਿਲ੍ਹੇ ਦਾ ਦੂਜਾ ਦੌਰਾ ਹੈ ਅਤੇ ਉਹ ਖੁਦ ਗਰਾਊਂਡ ਲੈਵਲ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਸਮੀਖਿਆ ਕਰ ਰਹੇ ਹਨ।
ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ,  ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਗੁਰਮੀਤ ਸਿੰਘ ਨੇ ਉਨ੍ਹਾਂ ਨੂੰ ਸਥਾਨਕ ਹਾਲਾਤਾਂ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਰਾਹਤ ਕਾਰਜਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਐਸਡੀਐਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਕਾਰਜਕਾਰੀ ਇੰਜੀਨੀਅਰ ਜਲ ਸਰੋਤ ਅਲੋਕ ਚੌਧਰੀ ਵੀ ਹਾਜ਼ਰ ਸਨ।
ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾਂ ਨੇ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜੋ ਫਾਜ਼ਿਲਕਾ ਨੂੰ ਹਰ ਸੰਭਵ ਮਦਦ ਮੁਹਈਆ ਕਰਵਾਉਣ ਲਈ ਸਹਿਯੋਗ ਕਰ ਰਹੇ ਹਨ।



Powered by Froala Editor

Centre-Must-Announce-A-Relief-Package-For-Punjab-State-Which-Feeds-The-Nation



TOP HEADLINES


Sir-2026: ਵੋਟਰ ਸੂਚੀ ਦੀ ਜਾਂਚ ਲਈ 6 ਸਤੰਬਰ ਨੂੰ ਵਿਸ਼ੇਸ਼ ਕੈਂ
ਯੂਨੀਵਰਸਿਟੀ ਚੋਣਾਂ ਵਿੱਚ ਏਬੀਵੀਪੀ ਦਾ ਸਮਰਥਨ ਕਰਕੇ ਅਕਾਲੀ ਦਲ ਨ
*ਖੰਨਾ 'ਚ ਯੁੱਧ ਨਸ਼ਿਆਂ ਵਿਰੁੱਧ ਅਧੀਨ ਵੱਡੀ ਕਾਰਵਾਈ, ਨਸ਼ਾ ਵੇਚਣ
ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹ
ਚੰਡੀਗੜ੍ਹ ਕਾਂਗਰਸ ਵਲੋਂ ਰਾਹੁਲ ਗਾਂਧੀ ਖ਼ਿਲਾਫ਼ ਐਫ ਆਈ ਆਰ ਦੇ ਵ
ਚੰਡੀਗੜ੍ਹ ਬਾਰਡਰ ’ਤੇ ਕਿਸਾਨਾਂ ਦਾ ਪੱਕਾ ਮੋਰਚਾ, ਸੈਂਕੜੇ ਟਰੈਕਟ
*ਅਮਨ ਅਰੋੜਾ ਵੱਲੋਂ 300 ਸਰਕਾਰੀ ਸੇਵਾਵਾਂ ਲਈ ਏਕੀਕ੍ਰਿਤ ਪੋਰਟਲ
ਖੇਡਾਂ ਵਤਨ ਪੰਜਾਬ ਦੀਆਂ ਮਸ਼ਾਲ ਮਾਰਚ ਦਾ ਫਾਜ਼ਿਲਕਾ ਵਿਖੇ ਪਹੁੰਚਣ
*ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੇਡਾਂ ਵਤਨ ਪੰਜਾਬ ਦੀਆਂ-202
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ
District Volunteering Program Launched By Dc Ludhiana
1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰ
ਏਬੀਵੀਪੀ ਦੀ ਜਿੱਤ 'ਤੇ ਭਾਜਪਾ ਦੇ ਸੂਬਾ ਪ੍ਰਧਾਨ ਨੇ ਕੀਤੀ ਖ਼ੁਸ਼
*ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮ
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ
ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੈਪਸਿਸ ਅਤੇ ਸੈਪਟਿਕ ਸ਼ਾਕ ਦੇ
ਆਪ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ: ਮੁੱਖ ਮੰਤਰ
ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51643265

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us