*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਪਾਣੀ ਦੀ ਨਿਕਾਸੀ ਲਈ 'ਗੈਬ ਦੀ ਪੁਲੀ' ਦੀ ਦੁਬਾਰਾ ਸਫਾਈ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਗਏ ਆਦੇਸ਼*

Sep2,2025 | Ravinder Singh Dhillon | Khanna

*ਐਨ.ਐਚ.ਏ.ਆਈ ਨੂੰ ਸੜਕਾਂ ਦੀ ਤੁਰੰਤ ਮੁਰੰਮਤ ਅਤੇ ਹਾਈਵੇਅ ਨਾਲ ਬਣੇ ਡਰੇਨਜ਼ ਦੀ ਸਫ਼ਾਈ ਦੇ ਟੈਲੀਫੋਨ 'ਤੇ ਦਿੱਤੇ ਆਦੇਸ਼*

*ਸੌਂਦ ਨੇ ਕੇਂਦਰ ਸਰਕਾਰ ਦੀ ਕੀਤੀ ਨਿਖੇਧੀ, ਕਿਹਾ ਕਿ ਪੰਜਾਬ ਨਾਲ ਹੋ ਰਿਹਾ ਮਤਰੇਈ ਮਾਂ ਵਾਲਾ ਸਲੂਕ*

*ਪੰਜਾਬ 'ਚ ਹੜ੍ਹਾਂ ਦੀ ਮਾਰ: ਸੌਂਦ ਨੇ ਪੰਜਾਬੀਆਂ ਨੂੰ ਸਲੂਟ ਕਰਦਿਆਂ ਕੀਤੀ ਸੇਵਾ ਦੀ ਸ਼ਲਾਘਾ*

*ਐਨ.ਐਚ.ਏ.ਆਈ ਨੂੰ ਸੌਂਦ ਦੀ ਚੇਤਾਵਨੀ: ਸੜਕਾਂ ਦੀ ਮੁਰੰਮਤ ਨਾ ਹੋਈ ਤਾਂ ਚੁੱਕੇ ਜਾਣਗੇ ਸਖਤ ਕਦਮ*

*ਖੰਨਾ ਦਾ ਕੰਟਰੋਲ ਰੂਮ ਐਕਟਿਵ, ਮਦਦ ਲਈ ਇਸ ਨੰਬਰ ਤੇ ਕਰੋ ਸੰਪਰਕ: 01628-221343*

ਲਗਾਤਾਰ ਭਾਰੀ ਮੀਂਹ ਪੈਣ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੰਗਲਵਾਰ ਨੂੰ ਖੰਨਾ ਵਿਖੇ ਗੈਬ ਦੀ ਪੁਲੀ 'ਤੇ ਜਾ ਕੇ ਪਾਣੀ ਦੀ ਨਿਕਾਸੀ ਸਬੰਧੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ, ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ, ਡਰੇਨਜ ਵਿਭਾਗ ਤੋਂ ਐਸ.ਡੀ.ਓ ਜਸਕਰਨ ਸਿੰਘ ਸੇਖੋਂ, ਬੀ.ਡੀ.ਪੀ.ਓ ਸਤਵਿੰਦਰ ਸਿੰਘ ਕੰਗ, ਕਾਰਜ ਸਾਧਕ ਅਫਸਰ ਗੁਰਬਖਸ਼ੀਸ਼ ਸਿੰਘ, ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੀ ਗੈਬ ਪੁਲੀ ਦਾ ਜਾਇਜ਼ਾ ਲੈਣ ਤੋਂ ਬਾਅਦ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨੂੰ ਉਨ੍ਹਾਂ ਨੂੰ ਆਦੇਸ਼ ਕਿ ਉਹ ਇੱਕ ਵਾਰੀ ਹੋਰ ਗੈਬ ਦੀ ਪੁਲੀ ਦੀ ਚੰਗੀ ਤਰ੍ਹਾਂ ਸਫਾਈ ਕਰਵਾਉਣ ਤਾਂ ਜੋ ਪਾਣੀ ਦੀ ਨਿਕਾਸੀ ਸਬੰਧੀ ਕੋਈ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਨੇ ਮੀਟਿੰਗ ਦੌਰਾਨ ਟੈਲੀਫੋਨ 'ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ) ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਖੰਨਾ ਵਿਖੇ ਹਾਈਵੇਅ ਨਾਲ ਲੱਗ ਬਣੇ ਡਰੇਨਾਂ ਨੂੰ ਤੁਰੰਤ ਸਾਫ ਕਰਵਾਉਣ ਅਤੇ ਟੁੱਟੀਆਂ ਹੋਈਆਂ ਸੜਕਾਂ ਦੀ ਮੁਰੰਮਤ ਕਰਵਾਉਣ ਨੂੰ ਯਕੀਨੀ ਬਣਾਉਣ।

ਕੈਬਨਿਟ ਮੰਤਰੀ ਸੌਂਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਲ 2023 ਵਿੱਚ ਨਹਿਰ ਦਾ ਇੱਕ ਕਿਨਾਰਾ ਟੁੱਟਣ ਕਾਰਨ ਇਸ ਖੇਤਰ ਵਿੱਚ ਪਾਣੀ ਆਇਆ ਸੀ ਉਦੋਂ ਅਸੀਂ ਸਾਰਿਆਂ ਨੇ ਦਿਨ-ਰਾਤ ਮਿਹਨਤ ਕਰਕੇ ਜੇ.ਬੀ.ਸੀ ਨਾਲ ਲੰਬੀਆਂ ਖਾਈਆਂ ਪੁੱਟਕੇ ਪਾਣੀ ਗੈਬ ਦੀ ਪੁਲੀ ਤੋਂ ਬਾਹਰਵਾਰ ਖੇਤਾਂ ਵਿੱਚ ਲੈ ਗਏ ਸੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਖੰਨਾ ਵਿੱਚ ਕੋਈ ਵੀ ਫਿਕਰ ਵਾਲੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਗੈਬ ਦੀ ਪੁਲੀ ਦੀ ਸਫ਼ਾਈ ਬਰਸਾਤਾਂ ਤੋਂ ਪਹਿਲਾਂ ਪ੍ਰਸ਼ਾਸਨ ਵਲੋਂ ਕਰਵਾ ਦਿੱਤੀ ਗਈ ਸੀ। ਅੱਜ ਫੇਰ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਇੱਕ ਵਾਰੀ ਫਿਰ ਗੈਬ ਪੁਲੀ ਦੀ ਸਫ਼ਾਈ ਕਰਵਾਉਣ। 

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆਂ (ਐਨ.ਐਚ.ਏ.ਆਈ) ਵੱਲੋਂ ਲੋਕਾਂ ਤੋਂ ਕਰੋੜਾਂ ਰੁਪਏ ਦਾ ਟੋਲ ਟੈਕਸ ਇਕੱਠਾ ਕਰਨ ਦੇ ਬਾਵਜੂਦ ਵੀ ਟੁੱਟੀਆਂ ਸੜਕਾਂ ਦੀ ਮੁਰੰਮਤ ਨਹੀਂ ਕਰਵਾਈ ਜਾਂਦੀ। ਉਨ੍ਹਾਂ ਕਿਹਾ ਸਾਡੇ ਵੱਲੋਂ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਸੜਕਾਂ ਦੀ ਮੁਰੰਮਤ ਕਰਨ ਸਬੰਧੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। ਮੰਤਰੀ ਸੌਂਦ ਨੇ ਐਨ.ਐਚ.ਏ.ਆਈ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦੇ ਹੋਏ ਕਿਹਾ ਜੇਕਰ ਉਹ ਉਨ੍ਹਾਂ ਦੇ ਅਧੀਨ ਆਉਂਦੀਆਂ ਸੜਕਾਂ ਦੀ ਮੁਰੰਮਤ ਕਰਦੇ ਹਨ ਤਾਂ ਠੀਕ ਹੈ, ਨਹੀਂ ਫਿਰ ਉਨ੍ਹਾਂ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ।

ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਦਾ ਸਰਹੱਦੀ ਇਲਾਕਾ ਹੜ੍ਹਾਂ ਦੀ ਮਾਰ ਹੇਠ ਹੈ। ਪੰਜਾਬ ਦੀ ਧਰਤੀ ਦੀ ਸਤ੍ਹਾ ਨੀਵੀਂ ਹੋਣ ਕਾਰਨ ਨਾਲ ਲੱਗਦੇ ਉਚਾਣ ਵਾਲੇ ਰਾਜਾਂ ਤੋਂ ਪਾਣੀ ਬਹੁਤ ਹੀ ਤੇਜ਼ੀ ਨਾਲ ਆਉਂਦਾ ਹੈ। ਮਨੁੱਖ ਨੇ ਕੁਦਰਤ ਨਾਲ ਛੇੜਛਾੜ ਕੀਤੀ ਹੈ ਸੋ ਉਸ ਦਾ ਖਮਿਆਜਾ ਅਸੀਂ ਭੁਗਤ ਰਹੇ ਹਾਂ। ਕਿਉਂਕਿ ਕੁਦਰਤ ਕਦੇ ਖਾਲੀ ਜਗ੍ਹਾ ਨਹੀਂ ਛੱਡਦੀ।

ਉਨ੍ਹਾਂ ਕਿਹਾ ਕਿ ਅੱਜ ਇਸ ਕਰੋਪੀ ਦੇ ਸਮੇਂ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੇ ਸਾਰੇ ਕੈਬਨਿਟ ਮੰਤਰੀ, ਵਿਧਾਇਕ ਅਤੇ ਆਗੂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਖ਼ੁਦ ਦੀ ਡਿਊਟੀ ਫਾਜ਼ਿਲਕਾ ਖੇਤਰ ਵਿੱਚ ਲੱਗੀ ਹੋਈ ਹੈ। ਫਾਜ਼ਿਲਕਾ ਅਤੇ ਜਲਾਲਾਬਾਦ ਖੇਤਰ ਵਿੱਚ ਜੋ ਨੁਕਸਾਨ ਹੋਇਆ ਹੈ ਉੱਥੇ ਖੰਨਾ ਦੀ ਟੀਮ ਜਾ ਰਹੀ ਹੈ। ਇਸ ਸਮੇਂ ਪੰਜਾਬ ਦੀ ਹਾਲਤ ਬਹੁਤ ਮਾੜੀ ਹੈ। ਜਦੋਂ ਦੇਸ਼ ਨੂੰ ਕਿਸੇ ਕਿਸਮ ਦੀ ਵੀ ਲੋੜ ਸੀ ਉਦੋਂ ਪੰਜਾਬ ਨੇ ਜੇਠਾ ਪੁੱਤਰ ਬਣਕੇ ਦੇਸ਼ ਦੀ ਮਦਦ ਕੀਤੀ ਜਦੋਂ ਅੱਜ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਤਾਂ ਕੇਂਦਰ ਸਰਕਾਰ ਨੇ ਹੁਣ ਤੱਕ ਕੋਈ ਪਹੁੰਚ ਨਹੀਂ ਕੀਤੀ। ਪੰਜਾਬ ਨਾਲ ਹਮੇਸ਼ਾ ਹੀ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬਾ ਹਰਿਆਣਾ ਪਾਣੀ ਦਾ ਹਿੱਸਾ ਮੰਗਦਾ ਸੀ ਪਰ ਜਦੋਂ ਡੁੱਬਣ ਦੀ ਵਾਰੀ ਆਈ ਫਿਰ ਨਾ ਹੀ ਰਾਜਸਥਾਨ ਨੂੰ ਪਾਣੀ ਚਾਹੀਦਾ ਹੈ ਅਤੇ ਨਾ ਹੀ ਹਰਿਆਣਾ ਨੂੰ। 

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੈਂ ਪੰਜਾਬੀਆਂ ਨੂੰ ਸਲੂਟ ਕਰਦਾ ਹਾਂ ਕਿ ਉਹ ਰਾਸ਼ਣ, ਪਾਣੀ, ਫੀਡ ਅਤੇ ਚਾਰੇ ਦੀਆਂ ਟਰਾਲੀਆਂ ਲਿਜਾ ਕੇ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਕੰਮ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਖੰਨਾ ਸ਼ਿਖਾ ਭਗਤ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਖੰਨਾ ਦਾ ਸਾਰਾ ਪ੍ਰਸ਼ਾਸਨ ਹਰ ਸਮੇਂ ਲੋਕਾਂ ਦੀ ਮੱਦਦ ਲਈ ਹਾਜ਼ਰ ਅਤੇ ਤੱਤਪਰ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਖੰਨਾ ਵਿਖੇ ਬਿਜਲੀ ਗਰਿੱਡ ਵਿੱਚ ਪਾਣੀ ਭਰਨ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤ ਆ ਗਈ ਸੀ ਪਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਸ ਨੂੰ ਸਮੇਂ ਸਿਰ ਚਾਲੂ ਕਰਵਾ ਦਿੱਤਾ ਗਿਆ ਸੀ। ਇਸ ਤਰ੍ਹਾਂ ਗੈਬ ਦੀ ਪੁਲੀ ਦੀ ਸਫਾਈ ਹੋਵੇ ਜਾਂ ਨੀਵੇਂ ਇਲਾਕਿਆਂ ਵਿੱਚੋਂ ਪਾਣੀ ਕੱਢਣ ਦੀ ਸਮੱਸਿਆ ਹੋਵੇ ਉਸ 'ਤੇ ਪ੍ਰਸ਼ਾਸਨ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਖੰਨਾ ਦਾ ਕੰਟਰੋਲ ਰੂਮ ਨੰਬਰ 01628-221343 ਹੈ। ਮੁਸ਼ਕਲ ਦੇ ਸਮੇਂ ਵਿੱਚ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਕੌਂਸਲਰ ਪਰਮਪ੍ਰੀਤ ਸਿੰਘ ਪੌਪੀ, ਕੌਂਸਲਰ ਸੁਖਮਨਜੀਤ ਸਿੰਘ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਕੌਂਸਲਰ ਜਤਿੰਦਰ ਪਾਠਕ, ਕੌਂਸਲਰ ਸੁਨੀਲ ਕੁਮਾਰ ਨੀਟਾ, ਕੌਂਸਲਰ ਸੁਰਿੰਦਰ ਬਾਵਾ, ਓ.ਐਸ.ਡੀ ਕਰਨ ਅਰੋੜਾ, ਐਡਵੋਕੇਟ ਮਨਰੀਤ ਸਿੰਘ ਨਾਗਰਾ, ਸਾਬਕਾ ਕੌਂਸਲਰ ਰਾਜਿੰਦਰ ਸਿੰਘ ਜੀਤ, ਆੜ੍ਹਤੀਆਂ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਹਰਜੀਤ ਸਿੰਘ ਭਾਟੀਆ, ਮਲਕੀਤ ਸਿੰਘ ਮੀਤਾ, ਗੁਰਦੀਪ ਸਿੰਘ ਦੀਪੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

Powered by Froala Editor

Punjab-Flood-2025-Tarunpreet-Singh-Sondh-Minister-Punjab-Visited-Gaid-Di-Puli



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49618420

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us