ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ -ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ

Sep2,2025 | Jagrati Lahar Bureau | Chandigarh


*ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ- ਹਰਪਾਲ ਸਿੰਘ ਚੀਮਾ*

*ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ ਵਚਨਬੱਧ- ਬਲਬੀਰ ਸਿੰਘ*

*ਜਾਨ-ਮਾਲ ਦੀ ਰੱਖਿਆ ਲਈ ਵਿੱਚ ਹੜ ਪ੍ਰਭਾਵਿਤ ਖੇਤਰਾਂ ’ਚ ਹਰ ਪਾਸੇ ਪਹੁੰਚ ਕਰ ਰਹੇ ਹਨ ਕੈਬਨਿਟ ਮੰਤਰੀ- ਬਰਿੰਦਰ ਗੋਇਲ*

*ਸੰਜੀਵ ਅਰੋੜਾ ਵੱਲੋਂ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ*

*ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ- ਲਾਲ ਚੰਦ ਕਟਾਰੂਚੱਕ*

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਸ. ਹਰਪਾਲ ਸਿੰਘ ਚੀਮਾ ਵੱਲੋਂ ਭੋਆ ਹਲਕੇ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਵੀ ਭੇਜੇ ਗਏ।

ਇਸ ਦੌਰਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਮਕਰੋੜ ਸਾਹਿਬ ਨੇੜੇ ਘੱਗਰ ਅਤੇ ਜਿਲਾ ਸੰਗਰੂਰ ਦੇ ਸੁਨਾਮ ਦੇ ਸਰਹਿੰਦ ਚੋਅ ਦਾ  ਦੌਰਾ ਕੀਤਾ। ਉਨਾਂ ਜ਼ਮੀਨੀ ਹਕੀਕਤਾਂ ਦਾ ਜਾਇਜਾ ਲਿਆ ਅਤੇ ਇਨਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜਰੂਰਤਾਂ ਦਾ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਮੰਡ ਇੰਦਰਪੁਰ ਅਤੇ ਭੜੋਆਣਾ ਦਾ ਦੌਰਾ ਕੀਤਾ ਅਤੇ ਹੜ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ੍ਰੀ. ਸੰਜੀਵ ਅਰੋੜਾ ਨੇ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ ਅਤੇ ਜਰੂਰੀ ਨਿਰਦੇਸ ਜਾਰੀ ਕੀਤੇ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ, ਸ. ਤਰੁਣਪ੍ਰੀਤ ਸਿੰਘ ਸੌਦ ਨੇ ਖੰਨਾ ਦੇ ਗੈਬ ਦੀ ਪੁਲੀ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਦਾ ਨਿਰੀਖਣ ਕੀਤਾ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਜਨਾਲਾ ਅਤੇ ਰਾਮਦਾਸ ਵਰਗੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਰਾਹਤ ਸਮੱਗਰੀ ਦੀਆਂ 15 ਟਰਾਲੀਆਂ, ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਜਾਨਵਰਾਂ ਲਈ ਚਾਰਾ ਲੈ ਕੇ ਜਾਣ ਵਾਲੇ 10 ਛੋਟੇ ਵਾਹਨਾਂ ਦਾ ਪ੍ਰਬੰਧ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲੇ ਦੇ ਸਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਡੋਰੀ ਖਜੂਰ ਦਾ ਦੌਰਾ ਕੀਤਾ ਅਤੇ ਹੜ ਪ੍ਰਭਾਵਿਤ ਖੇਤਰਾਂ ਅਤੇ ਉਨਾਂ ਲਈ ਕੀਤੇ ਜਾ ਰਹੇ ਜਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਬੇਦੀ ਛੰਨਾ ਦਾ ਦੌਰਾ ਕੀਤਾ ਅਤੇ ਮੈਡੀਕਲ ਕੈਂਪ ਦਾ ਨਿਰੀਖਣ ਕਰਨ ਲਈ ਪਿੰਡ ਦੇ ਗੁਰੂਦੁਆਰਾ ਸਾਹਿਬ ਗਏ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਉਨਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਵਿੱਚ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮਿ੍ਰਤਸਰ ਤੋਂ 23 ਐਂਬੂਲੈਂਸਾਂ ਭੇਜੀਆਂ ਹਨ। ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਪੰਜਾਬ ਦੇ ਜੇਲ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਰੀਕੇ ਪੱਤਣ (ਜ਼ਿਲਾ ਤਰਨਤਾਰਨ) ਅਤੇ ਜੱਲੋਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨਾਂ ਨੇ ਲੋੜਵੰਦ ਲੋਕਾਂ ਨੂੰ ਭੋਜਨ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਜਾਨਵਰਾਂ ਲਈ ਚਾਰਾ, ਤੂੜੀ ਅਤੇ ਫ਼ੀਡ ਦਾ ਪ੍ਰਬੰਧ ਵੀ ਕੀਤਾ।

Powered by Froala Editor

Cabinet-ministers-are-reaching-every-nook-and-corner-of-the-flood-affected-areas



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49618385

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us