ਔਖੀ ਘੜੀ ਵੇਲੇ ਕੋਈ ਘਾਟ ਨਹੀਂ ਆਉਣ ਦੇਵਾਂਗਾ ਪੰਜਾਬ ਨੂੰ : ਡਾ.ਉਬਰਾਏ

Sep2,2025 | Rahul Soni | Ajnala /amritsar

ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਸਰਹੱਦੀ ਲੋਕਾਂ ਦੀ ਸਾਰ ਲੈਣ ਲਈ ਅੱਜ ਪੂਰੀ ਦੁਨੀਆ ਅੰਦਰ ਰੱਬ ਦੇ ਮਸੀਹਾ ਵਜੋਂ ਜਾਣੇ ਜਾਂਦੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕਰਨ ਦੌਰਾਨ ਐਲਾਨ ਕੀਤਾ ਗਿਆ ਕਿ ਇਸ ਔਖੀ ਘੜੀ ਵਿੱਚ ਉਹ ਪੰਜਾਬ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ। 
       ਅਜਨਾਲਾ ਖੇਤਰ ਦੇ ਹੜ੍ਹ ਪ੍ਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ ਡਾ: ਉਬਰਾਏ ਨੇੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਇਸ ਵੇਲੇ ਬਹੁਤ ਹੀ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਇਸ ਲਈ ਸਾਡਾ ਧਰਮ ਬਣਦਾ ਹੈ ਕਿ ਅਸੀਂ ਡੱਟ ਕੇ ਆਪਣੀ ਧਰਤੀ ਤੇ ਆਪਣੇ ਲੋਕਾਂ ਦਾ ਸਾਥ ਦੇਈਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਸਾਰੇ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਵੱਡੇ ਪੱਧਰ ਤੇ ਸੁੱਕਾ ਰਾਸ਼ਨ,ਪਸ਼ੂਆਂ ਦਾ ਚਾਰਾ,ਦਵਾਈਆਂ ਤੇ ਹੋਰ ਲੋੜੀਂਦਾ  ਸਮਾਨ ਨਿਰੰਤਰ ਵੰਡ ਰਹੀਆਂ ਹਨ। ਡਾ.ਓਬਰਾਏ ਨੇ ਐਲਾਨ ਕੀਤਾ ਕਿ ਉਹ ਇਸ ਕੁਦਰਤੀ ਆਫ਼ਤ ਨੂੰ ਲੰਬੀ ਲੜਾਈ ਸਮਝ ਕੇ ਲੜਨ ਲਈ ਤਿਆਰ ਹਨ। ਸਭ ਤੋਂ ਪਹਿਲੇ ਪੜਾਅ ਵਿੱਚ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਅਤੇ ਮਾਲ-ਡੰਗਰ ਲਈ ਚਾਰਾ ਆਦਿ ਵੰਡਣ ਤੋਂ ਇਲਾਵਾ ਤਰਪਾਲਾਂ ਤੇ ਮੱਛਰਦਾਨੀਆਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਗਲੇ ਪੜਾਅ ਦੌਰਾਨ ਪਾਣੀ ਲਹਿ ਜਾਣ ਉਪਰੰਤ ਫੈਲਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਦਵਾਈਆਂ ਤੇ ਡਾਕਟਰਾਂ ਦੀਆਂ ਟੀਮਾਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। 
        ਇਸ ਦੌਰਾਨ ਮੌਜ਼ੂਦ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ,ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਸ ਵੱਡੇ ਉਪਰਾਲੇ ਲਈ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ.ਉਬਰਾਏ ਦੀ ਹਰ ਸੰਕਟ ਸਮੇਂ ਨਿਭਾਈ ਜਾਣ ਵਾਲੀ ਸੇਵਾ ਤੇ ਸਮਰਪਣ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ। ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਸੀਨੀਅਰ ਟਰੱਸਟੀ ਗੁਰਜੀਤ ਸਿੰਘ ਉਬਰਾਏ,ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸਲਾਹਕਾਰ ਸੁਖਦੀਪ ਸਿੱਧੂ, ਜ਼ਿਲ੍ਹਾ ਪ੍ਰਧਾਨ ਸਿਸ਼ਪਾਲ ਲਾਡੀ, ਜਨ.ਸਕੱਤਰ ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਸਿੰਘ ਘਈ, ਇੰਜ.ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਕੰਬੋਜ਼, ਹਰਿੰਦਰ ਸਿੰਘ ਸੇਖੋਂ,ਪਲਵਿੰਦਰ ਸਿੰਘ ਸਰਹਾਲਾ, ਅਮਰਜੀਤ ਸਿੰਘ ਤੇ ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ।

Powered by Froala Editor

Punjab-Flood-2025-Sarbat-Da-Bhalla-Trust-Dr-Sp-Obroi-



TOP HEADLINES


ਪੰਜਾਬ ਭਰ ਵਿੱਚ ਜਨਤਾ ਦਾ ਗੁੱਸਾ ਫੁੱਟਿਆ, ਦਲਬਦਲੂ ਸੰਸਦ ਮੈਂਬਰਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸ
ਰਾਜਸਭਾ ਮੈਂਬਰਾਂ ਦੇ ਭਾਜਪਾ ਵਿੱਚ ਜਾਣ ਤੇ ਬੋਲੇ ਆਮ ਆਦਮੀ ਪਾਰਟੀ
ਬਿਨਾਂ ਰਜਿਸਟ੍ਰੇਸ਼ਨ ਵਾਲੇ ਈ-ਰਿਕਸ਼ਿਆਂ ‘ਤੇ ਸ਼ਿਕੰਜਾ, 15 ਚਾਲਕਾ
ਗੈਂਗਸਟਰਾਂ ਤੇ ਵਾਰ" ਤਹਿਤ ਖੰਨਾ ਪੁਲਿਸ ਵੱਲੋ ਇੱਕ ਵਪਾਰੀ ਤੋ ਜਬ
*ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰ
ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਾਲਾ ਜਲਾਲਪੁਰੀਆ 'ਆਪ' ਵ
*ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬ
ਨੈਤਿਕਤਾ ਦੇ ਆਧਾਰ ਤੇ ਸੱਤੇ ਰਾਜ ਸਭਾ ਮੈਂਬਰ ਆਪਣੇ ਅਹੁਦੇ ਤੋਂ ਅ
4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ
ਸਕਰੈਪ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ
*ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼
ਰੋਕਥਾਮ ਤੋਂ ਸੁਰੱਖਿਆ ਵੱਲ: ਵਿਸ਼ਵ ਮਲੇਰੀਆ ਦਿਵਸ ਮੌਕੇ ਲੁਧਿਆਣਾ
*ਪੀ.ਏ.ਯੂ ਲੁਧਿਆਣਾ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਸਫਲਤਾਪੂਰਵਕ
*ਭਾਜਪਾ ਦੀਆਂ ਕਾਰਵਾਈਆਂ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਅਤੇ
ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ
*ਆਪ ਆਗੂਆਂ ਦੇ ਘਰਾਂ 'ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮ
*ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਜਾਂਚ ਅਨੁਸਾਰ ਸਤਲੁਜ ‘ਚ ਮੱ
ਖਰੜ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ: ਹਰਜੀਤ ਸਿੰਘ ਪੰ
ਸੁਨੀਲ ਜਾਖੜ ਵੱਲੋਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸੰਸਦਾਂ ਦਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49913500

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us