- ਦਵਾਈਆਂ, ਸੈਨੇਟਰੀ ਪੈਡ, ਪੱਟੀਆਂ, ਦਰਦ ਨਿਵਾਰਕ ਗੋਲੀਆਂ, ਰੇਨ ਕੋਟ, ਤਰਪਾਲ, ਫੇਸ ਮਾਸਕ ਤੇ ਰੋਜਮਰਾ ਦੀਆਂ ਵਸਤਾਂ ਵੰਡੀਆਂ
ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਪਹਿਲ ਕੀਤੀ ਗਈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀਆਂ ਟੀਮਾਂ ਵੱਲ਼ੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹਾ ਲੁਧਿਆਣਾ, ਤਹਿਸੀਲ ਖੰਨਾ, ਜਗਰਾਓਂ ਅਤੇ ਪਾਇਲ ਦੇ ਵੱਖ-ਵੱਖ ਪਿੰਡ ਸ਼ਾਮਲ ਸਨ। ਮੈਡਮ ਹਰਪ੍ਰੀਤ ਕੌਰ ਰੰਧਾਵਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲ਼ੋਂ ਸ੍ਰੀਮਤੀ ਸੁਮਿਤ ਸੱਭਰਵਾਲ, ਮਾਣਯੋਗ ਸੀ.ਜੇ.ਐੱਮ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਵੱਲੋਂ ਪਿੰਡ ਸਸਰਾਲੀ, ਥਾਣਾ ਮਿਹਰਬਾਨ ਦਾ ਦੌਰਾ ਕੀਤਾ ਹੈ ਜੋ ਕਿ ਸਤਲੁਜ ਦਰਿਆ ਦੇ ਕੰਢੇ ਤੇ ਸਥਿਤ ਹੈ ਅਤੇ ਹੜ੍ਹ ਤੋਂ ਪ੍ਰਭਾਵਿਤ ਖੇਤਰ ਹੈ। ਇਸ ਤੋਂ ਇਲਾਵਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਐਲ.ਐਸ.ਏ ਟੀਮ ਵੱਲੋਂ ਤਹਿਸੀਲ ਸਮਰਾਲਾ ਦੇ ਮਾਛੀਵਾੜਾ ਏਰੀਏ ਦੇ ਹੜ੍ਹ ਪ੍ਰਭਾਵਿਤ ਲੋਕਾਂ ਵੱਲ ਕਦਮ ਵਧਾਇਆ ਅਤੇ ਉਨ੍ਹਾਂ ਨੂੰ ਦਵਾਈਆਂ, ਸੈਨੇਟਰੀ ਪੈਡ, ਪੱਟੀਆਂ, ਦਰਦ ਨਿਵਾਰਕ ਗੋਲੀਆਂ, ਰੇਨ ਕੋਟ, ਤਰਪਾਲ, ਫੇਸ ਮਾਸਕ ਅਤੇ ਰੋਜ਼ਾਨਾ ਵਰਤੋਂ ਵਿੱਚ ਆਉਣ ਵਾਲੀਆਂ ਹੋਰ ਚੀਜ਼ਾਂ ਵੰਡੀਆਂ ਗਈਆਂ।
Powered by Froala Editor
Punjab-Flood-2025-Dlsa-Ludhiana-Relief-Flood-Affected-Areas-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)