*ਹੜ੍ਹ ਮਾਰੇ ਇਲਾਕਿਆਂ 'ਚੋਂ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ, 123 ਰਾਹਤ ਕੈਂਪਾਂ ਵਿੱਚ 5416 ਵਿਅਕਤੀਆਂ ਨੂੰ ਦਿੱਤੀ ਠਾਹਰ: ਹਰਦੀਪ ਸਿੰਘ ਮੁੰਡੀਆਂ*

Sep8,2025 | Jagrati Lahar Bureau | Chandigarh

*3 ਹੋਰ ਵਿਅਕਤੀਆਂ ਦੀ ਮੌਤ, 3.87 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ* *ਹੁਣ ਤੱਕ 1.84 ਲੱਖ ਹੈਕਟੇਅਰ ਤੋਂ ਵੱਧ ਫ਼ਸਲ ਪ੍ਰਭਾਵਿਤ* *ਚੰਡੀਗੜ੍ਹ, 8 ਸਤੰਬਰ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਜਿਥੇ ਹੋਰ ਆਬਾਦੀ ਪ੍ਰਭਾਵਿਤ ਹੋਈ ਹੈ, ਉਥੇ ਫ਼ਸਲਾਂ ਦੇ ਨੁਕਸਾਨ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟਾਂ ਅਨੁਸਾਰ 15 ਜ਼ਿਲ੍ਹਿਆਂ ਵਿੱਚ ਹੁਣ ਤੱਕ 3.87 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ ਮਾਨਸਾ, ਮੋਗਾ ਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 3 ਹੋਰ ਮੌਤਾਂ ਦਰਜ ਹੋਣ ਨਾਲ ਮੌਤਾਂ ਦੀ ਕੁੱਲ ਗਿਣਤੀ 51 ਹੋ ਗਈ ਹੈ। ਫ਼ਸਲਾਂ ਅਤੇ ਬੁਨਿਆਦੀ ਢਾਂਚੇ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਹੁਣ ਤੱਕ 1,84,938.05 ਹੈਕਟੇਅਰ ਤੋਂ ਵੱਧ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਘਰਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਜਾਰੀ ਹੈ ਅਤੇ ਹੜ੍ਹਾਂ ਦਾ ਪਾਣੀ ਘੱਟਣ ਤੋਂ ਬਾਅਦ ਹੀ ਇਸ ਬਾਰੇ ਪੂਰੀ ਜਾਣਕਾਰੀ ਉਪਲਬਧ ਹੋ ਸਕੇਗੀ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ 77 ਹੋਰ ਵਿਅਕਤੀਆਂ ਨੂੰ ਹੜ੍ਹਾਂ ਦੇ ਖੇਤਰ ਵਿੱਚੋਂ ਬਾਹਰ ਕੱਢਿਆ ਗਿਆ ਹੈ ਅਤੇ ਹੁਣ ਤੱਕ ਕੁੱਲ 23015 ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 123 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 5,416 ਵਿਅਕਤੀ ਬਸੇਰਾ ਕਰ ਰਹੇ ਹਨ ਅਤੇ ਬਹੁਤ ਸਾਰੇ ਪ੍ਰਭਾਵਿਤ ਪਰਿਵਾਰਾਂ ਦੇ ਮੁੜ-ਵਸੇਬੇ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਹਤ ਅਤੇ ਬਚਾਅ ਕਾਰਜਾਂ ਲਈ ਫ਼ੌਜ ਦੇ ਲਗਭਗ 30 ਹੈਲੀਕਾਪਟਰ ਜੁਟੇ ਹੋਏ ਹਨ, ਜਦੋਂ ਕਿ ਬੀ.ਐਸ.ਐਫ., ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਜ਼ਮੀਨੀ ਪੱਧਰ ‘ਤੇ ਸਹਾਇਤਾ ਕਰ ਰਹੀਆਂ ਹਨ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ ਅਤੇ ਜ਼ਰੂਰੀ ਸਾਮਾਨ ਸਮੇਤ ਰਾਹਤ ਸਮੱਗਰੀ 24 ਘੰਟੇ ਭੇਜੀ ਜਾ ਰਹੀ ਹੈ। ਜ਼ਿਲ੍ਹਾ-ਵਾਰ ਵੇਰਵੇ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ 196 ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਕਾਰਨ 1,36,105 ਲੋਕ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ 7 ਵਿਅਕਤੀਆਂ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿੱਚ ਕੁੱਲ 3260 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 16 ਰਾਹਤ ਕੈਂਪ ਜਾਰੀ ਹਨ, ਜਦੋਂ ਕਿ 27,154 ਹੈਕਟੇਅਰ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਬਰਨਾਲਾ ਵਿੱਚ ਕੁੱਲ 121 ਪਿੰਡ ਹੜ੍ਹ ਦੇ ਪਾਣੀ ਵਿੱਚ ਘਿਰੇ ਹਨ, ਜਿਸ ਨਾਲ 1343 ਲੋਕ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ 5 ਮੌਤਾਂ ਹੋਈਆਂ ਹਨ, 630 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ 46 ਰਾਹਤ ਕੈਂਪ ਜਾਰੀ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ 21 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ। ਹਾਲਾਂਕਿ ਕੋਈ ਵੀ ਆਬਾਦੀ ਸਿੱਧੇ ਤੌਰ 'ਤੇ ਪ੍ਰਭਾਵਿਤ ਨਹੀਂ ਹੋਈ ਪਰ ਜ਼ਿਲ੍ਹੇ ਵਿੱਚ 4 ਮੌਤਾਂ ਹੋਈਆਂ ਹਨ, ਜਦੋਂ ਕਿ 586.79 ਹੈਕਟੇਅਰ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਇਸੇ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਵਿੱਚ 15 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਫ਼ਾਜ਼ਿਲਕਾ ਵਿੱਚ 86 ਪਿੰਡ ਡੁੱਬੇ ਹਨ ਜਿਸ ਨਾਲ 25,037 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਵਿਅਕਤੀਆਂ ਦੀ ਮੌਤ ਹੋਈ ਹੈ। ਹੜ੍ਹਾਂ ਵਾਲੇ ਪਾਣੀ ਵਿੱਚੋਂ ਕੁੱਲ 4,235 ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ ਅਤੇ 14 ਰਾਹਤ ਕੈਂਪ ਜਾਰੀ ਹਨ ਜਦਕਿ 19,036 ਹੈਕਟੇਅਰ ਤੋਂ ਵੱਧ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ 108 ਪਿੰਡ ਹੜ੍ਹ ਦੀ ਲਪੇਟ ਵਿੱਚ ਆਏ ਹਨ, ਜਿਸ ਕਾਰਨ 38,614 ਵਿਅਕਤੀ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ ਦੋ ਮੌਤਾਂ ਦਰਜ ਕੀਤੀਆਂ ਗਈਆਂ ਹਨ, 3948 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 17,257 ਹੈਕਟੇਅਰ ਫ਼ਸਲ ਦਾ ਨੁਕਸਾਨ ਹੋਇਆ ਹੈ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 329 ਪਿੰਡ ਪਾਣੀ ਦੀ ਮਾਰ ਹੇਠ ਆਏ ਹਨ, ਜਿਸ ਦੇ ਸਿੱਟੇ ਵਜੋਂ 1,45,000 ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ ਦੋ ਮੌਤਾਂ ਹੋਈਆਂ ਹਨ। ਜ਼ਿਲ੍ਹੇ ਵਿੱਚ ਕੁੱਲ 5,581 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 13 ਰਾਹਤ ਕੈਂਪ ਜਾਰੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਸ ਜ਼ਿਲ੍ਹੇ ਦੀਆਂ ਫ਼ਸਲਾਂ ਨੂੰ ਸਭ ਤੋਂ ਵੱਧ ਨੁਕਸਾਨ ਪਹੁੰਚਿਆ ਹੈ, ਇਥੇ 40,169 ਹੈਕਟੇਅਰ ਰਕਬਾ ਪ੍ਰਭਾਵਿਤ ਹੋਇਆ ਹੈ। ਹੁਸ਼ਿਆਰਪੁਰ ਵਿੱਚ 208 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਕਰਕੇ 2,760 ਲੋਕਾਂ ਦਾ ਜੀਵਨ ਪ੍ਰਭਾਵਿਤ ਹੋਇਆ ਹੈ, ਜਦੋਂ ਕਿ 7 ਵਿਅਕਤੀਆਂ ਨੇ ਜਾਨ ਗਵਾਈ ਹੈ। ਕੁੱਲ 1,616 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 4 ਰਾਹਤ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਥੇ 8,322 ਹੈਕਟੇਅਰ ਫ਼ਸਲੀ ਰਕਬੇ ਦਾ ਖ਼ਰਾਬਾ ਹੋਇਆ ਹੈ। ਜਲੰਧਰ ਵਿੱਚ 93 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਨਾਲ 1,970 ਲੋਕ ਪ੍ਰਭਾਵਿਤ ਹੋਏ ਹਨ। ਜਾਨੀ-ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਹੁਣ ਤੱਕ ਕੁੱਲ 511 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 18 ਰਾਹਤ ਕੈਂਪ ਜਾਰੀ ਹਨ। ਇਥੇ 4,800 ਹੈਕਟੇਅਰ ਫ਼ਸਲਾਂ ਦਾ ਨੁਕਸਾਨ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਪੂਰਥਲਾ ਵਿੱਚ 145 ਪਿੰਡਾਂ ਵਿੱਚ ਹੜ੍ਹਾਂ ਦਾ ਪਾਣੀ ਆਣ ਵੜਿਆ ਹੈ ਜਿਸ ਨਾਲ 5,728 ਲੋਕਾਂ ਦੀਆਂ ਜ਼ਿੰਦਗੀਆਂ ਪ੍ਰਭਾਵਿਤ ਹੋਈਆਂ ਹਨ ਅਤੇ 1,428 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 17,574 ਹੈਕਟੇਅਰ ਫ਼ਸਲਾਂ ਨੁਕਸਾਨੀਆਂ ਗਈਆਂ ਹਨ। ਲੁਧਿਆਣਾ ਵਿੱਚ 85 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਜ਼ਿਲ੍ਹੇ ਵਿੱਚ ਮਰਨ ਵਾਲਿਆਂ ਦੀ ਗਿਣਤੀ 4 ਹੈ। ਇਥੇ ਲਗਾਏ ਗਏ ਇੱਕ ਕੈਂਪ ਵਿੱਚ 47 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ ਅਤੇ 72 ਹੈਕਟੇਅਰ ਫਸਲੀ ਰਕਬੇ ਨੂੰ ਨੁਕਸਾਨ ਪੁੱਜਾ ਹੈ। ਮਾਲੇਰਕੋਟਲਾ ਵਿੱਚ 12 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਮਾਨਸਾ ਜ਼ਿਲ੍ਹੇ ਵਿੱਚ 95 ਪਿੰਡਾਂ ਦੇ 178 ਲੋਕ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ ਜ਼ਿਲ੍ਹੇ ਵਿੱਚ 4 ਮੌਤਾਂ ਦਰਜ ਕੀਤੀਆਂ ਗਈਆਂ ਹਨ। ਕੁੱਲ 178 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 2 ਰਾਹਤ ਕੈਂਪ ਜਾਰੀ ਹਨ। 12,207 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਮੋਗਾ ਵਿੱਚ 52 ਪਿੰਡ ਅਤੇ 800 ਵਿਅਕਤੀ ਹੜ੍ਹਾਂ ਦਾ ਪ੍ਰਕੋਪ ਝੱਲ ਰਹੇ ਹਨ। ਇੱਕ ਵਿਅਕਤੀ ਦੀ ਮੌਤ ਹੋਈ ਹੈ। ਕੁੱਲ 155 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਜਦੋਂ ਕਿ 3 ਕੈਂਪ ਲੋਕਾਂ ਨੂੰ ਆਸਰਾ ਦੇ ਰਹੇ ਹਨ ਅਤੇ 2,240 ਹੈਕਟੇਅਰ ਰਕਬੇ ਹੇਠਲੀ ਫ਼ਸਲ ਨੁਕਸਾਨੀ ਗਈ ਹੈ। ਸ. ਮੁੰਡੀਆਂ ਨੇ ਦੱਸਿਆ ਕਿ ਪਠਾਨਕੋਟ ਵਿੱਚ 88 ਪਿੰਡਾਂ ਨੂੰ ਹੜ੍ਹਾਂ ਨੇ ਢਾਹ ਲਾਈ ਹੈ ਜਿਸ ਕਰਕੇ 15,503 ਲੋਕਾਂ ਦਾ ਗੁਜ਼ਾਰਾ ਔਖਾ ਹੋ ਰਿਹਾ ਹੈ। ਜ਼ਿਲ੍ਹੇ ਵਿੱਚ 6 ਵਿਅਕਤੀਆਂ ਨੇ ਜਾਨ ਗਵਾਈ ਹੈ। 1,139 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ, ਜਦੋਂ ਕਿ 1 ਰਾਹਤ ਕੈਂਪ ਸਰਗਰਮ ਹੈ। ਇਥੇ 2,442 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ। ਪਟਿਆਲਾ ਵਿੱਚ 109 ਪਿੰਡ ਪ੍ਰਭਾਵਿਤ ਹੋਏ ਹਨ। ਜ਼ਿਲ੍ਹੇ ਵਿੱਚ 2 ਮੌਤਾਂ ਦਰਜ ਕੀਤੀਆਂ ਗਈਆਂ ਹਨ ਅਤੇ 10,420 ਹੈਕਟੇਅਰ ਰਕਬੇ ‘ਤੇ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਰੂਪਨਗਰ ਵਿੱਚ 58 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ 778 ਵਿਅਕਤੀਆਂ ਦੀ ਜ਼ਿੰਦਗੀ ਲੀਹੋਂ ਲੱਥੀ ਹੋਈ ਹੈ। ਇੱਥੇ ਦੋ ਵਿਅਕਤੀਆਂ ਦੀ ਜਾਨ ਗਈ ਹੈ, 313 ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ ਹੈ ਅਤੇ 4 ਰਾਹਤ ਕੈਂਪ ਵਿੱਚ ਲੋਕਾਂ ਨੂੰ ਠਾਹਰ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 1,080 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਤਬਾਹ ਹੋ ਗਈਆਂ ਹਨ। ਮਾਲ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ 15 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ ਜਿਸ ਕਾਰਨ 14,000 ਵਿਅਕਤੀ ਪ੍ਰਭਾਵਿਤ ਹੋਏ ਹਨ। ਇਥੇ 2 ਮੌਤਾਂ ਹੋਈਆਂ ਹਨ ਅਤੇ 2,000 ਹੈਕਟੇਅਰ ਤੋਂ ਵੱਧ ਫ਼ਸਲਾਂ ਦਾ ਖ਼ਰਾਬਾ ਹੋਇਆ ਹੈ। ਸੰਗਰੂਰ ਵਿੱਚ ਵੀ 107 ਪਿੰਡ ਹੜ੍ਹਾਂ ਦਾ ਖਾਮਿਆਜ਼ਾ ਭੁਗਤ ਰਹੇ ਹਨ ਜਿਸ ਕਰਕੇ 83 ਵਿਅਕਤੀਆਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ। ਜ਼ਿਲ੍ਹੇ ਵਿੱਚ 1 ਵਿਅਕਤੀ ਨੇ ਜਾਨ ਗਵਾਈ ਹੈ। ਇੱਥੇ ਇੱਕ ਰਾਹਤ ਕੈਂਪ ਚੱਲ ਰਿਹਾ ਹੈ ਅਤੇ 6560 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਐਸ.ਬੀ.ਐਸ. ਨਗਰ ਵਿੱਚ 28 ਪਿੰਡ ਪ੍ਰਭਾਵਿਤ ਹੋਏ ਹਨ ਅਤੇ 188 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਨੂੰ ਨੁਕਸਾਨ ਪੁੱਜਾ ਹੈ। ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 23 ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ 70 ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆਏ ਹਨ, ਜਿਨ੍ਹਾਂ ਵਿੱਚ 60 ਲੋਕ ਪ੍ਰਭਾਵਿਤ ਹੋਏ ਹਨ। ਕੁੱਲ 21 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ ਹੈ ਅਤੇ 12,828 ਹੈਕਟੇਅਰ ਰਕਬੇ ‘ਤੇ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

Hardeep-Singh-Mundian-Cabinet-Minister-Punjab-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49869140

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us