ਧੁੰਦ ਦੇ ਮੌਸਮ ’ਚ ਸੜਕ ਸੁਰੱਖਿਆ ਮਜ਼ਬੂਤ ਕਰਨ ਲਈ ਜ਼ਿਲ੍ਹੇ ’ਚ ਬਲੈਕ ਸਪੌਟਾਂ ਦੀ ਪਛਾਣ ਕਰਕੇ ਤੁਰੰਤ ਸੁਧਾਰ ਕਰਨ ਦੀਆਂ ਹਦਾਇਤਾਂ ਜਾਰੀ

Jan14,2026 | Jagrati Lahar Bureau | Malerkotla


·  ਡਿਪਟੀ ਕਮਿਸ਼ਨਰ ਵਿਰਾਜ ਐਸਤਿੜਕੇ ਵੱਲੋਂ ਸੜਕ ਦੁਰਘਟਨਾਵਾਂ ਰੋਕਣ ਲਈ ਵਿਸਤ੍ਰਿਤ ਐਕਸ਼ਨ ਪਲਾਨ ਉਲੀਕਕੇ ਲਾਗੂ ਕਰਨ ਦੇ ਨਿਰਦੇਸ਼

ਮਾਲੇਰਕੋਟਲਾ, 14 ਜਨਵਰੀ:

                  ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਕੀਮਤੀ ਜਾਨਾਂ ਦੀ ਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੜਕ ਦੁਰਘਟਨਾਵਾਂ ਸੰਭਾਵੀ ਬਲੈਕ ਸਪੌਟਾਂ ਦੀ ਪਛਾਣ ਕਰਕੇ ਉਥੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਹਨ

                 ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਰਾਜ ਐਸਤਿੜਕੇ ਨੇ ਕਿਹਾ ਕਿ ਜਨਵਰੀ 2025 ਨੂੰ “ਕੌਮੀ ਸੜਕ ਸੁਰੱਖਿਆ ਮਹੀਨਾ” ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਦੌਰਾਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮਾਂਸੈਮੀਨਾਰ ਅਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣਗੀਆਂ

                  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੜਕ ਸੁਰੱਖਿਆ ਕੇਵਲ ਇੱਕ ਵਿਭਾਗ ਦੀ ਨਹੀਂਸਗੋਂ ਸਮੂਹ ਵਿਭਾਗਾਂ ਅਤੇ ਨਾਗਰਿਕਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਮੈਦਾਨੀ ਪੱਧਰ ’ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ

                ਡਿਪਟੀ ਕਮਿਸ਼ਨਰ ਨੇ ਪੁਲਿਸ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਗਲਤ ਤਰੀਕੇ ਨਾਲ ਵਾਹਨ ਪਾਰਕ ਕਰਨ ਵਾਲਿਆਂਓਵਰਸਪੀਡਡ੍ਰਿੰਕ ਐਂਡ ਡਰਾਈਵ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਨਾਲ ਹੀ “ਸੇਫ ਸਕੂਲ ਵਾਹਨ ਪਾਲਸੀ” ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਖ਼ਿਲਾਫ਼ ਵੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ

               ਸਿਹਤ ਵਿਭਾਗ ਨੂੰ ਟਰੱਕ ਯੂਨੀਅਨਾਂਸਕੂਲੀ ਡਰਾਈਵਰਾਂ ਅਤੇ ਵਪਾਰਕ ਵਾਹਨ ਚਾਲਕਾਂ ਲਈ ਨਿਯਮਿਤ ਮੈਡੀਕਲ ਚੈਕਅੱਪ ਕੈਂਪ ਲਗਾਉਣ ਦੇ ਹੁਕਮ ਦਿੱਤੇ ਗਏਜਦਕਿ ਲੋਕ ਨਿਰਮਾਣ ਵਿਭਾਗਮੰਡੀ ਬੋਰਡ ਅਤੇ ਨੈਸ਼ਨਲ ਹਾਈਵੇ ਅਥਾਰਟੀ ਨੂੰ ਸੜਕਾਂ ਦੇ ਆਲੇ-ਦੁਆਲੇ ਸਾਫ਼-ਸਫ਼ਾਈਰਿਫਲੈਕਟਰਕੈਟ-ਆਈਜ਼ ਅਤੇ ਢੁਕਵੇਂ ਸੰਕੇਤਕ ਬੋਰਡ ਲਗਾਉਣ ਅਤੇ ਸੜਕਾਂ ਦੀ ਮਾਰਕਿੰਗ ਯਕੀਨੀ ਬਣਾਉਣ ਲਈ ਕਿਹਾ ਗਿਆ ਇਸ ਤੋਂ ਇਲਾਵਾ ਜ਼ਿਲ੍ਹੇ ਦੀਆਂ ਸਮੂਹ ਟਰੈਫਿਕ ਲਾਈਟਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਹਾਲਤ ਵਿੱਚ ਰੱਖਣ ਦੀ ਵੀ ਹਦਾਇਤ ਦਿੱਤੀ ਗਈ

                    ਇਸ ਮੌਕੇ ਆਰ.ਟੀ.-ਕਮ-ਐਸ.ਡੀ.ਐਮ ਮਾਲੇਰਕੋਟਲਾਅਹਿਮਦਗੜ੍ਹ ਸ੍ਰੀ ਗੁਰਮੀਤ ਕੁਮਾਰ ਬਾਂਸਲ ਨੇ “ਹਿੱਟ ਐਂਡ ਰਨ” ਸਕੀਮ-ਡੀ..ਆਰ (e-DAR) ਪੋਰਟਲ ਅਤੇ ਪੀੜਤਾਂ ਲਈ ਸਰਕਾਰੀ ਮਦਦ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ

                  ਮੀਟਿੰਗ ਵਿੱਚ ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰਡੀ.ਐਸ.ਪੀ ਮਾਨਵਜੀਤ ਸਿੰਘਗੈਰ-ਸਰਕਾਰੀ ਮੈਂਬਰ ਵਿਪਨ ਗੋਇਲ ਅਤੇ ਮੁਹੰਮਦ ਤਾਹਿਰਜ਼ਿਲ੍ਹਾ ਸਿਹਤ ਅਫਸਰ ਡਾਪੁਨਿਤ ਸਿੱਧੂਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾਸਿੱਖਿਆ ਅਫਸਰ (ਸੈਕੰਡਰੀਮਨਜੀਤ ਕੌਰਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਹਰਪ੍ਰੀਤ ਕੌਰਚੀਫ ਇੰਸਪੈਕਟਰ ਰੋਡਵੇਜ਼ ਗੁਰਬਖ਼ਸ਼ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ


Powered by Froala Editor

Weather-Update-Ludhiana-Punjab-Fog-Road-Safety-Black-Spot-



TOP HEADLINES


*ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦ
*ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤ
पंजाब सरकार ‘रंगला पंजाब’ के सपने को साकार करने के लिए
*punjab Govt Committed To Dedicated Service & Developm
*ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27
ਪੰਜਾਬ ਦੇ ਇੱਕ Ips ਅਤੇ ਦੋ Pps ਅਫ਼ਸਰਾਂ ਦੇ ਤਬਾਦਲੇ
*ਗਲਾਡਾ ਦਾ ਜ਼ੀਰੋ-ਟਾਲਰੈਂਸ ਰੁਖ, ਮਨਜ਼ੂਰਸ਼ੁਦਾ ਯੋਜਨਾ ਤੋਂ ਬਾਹ
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿ
ਜੋਧੇਵਾਲ ਪੁਲਿਸ ਵੱਲੋਂ ਟਰੱਕ ਖੋਹਣ ਵਾਲੇ 3 ਦੋਸ਼ੀ ਕਾਬੂ, ਖੋਹ ਕ
*ਜਦੋਂ ਤੱਕ ਪੰਜਾਬ ਵਿੱਚ 'ਆਪ' ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰ
*ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸ
ਪੱਤਰਕਾਰ ਗੌਤਮ ਜਲੰਧਰੀ, ਬਲਰਾਜ ਖੰਨਾ ਅਤੇ ਸੱਨੀ ਖੰਨਾ ਦੀ ਮਾਤਾ
ਵਿਧਾਇਕ ਬੱਗਾ ਵੱਲੋਂ ਆਪਣਾ ਕਾਰੋਬਾਰ, ਆਪਣੀ ਪਹਿਚਾਨ ਮੁਹਿੰਮ ਤਹਿ
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ
ਪੀ.ਪੀ.ਸੀ.ਬੀ. ਵੱਲੋਂ ਐਸ.ਜੀ.ਪੀ.ਸੀ. ਦੇ ਸਹਿਯੋਗ ਸਫਲਤਾਪੂਰਵਕ ਚ
ਹਿੰਦੂ ਨਿਆ ਪੀਠ ਨੇ ਦੀਪਕ ਅਰੋੜਾ ਨੂੰ ਸੌਂਪੀ ਹਿੰਦੂ ਨਿਆ ਪੀਠ ਦੇ
ਮਾਨ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 4,817 ਲਾਭਪਾਤਰੀਆਂ ਲਈ
ਵਿਧਾਇਕ ਬੱਗਾ ਨੇ ਗੁਰੂ ਹਰਰਾਏ ਨਗਰ ਵਿੱਚ 94 ਲੱਖ ਰੁਪਏ ਦੀ ਲਾਗਤ
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49386836

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us