*ਅਤਿ ਦੀ ਗਰਮੀ ਨਾਲ ਨਜਿੱਠਣ ਪੰਜਾਬ ਪੂਰੀ ਤਰਾਂ ਤਿਆਰ : ਸਿਹਤ ਮੰਤਰੀ*

May23,2026 | Gurvinder Singh Mohali | Chandigarh



ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਸਰਜਨਾਂ ਨੂੰ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਲਈ 
24/7  ਤਿਆਰ ਰਹਿਣ ਅਤੇ ਮੈਡੀਕਲ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼


ਸੂਬੇ ਭਰ ਵਿੱਚ ਅਤਿ ਦੀ ਗਰਮੀ ਕਾਰਨ ਵਧ ਰਹੀਆਂ ਮੁਸ਼ਕਿਲ ਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਭਾਰੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਸੁਚੱਜੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਕਾਰਨ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਦਿਲ ਅਤੇ ਸਾਹ ਸਬੰਧੀ ਦਿੱਕਤਾਂ ਵਿੱਚ ਵੀ ਵਾਧਾ ਹੁੰਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ, “ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।'' ਉਨ•ਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰਗ ਉਪਾਵਾਂ ਨਾਲ ਲੈਸ ਹਨ, ਜਿਸ ਵਿੱਚ ਆਈਸ ਪੈਕ ਅਤੇ ਕੋਲਡ ਆਈ.ਵੀ. ਫਲੂਇਡਜ਼ ਸ਼ਾਮਲ ਹਨ। ਹਰੇਕ ਹਸਪਤਾਲ ਵਿੱਚ ਜ਼ਰੂਰੀ ਡਾਕਟਰੀ ਸਪਲਾਈ, ਜਿਵੇਂ ਕਿ ਓ.ਆਰ.ਐਸ. ਅਤੇ ਐਮਰਜੈਂਸੀ ਦਵਾਈਆਂ ਦਾ ਲੋੜੀਂਦਾ ਸਟਾਕ ਯਕੀਨੀ ਬਣਾਇਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਮਰੀਜ਼ਾਂ ਨੂੰ ਹਸਪਤਾਲ ਲਿਆਉਂਦੇ ਸਮੇਂ ਰਾਸਤੇ ਵਿੱਚ ਕੂਲਿੰਗ ਪ੍ਰਦਾਨ ਕਰਨ ਲਈ ਐਂਬੂਲੈਂਸਾਂ ਵਿੱਚ ਲੋੜੀਂਦੀ ਸਹੂਲਤ ਦਿੱਤੀ ਗਈ ਹੈ। ਸੂਬੇ ਵੱਲੋਂ ਗਰਮੀ ਸਬੰਧੀ ਬਿਮਾਰੀ (ਐਚ.ਆਰ.ਆਈ.) ਦੇ ਮਾਮਲਿਆਂ ਦੀ ਅਸਲ-ਸਮੇਂ ਦੀ ਨਿਗਰਾਨੀ ਲਈ ਆਈਐਚਆਈਪੀ ਪੋਰਟਲ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਹੀਟ ਐਕਸ਼ਨ ਪਲਾਨ ਸਬੰਧੀ ਜ਼ਿਲ•ਾ ਟਾਸਕ ਫੋਰਸ ਵੱਲੋਂ ਸਿੱਖਿਆ, ਕਿਰਤ ਅਤੇ ਟਰਾਂਸਪੋਰਟ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ, “''ਸਾਡੀਆਂ ਮੈਡੀਕਲ ਟੀਮਾਂ ਪੂਰੀ ਤਰ•ਾਂ ਸਿਖਲਾਈ ਪ੍ਰਾਪਤ ਅਤੇ ਤਿਆਰ ਹਨ, ਫਿਰ ਵੀ ਮੈਂ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਚੌਕਸ ਰਹਿਣ ਅਤੇ ਵਿਭਾਗ ਦੇ ਸੁਰੱਖਿਆ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਾ ਹਾਂ।''”

ਹੀਟਵੇਵ ਸੇਫਟੀ ਐਡਵਾਈਜ਼ਰੀ*

*ਗਰਮੀ ਤੋਂ ਬਚਣ ਲਈ ਕੀ ਕਰੀਏ*

ਵੱਧ ਤੋਂ ਵੱਧ ਪਾਣੀ ਪਿਓ:
ਹਰ 20-30 ਮਿੰਟਾਂ ਬਾਅਦ ਪਾਣੀ ਪੀਓ, ਭਾਵੇਂ ਪਿਆਸ ਨਾ ਵੀ ਹੋਵੇ। ਓ.ਆਰ.ਐਸ., ਲੱਸੀ ਅਤੇ ਨਿੰਬੂ ਪਾਣੀ ਦੀ ਵਰਤੋਂ ਕਰੋ।

ਢੁਕਵੇਂ ਕੱਪੜੇ ਪਾਓ:
ਹਲਕੇ ਰੰਗ ਦੇ, ਢਿੱਲੇ ਸੂਤੀ ਕੱਪੜੇ ਪਾਓ। ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ ਜਾਂ ਤੌਲੀਏ ਦੀ ਵਰਤੋਂ ਕਰੋ।

ਆਪਣੇ ਦਿਨ ਦੀ ਢੁਕਵੀਂ ਯੋਜਨਾਬੰਦੀ ਕਰੋ:
ਸਵੇਰੇ ਜਾਂ ਸ਼ਾਮ ਨੂੰ ਠੰਢੇ ਸਮੇਂ ਦੌਰਾਨ ਹੀ ਬਾਹਰੀ ਕੰਮ ਕਰੋ ।

ਸਮਝਦਾਰੀ ਨਾਲ ਖਾਓ:

ਪਾਣੀ ਨਾਲ ਭਰਪੂਰ ਫਲ ਜਿਵੇਂ ਕਿ ਤਰਬੂਜ, ਸੰਤਰੇ ਅਤੇ ਖੀਰੇ ਖਾਓ। ਥੋੜ੍ਹੀ-ਥੋੜ੍ਹੀ ਮਾਤਰਾ ਵਿੱਚ ਵਾਰ-ਵਾਰ ਖਾਣਾ ਖਾਓ।

ਘਰ ਨੂੰ ਅੰਦਰੋਂ ਠੰਡਾ ਰੱਖੋ:
ਪਰਦੇ, ਪੱਖਿਆਂ ਦੀ ਵਰਤੋ ਕਰੋ ਅਤੇ ਸੁਚੱਜੀ ਹਵਾਦਾਰੀ ਯਕੀਨੀ ਬਣਾਓ।

ਕਾਮਿਆਂ ਦੀ ਸੁਰੱਖਿਆ:
ਮਾਲਕਾਂ ਨੂੰ ਬਾਹਰ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਛਾਂਦਾਰ ਆਰਾਮ ਖੇਤਰ ਅਤੇ ਪੀਣ ਵਾਲਾ ਸੁਰੱਖਿਅਤ ਪਾਣੀ ਪ੍ਰਦਾਨ ਕਰਨਾ ਚਾਹੀਦਾ ਹੈ।

*ਕੀ ਨਾ ਕਰੀਏ*

ਸਿਖਰ ਦੁਪਹਿਰੇ ਵੇਲੇ ਧੁੱਪ ਤੋਂ ਬਚੋ:
ਦੁਪਹਿਰ 12:00 ਵਜੇ ਤੋਂ 3:00 ਵਜੇ ਦੇ ਵਿਚਕਾਰ ਉਦੋਂ ਤੱਕ ਬਾਹਰ ਨਾ ਜਾਓ ਜਦੋਂ ਤੱਕ ਕਿ ਬਹੁਤ ਜ਼ਰੂਰੀ ਨਾ ਹੋਵੇ।

ਡੀਹਾਈਡ੍ਰੇਟਿੰਗ ਡਰਿੰਕਸ ਤੋਂ ਗੁਰੇਜ਼ ਕਰੋ:
ਚਾਹ, ਕੌਫੀ, ਅਲਕੋਹਲ ਅਤੇ ਕਾਰਬੋਨੇਟਿਡ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਘੱਟ ਕਰੋ।

ਭਾਰੀ ਭੋਜਨ ਤੋਂ ਗੁਰੇਜ਼ ਕਰੋ:
ਤਲੇ ਹੋਏ, ਮਸਾਲੇਦਾਰ ਜਾਂ ਬਾਸੀ ਭੋਜਨ ਨਾ ਖਾਓ ਜੋ ਪਾਚਨ ਕਿਰਿਆ ਨੂੰ ਹੌਲੀ ਕਰ ਸਕਦੇ ਹਨ।

ਕੋਈ ਸਖ਼ਤ ਕੰਮ ਨਾ ਕਰੋ:
ਗਰਮੀਆਂ ਦੇ ਸਿਖਰ ਦੇ ਸਮੇਂ ਦੌਰਾਨ ਭਾਰੀ ਕੰਮਾਂ ਤੋਂ ਪਰਹੇਜ਼ ਕਰੋ।

ਵਾਹਨ ਸੁਰੱਖਿਆ: ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਕਦੇ ਵੀ ਪਾਰਕ ਕੀਤੇ ਵਾਹਨਾਂ ਅੰਦਰ ਨਾ ਛੱਡੋ।

ਲੱਛਣ ਜਿਨਾਂ ਲਈ ਤੁਰੰਤ ਡਾਕਟਰੀ ਸਹਾਇਤਾ ਦੀ ਲੋੜ ਹੈ

ਜੇਕਰ ਤੁਹਾਨੂੰ ਨਿਮਨਲਿਖਤ ਲੱਛਣ ਮਹਿਸੂਸ ਹੁੰਦੇ ਹਨ ਤਾਂ ਤੁਰੰਤ ਡਾਕਟਰੀ ਸਹਾਇਤਾ ਲਓ:

- ਸਰੀਰ ਦਾ ਉੱਚ ਤਾਪਮਾਨ (40 ਡਿਗਬਹ ਸੈਲਸੀਅਸ ਜਾਂ ਵੱਧ ਹੋਵੇ)
- ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ ਜਾਂ ਦੌਰੇ - ਗਰਮ, ਲਾਲ ਅਤੇ ਖੁਸ਼ਕ ਚਮੜੀ
- ਗੰਭੀਰ ਸਿਰ ਦਰਦ, ਮਤਲੀ ਜਾਂ ਤੇਜ਼ ਦਿਲ ਦੀ ਧੜਕਣ

*ਐਮਰਜੈਂਸੀ ਹੈਲਪਲਾਈਨ: 104, 108, ਜਾਂ 112*

Punjab-Health-Minister-Reaffirms-State-wide-Readiness-For-Extreme-Heat



TOP HEADLINES


ਨਹਿਰ 'ਚ ਸ਼ਰਾਬ ਨਾਲ ਭਰੀ ਗੱਡੀ ਡਿੱਗਣ ਨਾਲ 2 ਨੌਜਵਾਨ ਲਾਪਤਾ: ਠ
ਮੋਹਾਲੀ ਪੁਲੀਸ ਵਲੋਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੇ ਖਿਲਾਫ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 'ਮਿਸ਼ਨ ਹਰਿਆਲੀ 202
*ਸ਼ੁਭਮ ਵਧਵਾ ਨੇ ਰਚਿਆ ਇਤਿਹਾਸ, ਆਈ.ਟੀ.ਟੀ.ਐੱਫ ਵਿਸ਼ਵ ਪੈਰਾ ਏਲ
*ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਡੀ ਐੱਸ ਪੀ ਪ੍ਰਿਤਪਾਲ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਨੇ 8069 ਕੈਂਸਰ
ਰਿਜਨਲ ਟਰਾਂਸਪੋਰਟ ਅਫਸਰ ਵੱਲੋਂ ਨਿਯਮਾਂ ਦੀ ਉਲੰਘਣਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣਾ
ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ
ਅਗਨੀਵੀਰ ਆਰਮੀ ਭਰਤੀ ਵਾਸਤੇ ਫਿਜ਼ੀਕਲ ਦੀ ਮੁਫ਼ਤ ਤਿਆਰੀ ਲਈ ਕੈਂਪ
*ਪੰਜਾਬ ਸਰਕਾਰ ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁ
ਸਪਾ ਸੈਂਟਰਾਂ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, 6 ਵ
'ਆਪ' ਪੰਜਾਬ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਦੀ
*ਅੰਮ੍ਰਿਤਸਰ ਵਿੱਚ 6.5 ਕਿਲੋ ਹੈਰੋਇਨ ਅਤੇ 9.90 ਲੱਖ ਰੁਪਏ ਦੀ ਡ
*ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤ
ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕ
7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51076937

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us