ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਕਰ ਰਹੀ ਹੈ ਹਰ ਸੰਭਵ ਕੋਸ਼ਿਸ਼ 173 ਰਾਹਤ ਕੈਂਪਾਂ ਵਿੱਚ 1616 ਲੋਕ ਮੌਜੂਦ ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਕਟ ਵਿੱਚ ਘਿਰੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ, ਸੂਬੇ ਦਾ ਸਰਕਾਰੀ ਅਮਲਾ ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਹੈ। ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 27286 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਅੰਕੜਿਆਂ ਮੁਤਾਬਕ 25 ਜੁਲਾਈ ਸਵੇਰੇ 8 ਵਜੇ ਤੱਕ 1469 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ। ਸੂਬੇ ਵਿੱਚ ਕੁੱਲ 173 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 1616 ਲੋਕ ਠਹਿਰੇ ਹੋਏ ਹਨ। ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ. ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 41 ਲੋਕਾਂ ਦੀ ਜਾਨ ਜਾ ਚੁੱਕੀ ਹੈ। ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਵਿੱਚ ਕੁੱਲ 2451 ਪਸ਼ੂਆਂ ਦਾ ਇਲਾਜ ਕਰਨ ਤੋਂ ਇਲਾਵਾ 1906 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ। ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਅਤੇ ਹਰਾ-ਚਾਰਾ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ। ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 440 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 201 ਮੈਡੀਕਲ ਕੈਂਪ ਲਾਏ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋੜ ਅਨੁਸਾਰ ਸੁੱਕੇ ਭੋਜਨ ਦੇ ਪੈਕੇਟ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,929, ਪਟਿਆਲਾ ਵਿੱਚ 64000, ਐਸ.ਏ.ਐਸ. ਨਗਰ ਵਿੱਚ 4800, ਐਸ.ਬੀ.ਐਸ. ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਪੈਕੇਟ ਵੰਡੇ ਜਾ ਚੁੱਕੇ ਹਨ।
-More-Than-27000-People-Evacuated-To-Safe-Places
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)