ਜ਼ਿਲ੍ਹਾ ਮਾਲੇਰਕੋਟਲਾ ਦੀਆਂ 1000 ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਸਵੈ ਸਹਾਇਤਾ ਸਮੂਹਾਂ ਰਾਹੀਂ ਕਮਾ ਰਹੀਆਂ ਆਪਣੀ ਰੋਜ਼ੀ ਰੋਟੀ ਵਿੱਤੀ ਸਾਲ ਦੌਰਾਨ 400 ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਨੂੰ ਪੰਜਾਬ ਰਾਜ ਆਜੀਵਿਕਾ ਮਿਸ਼ਨ ਨਾਲ ਜੋੜਨ ਦਾ ਟੀਚਾ ਲੋੜਵੰਦ ਔਰਤਾਂ ਦੀ ਆਰਥਿਕ ਪੱਥਰ ਚੁੱਕਣ ਦੀਆਂ ਕੋਸ਼ਿਸਾਂ ਲਗਾਤਾਰ ਜਾਰੀ- ਰਾਜ ਪਾਲ ਸਿੰਘ ਪੰਜਾਬ ਰਾਜ ਸ਼ਹਿਰੀ ਆਜੀਵਿਕਾ ਮਿਸ਼ਨ ਜ਼ਿਲ੍ਹਾ ਦੀਆਂ ਗਰੀਬ ਅਤੇ ਲੋੜਵੰਦ ਔਰਤਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਅਤਿ ਗਰੀਬ ਔਰਤਾਂ ਸੈਲਫ਼ ਹੈਲਪ ਗਰੁੱਪਾਂ ਨਾਲ ਜੁੜ ਕੇ ਆਪਣੇ ਪਰਿਵਾਰ ਦੀ ਰੋਜ਼ੀ ਰੋਟੀ ਵਧੀਆ ਤਰੀਕੇ ਨਾਲ ਚਲਾਉਣ ਤੋਂ ਇਲਾਵਾ ਆਪਣੀ ਆਰਥਿਕਤਾ ਨੂੰ ਵੀ ਮਜ਼ਬੂਤੀ ਦੇ ਰਹੀਆਂ ਹਨ। ਹੁਣ ਤੱਕ ਇੱਕ ਹਜਾਰ ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਪੰਜਾਬ ਰਾਜ ਆਜੀਵਿਕਾ ਮਿਸ਼ਨ ਤਹਿਤ ਕਰੀਬ 400 ਸੈਲਫ਼ ਹੈਲਪ ਗਰੁੱਪਾਂ ਨਾਲ ਜੁੜ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਆਰਥਿਕ ਪੱਥਰ ਉੱਚਾ ਚੁੱਕਣ ਵਿੱਚ ਅਹਿਮ ਰੋਲ ਅਦਾ ਕਰ ਰਹੀਆਂ ਹਨ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜ ਪਾਲ ਸਿੰਘ ਨੇ ਦਿੱਤੀ । ਉਨ੍ਹਾਂ ਹੋਰ ਦੱਸਿਆ ਕਿ ਵਿੱਤੀ ਸਾਲ ਦੌਰਾਨ 400 ਤੋਂ ਵਧੇਰੇ ਪਰਿਵਾਰਾਂ ਦੀਆਂ ਔਰਤਾਂ ਨੂੰ ਪੰਜਾਬ ਰਾਜ ਆਜੀਵਿਕਾ ਮਿਸ਼ਨ ਨਾਲ ਜੋੜਨ ਦਾ ਟੀਚਾ ਮੀਥਿਆ ਗਿਆ ਹੈ ।
Punjab-State-Urban-Livelihood-Mission-Woman-Malerkotla-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari0"XOR(if(now( (Editor)