ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

Jun21,2025 | Jagrati Lahar Bureau | Chandigarh


ਟਰੈਫਿਕ ਲਾਈਟਾਂ ਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ ਖ਼ਿਲਾਫ਼ ਵਧੇਗੀ ਕਾਰਵਾਈ, ਵਿਸ਼ੇਸ਼ ਟੀਮਾਂ ਹੋਣਗੀਆਂ ਤਾਇਨਾਤ

 'ਪ੍ਰੋਜੈਕਟ ਜੀਵਨਜੋਤ' ਅਤੇ 'ਸਮਾਇਲ' ਰਾਹੀਂ ਬੱਚਿਆਂ ਦਾ ਰੈਸਕਿਊ ਤੇ ਪੁਨਰਵਾਸ, ਡੀ.ਐਨ.ਏ ਟੈਸਟ ਨਾਲ ਹੋਵੇਗੀ ਬਾਲ ਤਸਕਰੀ ’ਤੇ ਨਜ਼ਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਬੱਚਿਆਂ ਨੂੰ ਰੈਸਕਿਊ ਕਰਕੇ ਉਹਨਾਂ ਦੇ ਪੁਨਰਵਾਸ ਲਈ ਸਰਕਾਰੀ ਸਕੀਮਾਂ ਅਧੀਨ ਉਚਿਤ ਇਲਾਜ, ਸਿੱਖਿਆ ਅਤੇ ਰਿਹਾਇਸ਼ ਉਪਲਬਧ ਕਰਵਾਉਣਗੀਆਂ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ, ਮਾਪੇ ਜਾਂ ਸਰਪ੍ਰਸਤ ਬੱਚਿਆਂ ਤੋਂ ਭੀਖ ਮੰਗਵਾਉਂਦੇ ਹੋਏ ਪਾਏ ਜਾਂਦੇ ਹਨ, ਤਾਂ ਉਨ੍ਹਾਂ ਉੱਤੇ ਜੇ.ਜੇ.ਐਕਟ ਅਧੀਨ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਅਜਿਹੇ ਵਿਅਕਤੀ ਸਜ਼ਾ ਦੇ ਭਾਗੀ ਹੋਣਗੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਰਾਜ ਦੇ ਸਾਰੇ ਜ਼ਿਲ੍ਹਿਆਂ 'ਚ ਜੇ.ਜੇ.ਐਕਟ ਤਹਿਤ ‘ਪ੍ਰੋਜੈਕਟ ਜੀਵਨਜੋਤ’ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਹੁਣ ਤੱਕ 286 ਬੱਚੇ ਰੈਸਕਿਊ ਕੀਤੇ ਗਏ ਹਨ। ਇਨ੍ਹਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਰੱਖਿਆ, ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਡਾ ਬਲਜੀਤ ਕੌਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਵਿੱਚ ਪੰਜਾਬ ਰਾਜ ਦੇ 5 ਵੱਡੇ ਸ਼ਹਿਰਾਂ ਅਮ੍ਰਿਤਸਰ, ਜਲੰਧਰ, ਲੁਧਿਆਣਾ, ਐਸ.ਏ.ਐਸ. ਨਗਰ ਅਤੇ ਬਠਿੰਡਾ ’ਚ  ਪਾਇਲਟ ਪ੍ਰੋਜੈਕਟ (‘ਪ੍ਰੋਜੈਕਟ ਸਮਾਇਲ’) ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਰਾਹੀਂ ਸੜਕਾਂ, ਬਜ਼ਾਰਾਂ 'ਚ ਭੀਖ ਮੰਗਦੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਡੀ.ਐਨ.ਏ. ਟੈਸਟ ਕਰਵਾਏ ਜਾਣਗੇ, ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਉਹ ਬੱਚੇ ਕਿਸ ਪਰਿਵਾਰ ਦੇ ਨਾਲ ਸਬੰਧਿਤ ਹਨ, ਤਾਂ ਜੋ ਬਾਲ ਤਸਕਰੀ ਜਾਂ ਮਾਨਵ ਵਪਾਰ ਦੇ ਮਾਮਲੇ ਰੋਕੇ ਜਾ ਸਕਣ।
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਨੂੰ ਭਿਖਿਆ ਮੁਕਤ ਘੋਸ਼ਿਤ ਕਰਵਾਉਣ ਅਤੇ ਇਸ ਮਾਮਲੇ 'ਚ ਲਗਾਤਾਰ ਨਿਗਰਾਨੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ।
ਅੰਤ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ ਕਿ "ਹਰ ਬੱਚੇ ਦਾ ਭਵਿੱਖ ਸੁਰੱਖਿਅਤ ਹੋਵੇ ਅਤੇ ਬਾਲ ਭਿਖਿਆ ਮੁਕਤ ਪੰਜਾਬ ਬਣਾਉਣਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਭੀਖ ਵਰਗੀ ਅਜਿਹੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਕਰਨ ਲਈ ਅਤੇ ਬੱਚਿਆਂ ਦਾ ਸੁਨਹਿਰਾ ਭਵਿੱਖ ਬਣਾਉਣ ਵਿੱਚ ਸਰਕਾਰ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਲਈ ਅੱਗੇ ਆਉਣ।

Powered by Froala Editor

Mann-Government-Committed-To-Child-Protection-Strict-Action-To-Eradicate-Child-Begging-In-Punjab-Beggary-Act-To-Be-Amended-Dr-Baljit-Kaur



TOP HEADLINES


*ਕੇਜਰੀਵਾਲ ਦੀ ਵੱਡੀ ਜਿੱਤ, ਆਬਕਾਰੀ ਕੇਸ ਤੋਂ ਹਟੇ ਜੱਜ ਸਵਰਨ ਕਾ
ਚੋਣ ਕਮਿਸ਼ਨ ਦੀ ਨਿਰਪੱਖਤਾ ਖ਼ਤਰੇ ਵਿੱਚ, ਭਾਜਪਾ ਚੋਣਾਂ ਨੂੰ ਪ੍ਰ
ਚੋਣਾਂ ਤੋਂ ਠੀਕ ਪਹਿਲਾਂ Sir ਕਿਉਂ ਕਰਵਾਈ ਜਾ ਰਹੀ ਹੈ? : ਵੜਿੰਗ
ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦਾ ਅਸਰ, ਪੰਜਾਬ ਦੇ 416
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ
ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ
*ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵ
*ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂ
ਕਾਂਗਰਸ ਪਾਰਟੀ ਵੱਲੋਂ ਜਗਰਾਓ ਨਗਰ ਕੌਂਸਲ ਦੀਆਂ ਚੋਣਾਂ ਵਾਸਤੇ ਉਮ
ਅੰਗਦ ਦੀਪ ਸੋਹਲ ਸਰਬ ਸੰਮਤੀ ਨਾਲ ਬਣੇ ਤਰਨ ਤਾਰਨ ਜ਼ਿਲ੍ਹਾ ਪ੍ਰੀਸ਼ਦ
ਫਰੀਦਕੋਟ ਵਿੱਚ ਵਿਰੋਧੀ ਪਾਰਟੀਆਂ ਨੂੰ ਵੱਡਾ ਝਟਕਾ: ਕਈ ਵੱਡੇ ਆਗੂ
ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁ
ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਈ ਨਵੀਆਂ ਹਦਾਇਤਾਂ ਜਾਰੀ
14 ਖਰੀਫ਼ ਫ਼ਸਲਾਂ 'ਤੇ ਇਤਿਹਾਸਕ Msp ਵਾਧਾ — Pm ਮੋਦੀ ਦੀ ਅੰਨਦ
ਇੰਨੋਸੈਂਟ ਹਾਰਟਸ ਸਕੂਲ ਵੱਲੋਂ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲ
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ
​live : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਕੀਤੀ ਜਾ ਰਹੀ ਪ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਮੈਨੇਜਰ ਦੇ ਘਰ 'ਤੇ ਹੋਏ ਹਮਲੇ
ਖੰਨਾ ’ਚ ਆਦਮਖੋਰ ਕੁੱਤਿਆਂ ਦਾ ਕਹਿਰ, ਮਜ਼ਦੂਰ ਨੂੰ ਜਿੰਦਾ ਨੋਚ ਕ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50081458

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us