ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਡਾ. ਅੰਬੇਡਕਰ ਇੰਸਟੀਚਿਊਟ, ਮੋਹਾਲੀ ਵਿੱਚ ਫੇਜ਼-2 ਦੇ ਨਵੀਨੀਕਰਨ ਦੀ ਸ਼ੁਰੂਆਤ ਕੀਤੀ

Dec19,2025 | Gurvinder Singh Mohali | Mohali



ਫੇਜ਼-2 ਦੇ ਨਵੀਨੀਕਰਨ ਕੰਮਾਂ ‘ਤੇ ਲਗਭਗ 91 ਲੱਖ ਰੁਪਏ ਖਰਚ ਕੀਤੇ ਜਾਣਗੇ

ਅੰਤਰ-ਜਾਤੀ ਵਿਆਹ ਸਕੀਮ ਹੇਠ ਰਾਸ਼ੀ ਵੰਡੀ ਅਤੇ ਨਵਾਂ ਹੁਨਰ ਵਿਕਾਸ ਕੋਰਸ ਜਾਰੀ ਕੀਤਾ

57 ਲਾਭਪਾਤਰੀ ਜੋੜਿਆਂ ਨੂੰ ਕੁੱਲ 11.40 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ

ਮੋਹਾਲੀ 19 ਦਸੰਬਰ 2025
ਗੁਰਵਿੰਦਰ ਸਿੰਘ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਮਾਮਲੇ ਅਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਸ ਐਂਡ ਕੋਰਸਿਜ਼, ਮੋਹਾਲੀ ਵਿੱਚ ਆਯੋਜਿਤ ਸਮਾਗਮ ਦੌਰਾਨ ਤਿੰਨ ਮਹੱਤਵਪੂਰਣ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਸਥਾ ਦੇ ਫੇਜ਼-2 ਦੇ ਨਵੀਨੀਕਰਨ ਕੰਮਾਂ ਲਈ ਨੀਂਹ ਪੱਥਰ ਰੱਖਿਆ, ਅੰਤਰ-ਜਾਤੀ ਵਿਆਹ ਸਕੀਮ ਹੇਠ ਲਾਭਪਾਤਰੀਆਂ ਨੂੰ ਪ੍ਰੋਤਸਾਹਨ ਰਾਸ਼ੀ ਵੰਡੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਲੜਕੀਆਂ ਲਈ ਨਵਾਂ ਹੁਨਰ ਵਿਕਾਸ ਕੋਰਸ ਸ਼ੁਰੂ ਕੀਤਾ।

ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਫੇਜ਼-2 ਦੇ ਨਵੀਨੀਕਰਨ ਕੰਮਾਂ ‘ਤੇ ਲਗਭਗ 91 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ ਸਿਵਲ ਵਰਕਸ ਦੀ ਮੁਰੰਮਤ, ਵਾਟਰ-ਰੂਟਿੰਗ, ਕੰਕਰੀਟ ਫਿਕਸਿੰਗ, ਪੇਂਟਿੰਗ ਅਤੇ ਪੇਵਰ ਵਰਕਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਦੌਰੇ ਦੌਰਾਨ ਸੀਵਰੇਜ ਓਵਰਫਲੋ, ਪਾਣੀ ਸਪਲਾਈ ਦੀ ਸਮੱਸਿਆ ਅਤੇ ਪਿਛਲੇ 30 ਸਾਲਾਂ ਤੋਂ ਨਵੀਨੀਕਰਨ ਨਾ ਹੋਣ ਦੀ ਗੰਭੀਰ ਸਥਿਤੀ ਸਾਹਮਣੇ ਆਈ ਸੀ। ਇਸ ਤੋਂ ਬਾਅਦ ਸਰਕਾਰ ਵੱਲੋਂ ਤੁਰੰਤ ਨਵੀਨੀਕਰਨ ਲਈ ਮਨਜ਼ੂਰੀ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਫੇਜ਼-1 ਦੇ ਕੰਮ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ‘ਤੇ 147.49  ਲੱਖ ਰੁਪਏ ਖਰਚ ਹੋਏ। ਇਸ ਅਧੀਨ ਦੋਨਾਂ ਹੋਸਟਲਾਂ ਅਤੇ ਪ੍ਰਸ਼ਾਸਨਿਕ ਬਲਾਕ ਵਿੱਚ ਨਵੇਂ ਟਾਇਲਟ, ਪਬਲਿਕ ਹੈਲਥ ਵਰਕਸ ਅਤੇ ਪਾਣੀ ਤੇ ਸੀਵਰੇਜ ਪਾਈਪਲਾਈਨਾਂ ਦੀ ਬਦਲੀ ਕੀਤੀ ਗਈ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਫੇਜ਼-1 ਦੇ ਸਾਰੇ ਕੰਮ ਸਫਲਤਾਪੂਰਵਕ ਪੂਰੇ ਹੋ ਚੁੱਕੇ ਹਨ ਅਤੇ ਪਿਛਲੇ ਦੋ ਸਾਲਾਂ ਵਿੱਚ ਸਰਕਾਰ ਵੱਲੋਂ ਕੁੱਲ ਲਗਭਗ 2.30 ਕਰੋੜ ਰੁਪਏ ਸੰਸਥਾ ਦੇ ਨਵੀਨੀਕਰਨ ‘ਤੇ ਖਰਚ ਕੀਤੇ ਗਏ ਹਨ।

ਇਸ ਮੌਕੇ ਡਾ. ਬਲਜੀਤ ਕੌਰ ਨੇ ਅੰਤਰ-ਜਾਤੀ ਵਿਆਹ ਸਕੀਮ ਤਹਿਤ 57 ਲਾਭਪਾਤਰੀ ਜੋੜਿਆਂ ਨੂੰ ਕੁੱਲ 11.40 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਵੰਡੀ। ਹਰ ਜੋੜੇ ਨੂੰ 50,000 ਰੁਪਏ ਦਿੱਤੇ ਗਏ, ਜਿਸ ਵਿੱਚ 20,000 ਰੁਪਏ ਦਾ ਨੈਸ਼ਨਲ ਸੇਵਿੰਗ ਸਰਟੀਫਿਕੇਟ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਪਿਛਲੇ ਕਈ ਸਾਲਾਂ ਤੋਂ ਬਕਾਇਆ ਸੀ, ਜਿਸਨੂੰ ਮੌਜੂਦਾ ਸਰਕਾਰ ਨੇ ਕਲੀਅਰ ਕਰਕੇ ਸਮਾਜਿਕ ਸਮਾਨਤਾ ਅਤੇ ਏਕਤਾ ਵੱਲ ਵੱਡਾ ਕਦਮ ਚੁੱਕਿਆ ਹੈ।

ਇਸ ਤੋਂ ਇਲਾਵਾ, ਅਨੁਸੂਚਿਤ ਜਾਤੀਆਂ ਦੀਆਂ 100 ਲੜਕੀਆਂ ਲਈ ਇੱਕ ਨਵਾਂ ਹੁਨਰ ਵਿਕਾਸ ਕੋਰਸ ਵੀ ਸ਼ੁਰੂ ਕੀਤਾ ਗਿਆ, ਜੋ ਉਨ੍ਹਾਂ ਦੀ ਸਵੈ-ਰੁਜ਼ਗਾਰ ਯੋਗਤਾ ਨੂੰ ਵਧਾਵੇਗਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦਾ ਮਕਸਦ ਅਨੁਸੂਚਿਤ ਜਾਤੀਆਂ, ਪਛੜੀਆਂ ਸ੍ਰੇਣੀਆਂ, ਘੱਟ ਗਿਣਤੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਦੇਣਾ ਹੈ। ਭਵਿੱਖ ਵਿੱਚ ਹੋਰ ਨਵੇਂ ਕੋਰਸ ਸ਼ੁਰੂ ਕਰਨ, ਲਾਇਬ੍ਰੇਰੀ ਨੂੰ ਅਧੁਨਿਕ ਬਣਾਉਣ ਅਤੇ ਸੰਸਥਾ ਵਿੱਚ ਖਾਲੀ ਅਸਾਮੀਆਂ ਨੂੰ ਜਲਦ ਭਰਨ ਦਾ ਵੀ ਭਰੋਸਾ ਦਿੱਤਾ ਗਿਆ।

ਉਨ੍ਹਾਂ ਇਹ ਵੀ ਦੱਸਿਆ ਕਿ ਗੈਸਟ ਫੈਕਲਟੀ ਦੀ ਪ੍ਰਤੀ ਘੰਟਾ ਰਾਸ਼ੀ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ, ਤਾਂ ਜੋ ਸੰਸਥਾ ਵਿੱਚ ਉੱਚ ਗੁਣਵੱਤਾ ਵਾਲੇ ਅਧਿਆਪਕ ਆ ਸਕਣ।

ਆਖ਼ਰ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸਮਾਨਤਾ, ਨਿਆਂ ਅਤੇ ਸਿੱਖਿਆ ਦੇ ਸਿਧਾਂਤਾਂ ‘ਤੇ ਚੱਲਦਿਆਂ ਲੋਕਾਂ ਦੇ ਸੁਪਨੇ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ  ਵਿੰਮੀ ਭੁੱਲਰ, ਆਈ.ਏ.ਐਸ. ਡਾਇਰੈਕਟਰ, ਸਮਾਜਿਕ ਨਿਆਂ, ਸ਼ਸ਼ਕਤੀਕਰਨ ਅਤੇ ਇੰਮਪਾਵਰਮੈਂਟ ਵਿਭਾਗ, ਅਸ਼ੀਸ਼ ਕਥੂਰੀਆ, ਪ੍ਰਿੰਸੀਪਲ, ਅੰਬੇਡਕਰ ਇੰਸਟੀਟਿਊਟ ਆਫ਼ ਕਰੀਅਰ ਐਂਡ ਕੋਰਸਜ਼, ਮੋਹਾਲੀ ਹਾਜ਼ਰ ਸਨ।

Powered by Froala Editor

Dr-Baljit-Kaur-Cabinet-Minister-Punjab-



TOP HEADLINES


ਬਲਾਕ ਕਾਂਗਰਸ ਪ੍ਰਧਾਨ ਪਰਮਿੰਦਰ ਤਿਵਾੜੀ ਦਾ ਬੇਰਹਿਮੀ ਨਾਲ ਕਤਲ ਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮ
*ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂ
*ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁ
ਕੁਰਾਲੀ ਵਿੱਚ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ਭਾਰੀ ਵਿਰੋਧ ਦਾ
*ਕੁਝ ਮੌਕਾਪ੍ਰਸਤ ਸਿਰਫ਼ ਓਹੀ ਦੁਹਰਾ ਰਹੇ ਹਨ ਜੋ ਮੈਂ ਹਲਵਾਰਾ ਹਵ
*ਕੁਲਦੀਪ ਧਾਲੀਵਾਲ ਨੇ ਸਵਰਗੀ ਐਮ.ਡੀ. ਗਗਨਦੀਪ ਸਿੰਘ ਰੰਧਾਵਾ ਦੇ
*ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਰ
ਮਾਲੇਰਕੋਟਲਾ ਜ਼ਿਲ੍ਹੇ ’ਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ ਗੈਸ ਦ
ਭਾਜਪਾ-ਅਕਾਲੀ ਦਲ ਨੇ ਹੀ ਪੰਜਾਬ ਦੇ ਹਰ ਘਰ ਵਿੱਚ ਨਸ਼ੇ ਪਹੁੰਚਾਇਆ
ਲੁਧਿਆਣਾ (ਦਿਹਾਤੀ) ਪੁਲਿਸ ਵੱਲੋਂ 33 ਮੁਕੱਦਮਿਆਂ ਦਾ ਨਸ਼ੀਲਾ ਮਾ
ਪੈਟਰੋਲ ਪੰਪਾਂ ‘ਤੇ ਸਪਲਾਈ ਨਿਰੰਤਰ ਲੋਕਾਂ ਨੂੰ ਅਫ਼ਵਾਹਾਂ ਤੋਂ ਦ
*ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿ
*ਗੈਂਗਸਟਰਾਂ ‘ਤੇ ਵਾਰ ਦਾ 68ਵਾਂ ਦਿਨ: ਪੰਜਾਬ ਪੁਲਿਸ ਵੱਲੋਂ 508
ਦੋਰਾਹਾ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫ਼ਤਾ
ਅਸੀਂ 13 ਅਪ੍ਰੈਲ ਨੂੰ 'ਬੇਅਦਬੀ' ਕਾਨੂੰਨ ਵਿੱਚ ਸੋਧ ਕਰਾਂਗੇ; ਸ੍
*ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ਜੰਗ ਰੋ
*ਗੈਂਗਸਟਰਾਂ ‘ਤੇ ਵਾਰ ਦਾ 67ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526
*ਭਗਵੰਤ ਮਾਨ ਸਰਕਾਰ ਦੀ 'ਸਿੱਖਿਆ ਕ੍ਰਾਂਤੀ' ਨੂੰ ਭਰਵਾਂ ਹੁੰਗਾਰਾ
ਭਗਵੰਤ ਸਿੰਘ ਮਾਨ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ ‘ਚ ਫੂਡ ਪ੍ਰੋਸ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49638828

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us