*ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਜੰਗ ਕੀਤੀ ਤੇਜ਼, ਸਾਲ 2025-26 ਵਿੱਚ ਅਜਿਹੇ 64 ਮਾਮਲਿਆਂ ਨੂੰ ਰੋਕਿਆ: ਡਾ. ਬਲਜੀਤ ਕੌਰ*

Jan8,2026 | Jagrati Lahar Bureau | Chandigarh


*ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਵਿੱਚੋਂ ਬਾਲ ਵਿਆਹ ਦੇ ਮੁਕੰਮਲ ਖ਼ਾਤਮੇ ਲਈ 2,000 ਤੋਂ ਵੱਧ ਅਧਿਕਾਰੀ ਕੀਤੇ ਨਿਯੁਕਤ : ਡਾ. ਬਲਜੀਤ ਕੌਰ*

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਸਬੂਤੇ ਕਦਮੀਂ ਵਧ ਰਿਹੈ ਪੰਜਾਬ : ਡਾ. ਬਲਜੀਤ ਕੌਰ*

*ਲੋਕਾਂ ਨੂੰ ਸੀ.ਐਮ.ਪੀ.ਓਜ਼ ਜਾਂ ਚਾਈਲਡ ਹੈਲਪਲਾਈਨ 1098 ਰਾਹੀਂ ਬਾਲ ਵਿਆਹ ਸਬੰਧੀ ਮਾਮਲਿਆਂ ਦੀ ਰਿਪੋਰਟ ਕਰਨ ਦੀ ਅਪੀਲ : ਡਾ. ਬਲਜੀਤ ਕੌਰ*

*ਪੰਜਾਬ ਸਰਕਾਰ ਬੱਚਿਆਂ ਦੇ ਸੰਪੂਰਨ ਵਿਕਾਸ ਅਤੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ਵਿੱਚੋਂ ਮੁਕੰਮਲ ਰੂਪ ਵਿੱਚ ਖ਼ਤਮ ਕਰਨ ਲਈ ਨਿਰੰਤਰ, ਮਜ਼ਬੂਤ ਅਤੇ ਨਤੀਜਾ-ਮੁਖੀ ਯਤਨ ਕੀਤੇ ਜਾ ਰਹੇ ਹਨ । ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਰਕਾਰ ਦੀ ਬਾਲ-ਕੇਂਦ੍ਰਿਤ ਅਤੇ ਨੀਤੀਗਤ ਪਹੁੰਚ ਦਾ ਹਵਾਲਾ ਦਿੰਦਿਆਂ ਸਾਂਝੀ ਕੀਤੀ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ  ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ  64 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ ਹੈ। ਉਨ੍ਹਾਂ ਕਿਹਾ, ‘‘ਇਹ ਦਖਲ ਮਾਨ ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਦਰਪੇਸ਼ ਖਤਰੇ ਨਾਲ ਨਜਿੱਠਣ ਲਈ ਫੌਰੀ ਅਤੇ ਫੈਸਲਾਕੁੰਨ ਕਾਰਵਾਈ ਕਰਨ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦੇ ਹਨ।’’

ਇਸ ਸਮਾਜਿਕ ਉਪਰਾਲੇ ਵਿੱਚ ਲੋਕਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਮੰਤਰੀ ਨੇ ਕਿਹਾ, ‘‘ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਬਿਨਾਂ ਕਿਸੇ ਝਿਜਕ ਤੋਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਚਾਈਲਡ ਹੈਲਪਲਾਈਨ 1098 ’ਤੇ ਕਾਲ ਕਰਕੇ ਦਿੱਤੀ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਨੂੰ ਯਕੀਨੀ ਬਣਾ ਕੇ ਬੱਚਿਆਂ ਦੀ ਸੁਰੱਖਿਆ ਕੀਤੀ ਜਾ ਸਕੇ।’’

ਮੰਤਰੀ ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਬਾਲ ਵਿਆਹ ਰੋਕਥਾਮ ਲਈ ਨਿਯੁਕਤ ਸਾਰੇ ਅਧਿਕਾਰੀਆਂ ਦੇ ਵੇਰਵੇ ਭਾਰਤ ਸਰਕਾਰ ਦੇ ਰਾਸ਼ਟਰੀ ਬਾਲ ਵਿਆਹ ਮੁਕਤੀ ਪੋਰਟਲ ’ਤੇ ਅਪਲੋਡ ਕੀਤੇ ਗਏ ਹਨ, ਜੋ ਪਾਰਦਰਸ਼ਤਾ ਅਤੇ ਆਸਾਨ ਜਨਤਕ ਪਹੁੰਚ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ,“ਇਸ ਨਾਲ ਲੋਕ ਬਹੁਤ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਕਰ ਸਕਦੇ ਹਨ,”।

ਸੂਬੇ ਵੱਲੋਂ ਚੁੱਕੇ ਗਏ ਪ੍ਰਸ਼ਾਸਕੀ ਉਪਾਵਾਂ ਨੂੰ ਉਜਾਗਰ ਕਰਦਿਆਂ ਮੰਤਰੀ ਨੇ ਕਿਹਾ ਕਿ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਾਲ ਵਿਆਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ, “ਇਹ ਅਧਿਕਾਰੀ ਸਰਗਰਮੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ ਅਤੇ ਇਸ ਸਮਾਜਿਕ ਬੁਰਾਈ ਨੂੰ ਰੋਕਣ ਲਈ ਜ਼ਮੀਨੀ ਪੱਧਰ ’ਤੇ ਸੁਹਿਰਦਤਾ ਨਾਲ ਕੰਮ ਕਰ ਰਹੇ ਹਨ,”।

ਉਨ੍ਹਾਂ ਇਹ ਵੀ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਸਾਰੇ ਜ਼ਿਲਿਆਂ ਦੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਡਾ. ਬਲਜੀਤ ਕੌਰ ਨੇ ਕਿਹਾ, “ਇਹ ਵਿਸਤ੍ਰਿਤ ਨੈੱਟਵਰਕ ਸਥਾਨਕ ਪੱਧਰ ’ਤੇ ਚੌਕਸੀ ਨੂੰ ਯਕੀਨੀ ਬਣਾਉਂਦਾ ਹੈ ਅਤੇ ਸ਼ੁਰੂਆਤੀ ਪੜਾਅ ’ਤੇ ਹੀ ਦਖਲ ਦੇਣ ਦੀ ਸਾਡੀ ਰਣਨੀਤੀ ਨੂੰ ਮਜ਼ਬੂਤ ਕਰਦਾ ਹੈ,”।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ, ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਅਤੇ ਮਜ਼ਬੂਤ ਕਰਨ, ਸਮੇਂ ਸਿਰ ਅਤੇ ਨਤੀਜਾ-ਮੁਖੀ ਉਪਾਵਾਂ ਰਾਹੀਂ ਸੂਬੇ ਨੂੰ ਬਾਲ ਵਿਆਹ ਤੋਂ ਮੁਕੰਮਲ ਰੂਪ ਵਿੱਚ ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਅਤੇ ਵਚਨਬੱਧ ਹੈ।

Powered by Froala Editor

Punjab-Govt-Intensifies-Fight-Against-Child-Marriage-Prevents-64-Cases-In-2025-26-



TOP HEADLINES


*ਪੁਡੂਚੇਰੀ ਦੇ ਉਪ-ਰਾਜਪਾਲ ਕੈਲਾਸ਼ਨਾਥਨ ਵੱਲੋਂ ਸਿੱਖਾਂ ਦੇ ਯੋਗਦ
ਵੜਿੰਗ ਨੇ ‘ਲਾਰੈਂਸ ਆਫ ਪੰਜਾਬ’ ਟੀਵੀ ਸੀਰੀਜ਼ ‘ਤੇ ਸਖਤ ਇਤਰਾਜ ਜ
ਜੈਤੋ ਵਿੱਚ ਵਿਜੀਲੈਂਸ ਦਾ ਵੱਡਾ ਐਕਸ਼ਨ: ਏਐਸਆਈ 73,500 ਦੀ ਰਿਸ਼
*ਮੁੱਖ ਮੰਤਰੀ ਦੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ, ਪੰਜਾਬ ਸਰਕਾਰ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਖੋਜ ਅਤੇ ਵ
*ਬੇਅਦਬੀ ਵਿਰੋਧੀ ਕਾਨੂੰਨ 'ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ
ਸੋਹਾਣਾ ਪੁਲੀਸ ਵਲੋਂ 2 ਕਿਲੋ 680 ਗ੍ਰਾਮ ਅਫੀਮ ਸਮੇਤ 2 ਵਿਅਕਤੀ
ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਖਰੀਦ ਦੇ ਕਾਰਜ਼ ਜੋਰਾ
*ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੰਗਰੂ
ਮੋਹਾਲੀ ਪੁਲੀਸ ਵਲੋਂ ਦੋ ਵਾਹਨ ਚੋਰ ਕਾਬੂ, ਚੋਰੀ ਦੇ ਦੋ ਮੋਟਰ ਸਾ
ਵਿਦੇਸ਼-ਅਧਾਰਤ ਗੈਂਗਸਟਰਾਂ ਦੇ ਚਾਰ ਸਾਥੀ ਦੋ ਪਿਸਤੌਲਾਂ ਸਮੇਤ ਗ੍
*ਗੈਂਗਸਟਰਾਂ 'ਤੇ ਵਾਰ ਦਾ 90ਵਾਂ ਦਿਨ: ਪੰਜਾਬ ਪੁਲਿਸ ਵੱਲੋਂ 466
*ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ
ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਸ਼ੀ ਯ
*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ
*ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ
ਇੰਨੋਸੈਂਟ ਹਾਰਟਸ, ਲੁਹਾਰਾਂ ਵੱਲੋਂ Avgc ਬਾਰੇ ਜਾਣਕਾਰੀ ਭਰਪੂਰ
ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰਾਂ ਦੀਆਂ 2 ਗੈਰ-ਕਾਨੂੰਨੀ
*ਗੈਂਗਸਟਰਾਂ ‘ਤੇ ਵਾਰ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀ
*ਬੁੱਢੇ ਦਰਿਆ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਬਾਵਜੂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49868129

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us