*5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ*

Jan11,2026 | Jagrati Lahar Bureau | Jalandhar/chandigarh

*ਧੀ ਦਾ ਜਨਮ ਹੁਣ ਤਿਉਹਾਰ ਹੈ—ਇਹੀ ਸਮਾਜਿਕ ਬਦਲਾਅ ਦੀ ਅਸਲ ਨਿਸ਼ਾਨੀ: ਡਾ. ਬਲਜੀਤ ਕੌਰ*


ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ।

ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਧੀ ਦੇ ਜਨਮ ਨੂੰ ਤਿਉਹਾਰ ਵਜੋਂ ਮਨਾਉਣਾ ਬਦਲ ਰਹੀ ਸਮਾਜਿਕ ਸੋਚ ਦੀ ਅਸਲ ਨਿਸ਼ਾਨੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬੱਚੀਆਂ ਦੀ ਸੁਰੱਖਿਆ, ਸਿੱਖਿਆ ਅਤੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕਈ ਲੋਕ-ਹਿੱਤੈਸ਼ੀ ਯੋਜਨਾਵਾਂ ਲਾਗੂ ਕਰ ਰਹੀ ਹੈ, ਤਾਂ ਜੋ ਹਰ ਧੀ ਨੂੰ ਇੱਜ਼ਤ, ਬਰਾਬਰੀ ਅਤੇ ਅੱਗੇ ਵਧਣ ਦੇ ਸਮਾਨ ਮੌਕੇ ਮਿਲ ਸਕਣ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰੀ ਉਪਰਾਲਿਆਂ ਦੇ ਨਾਲ-ਨਾਲ ਸਮਾਜਿਕ ਸੰਸਥਾਵਾਂ ਅਤੇ ਪਿੰਡ ਪੱਧਰ ’ਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਹੀ ਧੀ ਬਚਾਓ ਅਭਿਆਨ ਨੂੰ ਕਾਮਯਾਬ ਬਣਾ ਸਕਦੀ ਹੈ। ਇਸ ਤਰ੍ਹਾਂ ਦੇ ਸਮੂਹਿਕ ਸਮਾਗਮ ਨਵੀਂ ਪੀੜ੍ਹੀ ਵਿੱਚ ਸਮਾਨਤਾ, ਸਨਮਾਨ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਉਪਰਾਲੇ ਲਈ ਜੋਹਲ ਫਾਰਮ ਸੇਵਾ ਸੁਸਾਇਟੀ ਅਤੇ ਸਮਾਗਮ ਨਾਲ ਜੁੜੇ ਹੋਰ ਸਹਿਯੋਗੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੇ ਸਮਾਜਿਕ ਉਪਰਾਲੇ ਧੀ ਪ੍ਰਤੀ ਸਕਾਰਾਤਮਕ ਮਾਹੌਲ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

Powered by Froala Editor

Lohri-Celebrated-For-5-100-Newborn-Girls-Strong-Message-Of-Beti-Bachao-beti-Padhao-Dr-Baljit-Kaur



TOP HEADLINES


ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ
*ਭਾਜਪਾ ਦਾ ਅਮਰ
*ਲੁਧਿਆਣਾ ਪੁਲਿਸ ਵੱਲੋਂ ਮਜ਼ਬੂਤ ਭਾਈਚਾਰਕ ਸਾਂਝ ਲਈ ਇਤਿਹਾਸਕ ਜਨਤ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49176396

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us