*ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ*

Jan21,2026 | Jagrati Lahar Bureau | Chandigarh


*ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਂਗਣਵਾੜੀਆਂ, ਪਲੇਅ-ਵੇਅ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਇੱਕੋ ਜਿਹਾ ਪਾਠਕ੍ਰਮ ਕੀਤਾ ਜਾਵੇਗਾ ਲਾਗੂ: ਡਾ. ਬਲਜੀਤ ਕੌਰ*

*ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਮੁੱਢਲੀ ਸਿੱਖਿਆ ਨੂੰ ਤਰਜੀਹ ਕਿਉਂਕਿ 6 ਸਾਲ ਦੀ ਉਮਰ ਤੋਂ ਪਹਿਲਾਂ ਹੁੰਦਾ 90 ਫੀਸਦੀ ਦਿਮਾਗੀ ਵਿਕਾਸ: ਡਾ. ਬਲਜੀਤ ਕੌਰ*

*ਮਿਸ਼ਨ ਆਰੰਭ ਤਹਿਤ ਪੰਜਾਬ ਸਰਕਾਰ ਨੇ ਮਾਪਿਆਂ ਨੂੰ ਸਿੱਧੇ ਤੌਰ ’ਤੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਜੋੜਿਆ : ਡਾ. ਬਲਜੀਤ ਕੌਰ*

*1000 ਆਧੁਨਿਕ ਆਂਗਣਵਾੜੀ ਕੇਂਦਰਾਂ ਵਿੱਚੋਂ 700 ਮੁਕੰਮਲ; 100 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਹੀ ਤਿਆਰ ਹੋ ਜਾਣਗੇ ਇਹ ਕੇਂਦਰ : ਡਾ. ਬਲਜੀਤ ਕੌਰ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ  ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜਾ ਰਿਹਾ ਹੈ, ਜਿਸਨੂੰ ਆਂਗਣਵਾੜੀ ਕੇਂਦਰਾਂ, ਪਲੇਅ-ਵੇਅ ਸਕੂਲਾਂ ਅਤੇ ਪ੍ਰਾਇਮਰੀ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਮੰਤਰੀ ਨੇ ਕਿਹਾ,“ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਦੀ ਸਿਖਲਾਈ ਫਰਵਰੀ ਦੇ ਅੱਧ ਤੱਕ ਪੂਰੀ ਹੋ ਜਾਵੇਗੀ। ਬੱਚਿਆਂ ’ਤੇ ਕਿਤਾਬਾਂ ਦਾ ਬੋਝ ਪਾਉਣ ਦੀ ਬਜਾਏ, ਖੇਡ-ਅਧਾਰਤ ਅਤੇ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਿਆ ਦਿੱਤੀ ਜਾਵੇਗੀ,”।

ਨਿੱਕੀ ਉਮਰ ਦੇ ਬੱਚਿਆਂ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ  ਦਰਸਾਉਂਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਇੱਕ ਬੱਚੇ ਦਾ ਲਗਭਗ 90 ਫੀਸਦੀ ਦਿਮਾਗੀ ਵਿਕਾਸ  0-6 ਸਾਲ ਦੀ ਉਮਰ ਦੌਰਾਨ ਹੁੰਦਾ ਹੈ। ਇਸ ਲਈ ਇਸ ਅਹਿਮ ਸਮੇਂ ਦੌਰਾਨ ਬੱਚਿਆਂ ਨੂੰ ਮਿਆਰੀ ਸਿੱਖਿਆ ਅਤੇ ਸਹੀ ਪੋਸ਼ਣ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ  ਪ੍ਰਮੁੱਖ ਤਰਜੀਹ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਮਿਸ਼ਨ ਆਰੰਭ ਤਹਿਤ, ਮਾਪਿਆਂ ਨੂੰ ਆਪਣੇ ਬੱਚਿਆਂ ਦੀ ਰੋਜ਼ਾਨਾ ਸਿੱਖਣ ਪ੍ਰਕਿਰਿਆ ਨਾਲ ਸਰਗਰਮੀ ਨਾਲ ਜੋੜਿਆ ਗਿਆ ਹੈ। “ਡਿਜੀਟਲ ਸਮੱਗਰੀ ਸਾਂਝੀ ਕਰਕੇ ਬੱਚਿਆਂ ਨੂੰ ਘਰ ਵਿੱਚ ਆਪਣੇ ਮਾਪਿਆਂ ਨਾਲ ਰਹਿੰਦਿਆਂ ਸਿੱਖਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਹੁਣ ਤੱਕ ਬੱਚਿਆਂ ਦੇ ਬੌਧਿਕ ਵਿਕਾਸ ਵਿੱਚ ਮਾਪਿਆਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਇਸ ਮਿਸ਼ਨ ਤਹਿਤ 2,941 ਪੇਰੈਂਟ ਸਮੂਹ ਬਣਾਏ ਗਏ ਹਨ। ਮਾਪਿਆਂ ਨੂੰ ਉਨ੍ਹਾਂ ਦੇ ਫ਼ੋਨ ’ਤੇ ਰੋਜ਼ਾਨਾ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਵੀ ਭੇਜੀ ਜਾ ਰਹੀ ਹੈ ਤਾਂ ਜੋ ਉਹ ਘਰ ਵਿੱਚ ਆਪਣੇ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਭਾਗ ਲੈ ਸਕਣ,”।

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਬੋਲਦਿਆਂ, ਮੰਤਰੀ ਨੇ ਕਿਹਾ, “1,000 ਨਵੇਂ ਆਂਗਣਵਾੜੀ ਕੇਂਦਰ ਬਣਾਉਣ ਦੇ ਟੀਚੇ ਦੇ ਤਹਿਤ, 100 ਕਰੋੜ ਦੀ ਲਾਗਤ ਨਾਲ 1,000 ਆਧੁਨਿਕ ਆਂਗਣਵਾੜੀ ਕੇਂਦਰ ਵਿਕਸਤ ਕੀਤੇ ਜਾ ਰਹੇ ਹਨ, ਜਿਸ ਤਹਿਤ ਪ੍ਰਤੀ ਕੇਂਦਰ ’ਤੇ ਲਗਭਗ 10 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚੋਂ 700 ਕੇਂਦਰਾਂ ਵਿੱਚ ਪਹਿਲਾਂ ਹੀ ਖੁੱਲ੍ਹੇ- ਹਵਾਦਾਰ ਕਮਰੇ, ਰਸੋਈਆਂ, ਬੱਚਿਆਂ ਦੇ ਪਖ਼ਾਨੇ, ਵਾਲ ਪੇਂਟਿੰਗਾਂ ਅਤੇ ਆਧੁਨਿਕ ਫਰਨੀਚਰ ਨਾਲ ਤਿਆਰ ਹਨ। ਬਾਕੀ 300 ਕੇਂਦਰ ਵੀ ਜਲਦ ਹੀ ਪੂਰੇ ਹੋ ਜਾਣਗੇ।”

ਅਖ਼ੀਰ ਵਿੱਚ  ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਲਈ ਸਿੱਖਿਆ, ਪੋਸ਼ਣ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ।”
---------

Powered by Froala Editor

Punjab-Govt-Launches-Mandatory-Online-Registration-Portal-For-All-Play-way-Schools-To-Ensure-Child-Safety-Quality-Education-Dr-Baljit-Kaur



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49181571

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us