*ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ*

Apr11,2026 | Rajender Singh Jadon | Chandigarh


*ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ*

*ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਰਾਹੀਂ ਅੱਗੇ ਵਧਾਉਣ ਲਈ ਪੰਜਾਬ ਸਰਕਾਰ ਵਚਨਬੱਧ*

ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ।

ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਤੰਗੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਮਜ਼ਬੂਤ ਸਾਧਨ ਮੰਨਦੀ ਹੈ ਅਤੇ ਇਸੇ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਹੀ ਨਹੀਂ, ਸਗੋਂ ਲੋੜਵੰਦ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਪੱਖ ਦੇਣ ਦੀ ਇੱਕ ਮਹੱਤਵਪੂਰਨ ਕੋਸ਼ਿਸ਼ ਹੈ। ਕਈ ਪਰਿਵਾਰ ਅਜਿਹੇ ਹਨ ਜਿਨ੍ਹਾਂ ਲਈ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਝੇਲਣਾ ਮੁਸ਼ਕਲ ਹੁੰਦਾ ਹੈ ਅਤੇ ਇਸ ਤਰ੍ਹਾਂ ਦੀ ਸਹਾਇਤਾ ਉਨ੍ਹਾਂ ਲਈ ਵੱਡੀ ਉਮੀਦ ਬਣਦੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਵਿੱਚ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖਣਗੇ। ਉਨ੍ਹਾਂ ਕਿਹਾ ਕਿ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਨੂੰ ਗੁਣਵੱਤਾ ਭਰੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਅਗਲੇ ਸਮੇਂ ਵਿੱਚ ਵੀ ਹੋਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ।

ਡਾ. ਬਲਜੀਤ ਕੌਰ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸਿੱਖਿਆ ਰਾਹੀਂ ਸਮਾਨ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਹਰ ਲੋੜਵੰਦ ਵਿਦਿਆਰਥੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚੇ।

Over-92-000-Students-Benefit-Under-Pre-matric-Scholarship-Scheme-In-Punjab



TOP HEADLINES


ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿ
*ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿ
*ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾ
ਸੁਖਬੀਰ ਬਾਦਲ ਦਾ ‘ਮੰਡੀ ਦੌਰਾ’ ਇੱਕ ‘ਸਿਆਸੀ ਡਰਾਮਾ’ ਸਾਬਤ ਹੋਇਆ
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ
*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰ
*ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭ
*ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ
ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਸੰਭਾਵੀ ਅਧਿਆਪਕਾਂ ਨੇ
*ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵ
*ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤ
ਲੁਧਿਆਣਾ ਚ ਕੈਬਨਟ ਮੰਤਰੀ ਸੰਜੀਵ ਅਰੋੜਾ ਦੇ ਘਰ ਤੋਂ ਨਿਕਲੀ ਈਡੀ
ਖੰਨਾ ਦੀ ਮੰਜਾ ਮਾਰਕੀਟ ਚ ਕੱਪੜਿਆਂ ਦੀ ਦੁਕਾਨ ਚ ਭਿਆਨਕ ਅੱਗ, ਲੱ
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ
ਦੀਪਕ ਬਾਲੀ ਦਾ ਕੇਂਦਰ 'ਤੇ ਹਮਲਾ: ਈਡੀ ਦੀ ਕਾਰਵਾਈ ਇੱਕ ਰਾਜਨੀਤਿ
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ
*ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ
ਇੰਨੋਸੈਂਟ ਹਾਰਟਸ ਵਿੱਚ ਦਸਵੀਂ ਦੀ ਪ੍ਰੀਖਿਆ ਵਿੱਚ ਗ੍ਰੀਨ ਮਾਡਲ ਟ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੰਤਰ ਯਤਨਾਂ ਸਦਕਾ ਕਣਕ ਖਰੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49846027

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us