*ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ*

Jul6,2026 | Jagrati Lahar Bureau | Chandigarh

 *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਅਤ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ*

 *ਅਪ੍ਰੈਲ-ਮਈ ਦੌਰਾਨ ਪੰਜਾਬ ਭਰ ਵਿੱਚ 1,842 ਸਕੂਲੀ ਬੱਸਾਂ ਦੀ ਚੈਕਿੰਗ; ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਦੇ ਚਲਾਨ ਅਤੇ 3 ਬੱਸਾਂ ਜ਼ਬਤ*

 *ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਦਿਆਂ ਹੀ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਜ਼ਿਲ੍ਹਾ ਪੱਧਰ 'ਤੇ ਹੋਰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ*

ਸਕੂਲ ਜਾਣ ਵਾਲੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਪੂਰੀ ਗੰਭੀਰਤਾ ਨਾਲ ਲਾਗੂ ਕਰ ਰਹੀ ਹੈ ਤਾਂ ਜੋ ਬੱਚਿਆਂ ਦਾ ਸਕੂਲ ਆਉਣਾ-ਜਾਣਾ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾ ਸਕੇ।

ਮੰਤਰੀ ਨੇ ਚੱਲ ਰਹੀ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਦੇ ਸ਼ੁਰੂਆਤੀ ਮਹੀਨਿਆਂ (ਅਪ੍ਰੈਲ ਅਤੇ ਮਈ) ਦੌਰਾਨ ਹਜ਼ਾਰਾਂ ਸਕੂਲੀ ਬੱਚਿਆਂ ਦੇ ਰੋਜ਼ਾਨਾ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਸੂਬੇ ਭਰ ਵਿੱਚ 1,842 ਸਕੂਲੀ ਬੱਸਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ 'ਤੇ 526 ਬੱਸਾਂ ਦੇ ਚਲਾਨ ਕੀਤੇ ਗਏ, ਜਦੋਂ ਕਿ ਨਿਯਮਾਂ ਦੀ ਗੰਭੀਰ ਅਣਦੇਖੀ ਕਰਨ ਵਾਲੀਆਂ 3 ਬੱਸਾਂ ਨੂੰ ਮੌਕੇ 'ਤੇ ਹੀ ਜ਼ਬਤ (ਇੰਪਾਊਂਡ) ਕੀਤਾ ਗਿਆ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਜੂਨ ਮਹੀਨੇ ਦੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਹੁਣ ਜੁਲਾਈ ਵਿੱਚ ਸਕੂਲ ਦੁਬਾਰਾ ਖੁੱਲ੍ਹਣ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਮੁਹਿੰਮ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਬੱਚਿਆਂ ਨੂੰ ਲੈ ਕੇ ਜਾਣ ਵਾਲਾ ਹਰ ਵਾਹਨ ਸੜਕ 'ਤੇ ਚੱਲਣ ਦੇ ਯੋਗ ਹੋਵੇ ਅਤੇ ਸਾਰੇ ਲਾਜ਼ਮੀ ਸੁਰੱਖਿਆ ਪ੍ਰਬੰਧਾਂ ਨਾਲ ਲੈਸ ਹੋਵੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਲਾਪਰਵਾਹੀ ਖ਼ਿਲਾਫ਼ 'ਜ਼ੀਰੋ ਟਾਲਰੈਂਸ' ਦੀ ਨੀਤੀ ਅਪਣਾਈ ਹੈ। ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰਹੇਗੀ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ 'ਸੇਫ ਸਕੂਲ ਵਾਹਨ ਪਾਲਿਸੀ' ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਲਈ ਚੈਕਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ।

ਮੰਤਰੀ ਨੇ ਸਕੂਲ ਪ੍ਰਬੰਧਕਾਂ, ਟ੍ਰਾਂਸਪੋਰਟ ਆਪਰੇਟਰਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਦੇ ਸਫ਼ਰ ਨੂੰ ਸੁਰੱਖਿਅਤ ਬਣਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਇਹ ਯਕੀਨੀ ਬਣਾਉਣਾ ਕਿ ਸਕੂਲੀ ਆਵਾਜਾਈ ਲਈ ਸਿਰਫ਼ ਉਹੀ ਵਾਹਨ ਵਰਤੇ ਜਾਣ ਜੋ ਤੈਅਸ਼ੁਦਾ ਸੁਰੱਖਿਆ ਨਿਯਮਾਂ 'ਤੇ ਖਰੇ ਉਤਰਦੇ ਹੋਣ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ, "ਸਾਡੇ ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹਰ ਬੱਚਾ ਸੁਰੱਖਿਅਤ ਸਕੂਲ ਪਹੁੰਚਣ ਅਤੇ ਸੁਰੱਖਿਅਤ ਘਰ ਪਰਤਣ ਦਾ ਹੱਕਦਾਰ ਹੈ, ਅਤੇ ਪੰਜਾਬ ਸਰਕਾਰ 'ਸੇਫ ਸਕੂਲ ਵਾਹਨ ਪਾਲਿਸੀ' ਨੂੰ ਸਖ਼ਤੀ ਨਾਲ ਲਾਗੂ ਕਰਕੇ ਇਸ ਮਕਸਦ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।"

Punjab-Government-Intensifies-Safe-School-Vehicle-Drive-To-Protect-Every-Child-Dr-Baljit-Kaur



TOP HEADLINES


ਸੁਨੀਲ ਮੋਦਗਿਲ ਨੇ ਸੰਭਾਲੀ ਭਾਜਪਾ ਲੁਧਿਆਣਾ ਦੀ ਕਮਾਨ, ਕੇਵਲ ਸਿੰ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਮਾਂਵਾਂ, ਪਤਨੀਆਂ ਅਤੇ ਭੈਣ
*ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ
Chugh Gets New Responsibility In Home, Defence Ministr
ਗਰਮੀ ਦੇ ਕਾਰਨ ਸਬਜ਼ੀਆਂ ਦੇ ਭਾਅ ਚੜ੍ਹੇ ਅਸਮਾਨੀ, ਆਮ ਲੋਕਾਂ ਦੀ
*ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵ
*ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅ
ਸੰਜੇ ਤਲਵਾੜ (ਸਾਬਕਾ ਵਿਧਾਇਕ), ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ
ਪਾਵਰ ਕਾਰਪੋਰੇਸ਼ਨ ਦੇ ਕਰਮਚਾਰੀ ਕਿਸਾਨਾਂ ਤੇ ਆਮ ਜਨਤਾ ਲਈ ਪਰੇਸ਼
ਤੀਆਂ ਸਿਰਫ਼ ਤਿਉਹਾਰ ਨਹੀਂ, ਸਗੋਂ ਰਿਸ਼ਤਿਆਂ ਅਤੇ ਪੰਜਾਬੀ ਸੱਭਿਆ
ਕਾਰਗਿਲ ਵਿਜੈ ਦਿਵਸ ਮੌਕੇ ਐਸ.ਸੀ.ਡੀ. ਸਰਕਾਰੀ ਕਾਲਜ ਵਿੱਚ ਸ਼ਹੀਦ
*ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ਅਸ਼ੀਰਵਾਦ ਸਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ
*ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟ
ਮੁੱਖ ਮੰਤਰੀ ਭਗਵੰਤ ਮਾਨ Neet ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ
ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ
ਮਾਲਵਾ 'ਚ ਅਤਿ-ਆਧੁਨਿਕ ਹਸਪਤਾਲ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ਮੁੱਖ
ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ), ਲੁਧਿਆਣਾ ਵੱਲੋਂ ਕੱਢਿਆ ਗਿਆ
ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51115599

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us