*ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ*

Jul28,2026 | Jagrati Lahar Bureau | Chandigarh


 *ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026*

 *ਡਾ. ਬਲਜੀਤ ਕੌਰ: ਚੁਣੇ ਗਏ ਸਿੱਖਿਆਰਥੀਆਂ ਨੂੰ ਮਿਲੇਗਾ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਦੀ ਸਹੂਲਤ ਅਤੇ ਮੈਰਿਟ ਆਧਾਰਿਤ ਦਾਖਲਾ*

 *ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਬਰਾਬਰ ਮੌਕਿਆਂ ਰਾਹੀਂ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ*


ਉੱਚ ਮਿਆਰੀ ਹੁਨਰ ਵਿਕਾਸ ਰਾਹੀਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਯੋਗ ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਲੜਕੇ ਅਤੇ ਲੜਕੀਆਂ ਲਈ ਇੱਕ ਸਾਲਾ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਪ੍ਰੋਗਰਾਮ (ਸੈਸ਼ਨ 2026-27) ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਰਕਾਰ ਦੇ ਉਸ ਸੰਕਲਪ ਦਾ ਪ੍ਰਤੀਕ ਹੈ ਕਿ ਆਰਥਿਕ ਤੰਗੀ ਨੂੰ ਕਦੇ ਵੀ ਹੋਣਹਾਰ ਨੌਜਵਾਨਾਂ ਦੀਆਂ ਉਮੀਦਾਂ ਅਤੇ ਕਰੀਅਰ ਦੇ ਟੀਚਿਆਂ ਵਿੱਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।

ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਅਕਾਦਮਿਕ ਸੈਸ਼ਨ 2026-27 ਲਈ ਇਸ ਇੱਕ ਸਾਲਾ ਮੁਫ਼ਤ ਸਿਖਲਾਈ ਪ੍ਰੋਗਰਾਮ ਅਧੀਨ ਕੁੱਲ 80 ਸੀਟਾਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫ਼ੀ ਲਈ 40-40 ਸੀਟਾਂ ਸ਼ਾਮਲ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 20 ਅਗਸਤ, 2026 ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਟੈਨੋਗ੍ਰਾਫ਼ੀ ਦੇ ਨਾਲ-ਨਾਲ ਕੰਪਿਊਟਰ ਟਾਈਪਿੰਗ ਵਿੱਚ ਵੀ ਮੁਕੰਮਲ ਸਿਖਲਾਈ ਦਿੰਦਾ ਹੈ, ਜਿਸ ਨਾਲ ਸਿੱਖਿਆਰਥੀਆਂ ਨੂੰ ਸਰਕਾਰੀ ਅਤੇ ਨਿੱਜੀ ਦੋਵਾਂ ਖੇਤਰਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਮੀਲ ਦਾ ਪੱਥਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਰਜ਼ੀਆਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ, ਸੈਕਟਰ 60, ਫੇਜ਼ 3ਬੀ-2, ਐਸ.ਏ.ਐਸ. ਨਗਰ (ਮੋਹਾਲੀ) ਵਿਖੇ 20 ਅਗਸਤ, 2026 ਨੂੰ ਜਾਂ ਉਸ ਤੋਂ ਪਹਿਲਾਂ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਤਾਕੀਦ ਕੀਤੀ ਕਿ ਅਧੂਰੀਆਂ ਅਰਜ਼ੀਆਂ ਜਾਂ ਨਿਰਧਾਰਤ ਮਿਤੀ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਅਪਲਾਈ ਕਰਨ ਵਾਲਾ ਉਮੀਦਵਾਰ ਅਨੁਸੂਚਿਤ ਜਾਤੀ ਨਾਲ ਸਬੰਧਤ, ਪੰਜਾਬ ਦਾ ਸਥਾਈ ਨਾਗਰਿਕ ਪੱਕਾ, ਗ੍ਰੈਜੂਏਟ  ਹੋਣਾ ਚਾਹੀਦਾ ਹੈ। 20 ਅਗਸਤ, 2026 ਤੱਕ ਬਿਨੈਕਾਰ ਦੀ ਉਮਰ 30 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਦੋਂ ਕਿ ਪਰਿਵਾਰਕ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ, ਜਿਸ ਲਈ ਸਮਰੱਥ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਵੈਧ ਆਮਦਨ ਸਰਟੀਫਿਕੇਟ ਲਾਜ਼ਮੀ ਹੈ। ਉਮੀਦਵਾਰਾਂ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਣੇ ਪੂਰੇ ਭਰੇ ਹੋਏ ਫਾਰਮ ਦੇ ਨਾਲ ਸਾਰੇ ਵਿਦਿਅਕ ਅਤੇ ਹੋਰ ਸਬੰਧਤ ਸਰਟੀਫਿਕੇਟਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਨੱਥੀ ਕਰਨੀਆਂ ਹੋਣਗੀਆਂ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਇੰਟਰਵਿਊ 27 ਅਗਸਤ, 2026 ਨੂੰ ਸਵੇਰੇ 10:00 ਵਜੇ ਹੋਵੇਗੀ ਅਤੇ ਇਸ ਲਈ ਕੋਈ ਵੱਖਰੇ ਇੰਟਰਵਿਊ ਪੱਤਰ ਜਾਰੀ ਨਹੀਂ ਕੀਤੇ ਜਾਣਗੇ। ਉਮੀਦਵਾਰਾਂ ਲਈ ਨਿਰਧਾਰਤ ਸਟੈਨੋਗ੍ਰਾਫ਼ੀ ਪ੍ਰਬੀਨਤਾ ਪ੍ਰੀਖਿਆ ਪਾਸ ਕਰਨੀ ਜ਼ਰੂਰੀ ਹੋਵੇਗੀ, ਜਦੋਂ ਕਿ ਅੰਤਿਮ ਚੋਣ ਮੁਕੰਮਲ ਤੌਰ 'ਤੇ ਮੈਰਿਟ ਅਤੇ ਨਿਰਧਾਰਤ ਦਾਖਲਾ ਪ੍ਰਕਿਰਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਮੰਤਰੀ ਨੇ ਅੱਗੇ ਦੱਸਿਆ ਕਿ ਚੁਣੇ ਗਏ ਸਿੱਖਿਆਰਥੀਆਂ ਨੂੰ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਰਿਹਾਇਸ਼ ਅਤੇ ਹੋਰ ਸੰਸਥਾਗਤ ਸਹੂਲਤਾਂ ਮਿਲਣਗੀਆਂ, ਜਿਸ ਨਾਲ ਉਹ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣਾ ਧਿਆਨ ਪੂਰੀ ਤਰ੍ਹਾਂ ਸਿਖਲਾਈ 'ਤੇ ਕੇਂਦਰਿਤ ਕਰ ਸਕਣਗੇ।

ਸਮਾਵੇਸ਼ੀ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਹੁਨਰ ਵਿਕਾਸ ਹੀ ਸਮਾਜਿਕ ਸ਼ਕਤੀਕਰਨ ਅਤੇ ਆਰਥਿਕ ਆਤਮ-ਨਿਰਭਰਤਾ ਦਾ ਸਭ ਤੋਂ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਪੇਸ਼ੇਵਰ ਹੁਨਰਾਂ ਨਾਲ ਸਮਰੱਥ ਬਣਾਉਣ ਵਾਲੀਆਂ ਪਹਿਲਕਦਮੀਆਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ, ਜਿਸ ਨਾਲ ਉਨ੍ਹਾਂ ਨੂੰ ਸਨਮਾਨਜਨਕ ਰੋਜ਼ਗਾਰ ਪ੍ਰਾਪਤ ਕਰਨ, ਆਰਥਿਕ ਆਜ਼ਾਦੀ ਹਾਸਲ ਕਰਨ ਅਤੇ ਇੱਕ ਖੁਸ਼ਹਾਲ, ਸਮਾਵੇਸ਼ੀ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ ਵਿੱਚ ਮਦਦ ਮਿਲੇਗੀ।

Baljit-Kaur-Minister-Punjab-



TOP HEADLINES


ਪੰਜਾਬ 'ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕ
*ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂ
ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨ
*ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪ੍ਰਾਈਵੇਟ ਸਕੂਲਾਂ ਵ
ਢਿੱਲੋਂ ਨੇ 13 ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ₹10,000-₹10,0
*ਵਿਜੀਲੈਂਸ ਬਿਊਰੋ ਨੇ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਐਸ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੁੱਦਿਆਂ ਦੇ ਹੱਲ
*ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅ
ਪੰਜਾਬ ਯੁਨੀਵਰਸਿਟੀ ਵਿੱਚ ਪੀ.ਐਚ.ਡੀ. ਰਿਸਰਚ ਸਕਾਲਰ ਵਿਦਿਆਰਥਣ ਦ
ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ
29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ
*ਪੈਸਾ ਸਹੀ ਹੱਥਾਂ ਤੱਕ ਪਹੁੰਚਿਆ: ਪੰਜਾਬ ਦੀਆਂ ਔਰਤਾਂ ਨੇ ਮੁੱਖ
*ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਬਰਨਾਲਾ ਆਮਦ 'ਤੇ ਭਾਰਤੀ ਜ
*ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵ
ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ ’ਚ ਪਲਟੀ;
ਹੁਣ Amritsar ਤੋਂ 27 ਦੇਸ਼ਾਂ ਦੀ ਡਾਇਰੈਕਟ ਫਲਾਈਟ, ਦੁਬਾਰਾ Che
ਭਗਵੰਤ ਮਾਨ ਸਰਕਾਰ ਨੇ ਠੇਕੇ 'ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲ
ਪੁਲੀਸ ਤੇ ਹਮਲਾ ਕਰਨ ਵਾਲੇ 3 ਨਸ਼ਾ ਤਸਕਰ ਮੁਕਾਬਲੇ ਤੋਂ ਬਾਅਦ ਕਾ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51139883

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us