ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ਸਨਮਾਨ ਰਾਸ਼ੀ

Aug24,2026 | Jagrati Lahar Bureau | Chandigarh



ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋਈਆਂ; ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਪਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰੇਲੂ ਮਾਣ-ਸਤਿਕਾਰ, ਲਿੰਗ ਸਮਾਨਤਾ ਅਤੇ ਸਮਾਜਿਕ-ਆਰਥਿਕ ਫੈਸਲਿਆਂ ਵਿੱਚ ਸ਼ਮੂਲੀਅਤ ਲਈ ਔਰਤਾਂ ਦਾ ਵਿੱਤੀ ਸਸ਼ਕਤੀਕਰਨ ਜ਼ਰੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸੀ ਆਗੂ ਸੱਤਾ ਲਈ ਲੜ ਰਹੇ ਹਨ ਜਦਕਿ ‘ਆਪ’ ਸਰਕਾਰ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਿਰਫ਼ ਪੰਜਾਬ ਦੇ ਹਿੱਤਾਂ ਲਈ ਵਚਨਬੱਧ, ਜਦਕਿ ਅਕਾਲੀ ਆਗੂ ਆਪਣੇ ਸਿਆਸੀ ਹਿੱਤਾਂ ਤੱਕ ਹੀ ਸੀਮਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ-ਰਹਿਤ ਇਲਾਜ ਪ੍ਰਦਾਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰੀ ਸਕੂਲਾਂ ਦੇ ਨੀਟ ਪਾਸ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 2021 ਵਿੱਚ 80 ਤੋਂ ਵੱਧ ਕੇ 2026 ਵਿੱਚ 882 ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਪਟਿਆਲਾ; 24 ਅਗਸਤ 2026:
ਰੱਖੜੀ ਦੇ ਤਿਉਹਾਰ ਨੂੰ ਪੰਜਾਬ ਦੀਆਂ ਮਾਵਾਂ ਅਤੇ ਭੈਣਾਂ ਲਈ ਮਾਣ-ਸਨਮਾਨ ਅਤੇ ਮਹਿਲਾ ਸਸ਼ਕਤੀਕਰਨ ਦਾ ਉਤਸਵ ਬਣਾਉਂਦਿਆਂ ਭਗਵੰਤ ਮਾਨ ਸਰਕਾਰ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 28 ਅਗਸਤ ਭਾਵ ਰੱਖੜੀ ਵਾਲੇ ਦਿਨ ‘ਸਨਮਾਨ ਰਾਸ਼ੀ’ ਜਮ੍ਹਾਂ ਕਰਵਾਏਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਸਰਕਾਰ ਦੀ ਔਰਤਾਂ ਨੂੰ ਕੇਵਲ ਸ਼ਬਦਾਂ ਨਾਲ ਨਹੀਂ ਸਗੋਂ ਠੋਸ ਵਿੱਤੀ ਸਹਾਇਤਾ ਨਾਲ ਮਾਣ-ਸਤਿਕਾਰ ਦੇਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 75 ਲੱਖ ਤੋਂ ਵੱਧ ਔਰਤਾਂ ਪਹਿਲਾਂ ਹੀ ਰਜਿਸਟਰ ਹੋ ਚੁੱਕੀਆਂ ਹਨ ਅਤੇ ਯੋਗ ਲਾਭਪਾਤਰੀਆਂ ਨੂੰ ਸਿੱਧੇ ਤੌਰ ’ਤੇ 2,274.42 ਕਰੋੜ ਰੁਪਏ ਤਬਦੀਲ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਨਾਲ-ਨਾਲ ਸਰਕਾਰ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸੰਭਾਲ ਅਤੇ ਸਿੱਖਿਆ ਰਾਹੀਂ ਆਪਣੇ ਹ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ 'ਰੰਗਲਾ ਪੰਜਾਬ' ਬਣਾਉਣ ਲਈ ਲੋਕਾਂ ਦੇ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ।
ਆਪਣੇ ਐਕਸ ਹੈਂਡਲ 'ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ: “ਅੱਜ ਪਟਿਆਲਾ ਦੇ ਪਿੰਡ ਦੇਧਨਾ‘ਚ ਰੱਖੇ ਰਸਮੀ ਸਮਾਗਮ ਦੌਰਾਨ ਪੰਜਾਬ ਭਰ ਵਿੱਚ ਲੋਕਾਂ ਨੂੰ 509 ਨਵੇਂ ਸ਼ਾਨਦਾਰ ਖੇਡ ਮੈਦਾਨ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਪੰਜਾਬ ਨੂੰ ਮੁੜ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹਾਂ। ਉਨ੍ਹਾਂ ਨਾਲ ਹੀ ਕਿਹਾ ਕਿ 28 ਤਾਰੀਖ਼ ਭਾਵ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਾਵਾਂ-ਭੈਣਾਂ ਦੇ ਖਾਤਿਆਂ ਵਿੱਚ ਸ਼ਗਨ ਵਜੋਂ ਸਨਮਾਨ ਰਾਸ਼ੀ ਜਮ੍ਹਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਨਹਿਰੀ ਪਾਣੀ, ਮਿਆਰੀ ਸਿਹਤ ਸਹੂਲਤਾਂ ਅਤੇ ਚੰਗੀ ਸਿੱਖਿਆ ਰਾਹੀਂ ਅਸੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰ ਰਹੇ ਹਾਂ ਅਤੇ 'ਰੰਗਲਾ ਪੰਜਾਬ' ਸਿਰਜ ਰਹੇ ਹਾਂ।”

ਪਟਿਆਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਔਰਤਾਂ ਦੇ ਮਾਣ-ਸਨਮਾਨ ਅਤੇ ਸਤਿਕਾਰ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 75 ਲੱਖ ਤੋਂ ਵੱਧ ਔਰਤਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ 1 ਅਗਸਤ, 2026 ਤੱਕ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਮ੍ਹਾਂ ਕੀਤੀ ਜਾ ਚੁੱਕੀ ਹੈ।”

ਮੁੱਖ ਮੰਤਰੀ ਨੇ ਕਿਹਾ, “ਔਰਤਾਂ ਹਰ ਤਰ੍ਹਾਂ ਦੇ ਮਾਣ-ਸਤਿਕਾਰ ਦੀਆਂ ਹੱਕਦਾਰ ਹਨ। ਮਾਵਾਂ ਅਤੇ ਭੈਣਾਂ ਦੇ ਆਸ਼ੀਰਵਾਦ ਨਾਲ ਅਸੀਂ ਦੁਨੀਆ ਦੀ ਹਰ ਚੁਣੌਤੀ ਦਾ ਸਾਹਮਣਾ ਕਰ ਸਕਦੇ ਹਾਂ। ਪਰਿਵਾਰਕ ਭਲਾਈ ਨੂੰ ਬਿਹਤਰ ਬਣਾਉਣ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬੇਹੱਦ ਜ਼ਰੂਰੀ ਹੈ। ਸਾਡੀ ਸਰਕਾਰ ਔਰਤਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਵੱਧ ਉਮਰ ਦੀਆਂ ਆਮ ਵਰਗ ਨਾਲ ਸਬੰਧਤ ਮਹਿਲਾ ਲਾਭਪਾਤਰੀਆਂ ਨੂੰ 1,000 ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦੇ ਸੁਨੇਹੇ ਆਪਣੇ ਮੋਬਾਈਲ ਫੋਨਾਂ 'ਤੇ ਪ੍ਰਾਪਤ ਹੋ ਰਹੇ ਹਨ। ਉਨ੍ਹਾਂ ਕਿਹਾ, “ਇਹ ਰਾਸ਼ੀ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੀਆਂ 97 ਫੀਸਦ ਔਰਤਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਉਮੀਦ ਹੈ। ਪੰਜਾਬ ਸਰਕਾਰ ਨੇ ਇਸ ਪਹਿਲਕਦਮੀ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਅਮੀਰ ਤਾਂ ਨਹੀਂ ਬਣਾ ਸਕਦੀ, ਪਰ ਇਹ ਯਕੀਨੀ ਤੌਰ 'ਤੇ ਉਨ੍ਹਾਂ ਨੂੰ ਸਵੈ-ਮਾਣ ਅਤੇ ਸਤਿਕਾਰ ਜ਼ਰੂਰ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਮੈਂ ਰਜਿਸਟ੍ਰੇਸ਼ਨ ਕਰਵਾਉਣ ਤੋਂ ਬਾਕੀ ਰਹਿੰਦੀਆਂ ਸਾਰੀਆਂ ਯੋਗ ਮਾਵਾਂ-ਭੈਣਾਂ ਨੂੰ ਇਸ ਸਤਿਕਾਰ ਯੋਜਨਾ ਦਾ ਲਾਭ ਲੈਣ ਦੀ ਅਪੀਲ ਕਰਦਾ ਹਾਂ।”

ਕਾਂਗਰਸ ਪਾਰਟੀ ਵਿੱਚ ਚੱਲ ਰਹੀ ਅੰਦਰੂਨੀ ਖਿੱਚੋ -ਤਾਣ 'ਤੇ ਤੰਜ ਕਸਦਿਆਂ ਉਨ੍ਹਾਂ ਕਿਹਾ, "ਉਹ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਪਰ ਅਸੀਂ ਪੰਜਾਬ ਦੇ ਲੋਕਾਂ ਲਈ ਲੜ ਰਹੇ ਹਾਂ। ਸਾਡੀ ਲੜਾਈ ਮਿਆਰੀ ਸਿੱਖਿਆ, ਚੰਗੀ ਸਿਹਤ, ਬਿਹਤਰ ਸੜਕਾਂ ਅਤੇ ਭਲਾਈ ਯੋਜਨਾਵਾਂ ਲਈ ਹੈ। ਅਸੀਂ ਆਪਸ ਵਿੱਚ ਨਹੀਂ ਲੜਦੇ ਸਗੋਂ ਅਸੀਂ ਰੰਗਲਾ ਪੰਜਾਬ ਬਣਾਉਣ ਲਈ ਅਣਥੱਕ ਯਤਨ ਕਰ ਰਹੇ ਹਾਂ। ਸੱਤਾ ਲਈ, ਕਾਂਗਰਸੀ ਆਗੂ ਇੱਕ ਦੂਜੇ ਨੂੰ ਦੇਖਣਾ ਤੱਕ ਗਵਾਰਾ ਨਹੀਂ ਕਰਦੇ ।"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਅਕਾਲੀ ਦਲ ਦੇ ਪਿਛਲੇ ਕਾਰਜਕਾਲ ਦੌਰਾਨ ਹੋਈਆਂ ਧੱਕੇਸ਼ਾਹੀਆਂ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਹਨ ਕਿ ਕਿਵੇਂ ਸੂਬੇ ਦੀ ਦੌਲਤ ਲੁੱਟੀ ਗਈ ਸੀ ਅਤੇ ਅਕਾਲੀ ਰਾਜ ਦੌਰਾਨ ਨੌਜਵਾਨਾਂ ਵਿੱਚ ਨਸ਼ੇ ਕਿਵੇਂ ਫੈਲੇ ਸਨ।ਉਹਨਾਂ ਕਿਹਾ,"ਅਕਾਲੀ ਆਗੂ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਬਜਾਏ ਆਪਣੇ ਹਿੱਤਾਂ ਬਾਰੇ ਸੋਚਦੇ ਰਹੇ। ਜੇਕਰ ਪ੍ਰਧਾਨ ਮੰਤਰੀ ਉਨ੍ਹਾਂ ਦੀ ਸਿਹਤ ਬਾਰੇ ਪੁੱਛਣ ਲਈ ਫ਼ੋਨ ਕਰਦੇ ਹਨ, ਤਾਂ ਵੀ ਉਹ ਪੰਜਾਬ ਨੂੰ ਲੁੱਟਣ ਲਈ ਦਿੱਲੀ ਨਾਲ ਗੱਠਜੋੜ ਦੇ ਸੁਪਨੇ ਦੇਖਣ ਲੱਗ ਪੈਂਦੇ ਹਨ। 'ਆਪ' ਸਿਰਫ਼ ਪੰਜਾਬ ਅਤੇ ਇਸਦੇ ਲੋਕਾਂ ਲਈ ਵਚਨਬੱਧ ਹੈ।"

ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਸੁਚੱਜੀ ਵਰਤੋਂ ਕਰ ਰਹੀ ਹੈ।  ਉਹਨਾਂ ਕਿਹਾ,“ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ । ਅਸੀਂ ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦੀ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਵਰਤਿਆ ਜਾ ਰਿਹਾ ਹੈI"

ਮੁੱਖ ਮੰਤਰੀ ਨੇ ਕਿਹਾ ਕਿ  ਮੁੱਖ ਮੰਤਰੀ ਸਿਹਤ ਯੋਜਨਾ, ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਹਨਾਂ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ ਅਤੇ ਇਸ ਪਹਿਲਕਦਮੀ ਨੇ ਪਰਿਵਾਰਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਇਆ ਹੈ  ਅਤੇ ਸਿਹਤ ਸੰਭਾਲ ਤੱਕ ਪਹੁੰਚ ਯਕੀਨੀ ਬਣਾਈ ਹੈ। ਉਹਨਾਂ ਕਿਹਾ,“ਇਸ ਇਤਿਹਾਸਕ ਯੋਜਨਾ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਲੋਕ ਪਹਿਲਾਂ ਹੀ ਇਸ ਯੋਜਨਾ ਤਹਿਤ 1,044 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕਰ ਚੁੱਕੇ ਹਨ। ਕਿਸੇ ਵੀ ਪਰਿਵਾਰ ਨੂੰ ਡਾਕਟਰੀ ਇਲਾਜ ਦੇ ਖਰਚ ਕਾਰਨ ਹੁਣ ਚਿੰਤਾ ਕਰਨ ਦੀ ਲੋੜ ਨਹੀਂ ਅਤੇ ਇਸੇ ਲਈ ਸਾਡੀ ਸਰਕਾਰ ਨੇ ਸਿਹਤ ਸੰਭਾਲ ਨੂੰ ਤਰਜੀਹ ਦਿੱਤੀ ਹੈI”

 ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹ ਦਿੱਤੀ ਗਈ ਹੈ ਅਤੇ ਸਿੱਖਿਆ ਖੇਤਰ ਨੂੰ ਬਦਲਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਉਹਨਾਂ ਕਿਹਾ,"ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਸਥਾਈ ਤੌਰ 'ਤੇ ਖਤਮ ਨਹੀਂ ਕਰ ਸਕਦਾ ਅਤੇ ਸਿੱਖਿਆ ਹੀ ਇਸ ਅਲਾਮਤ ਨੂੰ ਤੋੜਨ ਦਾ ਰਾਹ  ਹੈ। ਸਿੱਖਿਆ ਹੀ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਗਰੀਬੀ ਦੇ ਚੁੰਗਲ ਵਿੱਚੋਂ ਬਾਹਰ ਕੱਢ ਸਕਦੀ ਹੈ। ਇਹੀ ਕਾਰਨ ਹੈ ਕਿ ਸਾਡੀ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਅਤੇ ਆਮ ਆਦਮੀ ਨੂੰ ਸਸ਼ਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਮਿਆਰੀ ਸਿੱਖਿਆ ਪ੍ਰਾਪਤ ਕਰੇ ਅਤੇ ਇੱਕ ਬਿਹਤਰ ਭਵਿੱਖ ਬਣਾਉਣ ਦਾ ਮੌਕਾ ਮਿਲੇI"

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕੇਰਲਾ ਅਤੇ ਹੋਰ ਰਾਜਾਂ ਨੂੰ ਪਛਾੜ ਗਿਆ ਹੈ, ਇਸ ਸੁਧਾਰ ਦਾ ਕਾਰਨ ਸੂਬਾ ਸਰਕਾਰ ਵੱਲੋਂ ਅਧਿਆਪਕ ਸਿਖਲਾਈ ਪ੍ਰੋਗਰਾਮ, ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੇ ਗਏ ਹੋਰ ਉਪਰਾਲਿਆਂ ਸਮੇਤ ਨਿਰੰਤਰ ਯਤਨਾਂ ਨੂੰ ਮੰਨਿਆ ਜਾ ਰਿਹਾ ਹੈ।

 ਸਰਕਾਰੀ ਸਕੂਲ ਸਿੱਖਿਆ ਵਿੱਚ ਬਦਲਾਅ  ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “2021 ਵਿੱਚ, ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਸੀ। ਇਸ ਸਾਲ, 2026 ਵਿੱਚ, ਇਹ ਗਿਣਤੀ ਲਗਭਗ 11 ਗੁਣਾ ਵੱਧ ਕੇ 882 ਹੋ ਗਈ ਹੈ। ਇਹੀ ਫ਼ਰਕ ਸਾਡੇ ਸ਼ਾਸਨ ਨੇ ਪਾਇਆ ਹੈ। ਜਿਨ੍ਹਾਂ ਨੇ ਕਦੇ ਵੀ ਸਰਕਾਰੀ ਸਕੂਲਾਂ ਅਤੇ ਸਿੱਖਿਆ ਦੀ ਚਿੰਤਾ ਨਹੀਂ ਕੀਤੀ, ਉਹ ਇਸ ਬਦਲਾਅ ਨੂੰ ਨਹੀਂ ਸਮਝ ਸਕਦੇI”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਸਿੱਖਿਆ, ਸਿਹਤ ਸੰਭਾਲ, ਖੇਡਾਂ ਅਤੇ ਭਲਾਈ ਪ੍ਰੋਗਰਾਮਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਤਰੱਕੀ ਦੇ ਬਰਾਬਰ ਮੌਕੇ ਮਿਲਣ ਅਤੇ ਪੰਜਾਬ ਇੱਕ ਸਿਹਤਮੰਦ, ਸਿੱਖਿਅਤ, ਖੁਸ਼ਹਾਲ ਅਤੇ ਨਸ਼ਾ ਮੁਕਤ ਸੂਬੇ ਵਜੋਂ ਉਭਰ ਸਕੇ।

Bhagwant-Mann-Cm-Punjab



TOP HEADLINES


*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂ
ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ
ਮੰਗਲਵਾਰ ਨੂੰ ਗੋਆ ਵਿੱਚ ਈ-20 ਪੈਟਰੋਲ ਦੇ ਖਿਲਾਫ ਕੇਜਰੀਵਾਲ ਦਾ
ਮੋਦੀ ਸਰਕਾਰ ਤੋਂ ਭੰਗ ਹੋਇਆ ਮੋਹ, 73 ਲੱਖ ਕਿਸਾਨਾਂ ਨੇ ਛੱਡੀ ਫਸ
ਫੂਡ ਸੇਫਟੀ ਵਿੰਗ ਕਪੂਰਥਲਾ ਵੱਲੋਂ ਨਡਾਲਾ, ਬੇਗੋਵਾਲ ਅਤੇ ਭੁਲੱਥ
ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਵਲੋਂ ਸੋਹਾਣਾ ਥਾਣਾ ਦੇ ਐਸ ਐਚ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗ
ਵੜਿੰਗ ਨੇ ਹਵਾਰਾ ਨੂੰ ਪੈਰੋਲ ਦੀ ਮੰਗ ਦਾ ਕੀਤਾ ਸਮਰਥਨ
ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇ
*ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਪੰਜ ਵਿਅਕਤੀ ਕਾਬੂ; ਨੌਂ ਪ
ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅਧਿਆਪਕਾਂ, ਸਿੱਖਿਆ ਮੁਲਾਜ਼
*41ਵਾਂ ਕੌਮੀ ਅੱਖਾਂ ਦਾਨ ਪੰਦਰਵਾੜਾ: ਡਾ. ਬਲਬੀਰ ਸਿੰਘ ਵੱਲੋਂ ਲ
*ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਸਮਰਾਲਾ ਦੇ ਨਸ਼ਾ ਛੁ
ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ
ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂ
*ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ
ਵੜਿੰਗ ਵਿਦ ਵਾਰਿਅਰਜ਼ ਨਸ਼ਿਆਂ ਦੀ ਸਮੱਸਿਆ ਪੰਜਾਬ ਦਾ ਸਭ ਤੋਂ ਗ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51494049

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us