*ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ*

Sep14,2026 | Jagrati Lahar Bureau | Chandigarh


*ਸਾਲ 2025-26 ਦੌਰਾਨ 94,092 ਬੱਚਿਆਂ ਨੂੰ ਮਿਲਿਆ ਫਾਇਦਾ; 2026-27 ਵਿੱਚ 1.17 ਲੱਖ ਵਿਦਿਆਰਥੀਆਂ ਲਈ ₹40 ਕਰੋੜ ਦਾ ਬਜਟ ਰੱਖਣ ਦੀ ਤਜਵੀਜ਼*

*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਹਰ ਬੱਚੇ ਨੂੰ ਪੜ੍ਹਨ ਤੇ ਅੱਗੇ ਵਧਣ ਦਾ ਬਰਾਬਰ ਮੌਕਾ ਦੇਣ ਲਈ ਵਚਨਬੱਧ*


ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਜ਼ੀਫਾ ਯੋਜਨਾਵਾਂ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਗਰੀਬੀ ਕਾਰਨ ਕਿਸੇ ਵੀ ਅਨੁਸੂਚਿਤ ਜਾਤੀ (ਐਸ.ਸੀ.) ਦੇ ਬੱਚੇ ਦੀ ਪੜ੍ਹਾਈ ਨਾ ਛੁੱਟੇ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਐਸ.ਸੀ. ਵਿਦਿਆਰਥੀਆਂ ਲਈ ਚਲਾਈ ਜਾ ਰਹੀ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ 94,092 ਵਿਦਿਆਰਥੀਆਂ ਲਈ ₹13.30 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਤੋਂ ਇਲਾਵਾ, ਅਗਲੇ ਵਿੱਤੀ ਸਾਲ 2026-27 ਲਈ 1,17,142 ਬੱਚਿਆਂ ਨੂੰ ਫਾਇਦਾ ਪਹੁੰਚਾਉਣ ਵਾਸਤੇ ₹40 ਕਰੋੜ ਰੁਪਏ ਦਾ ਬਜਟ ਪ੍ਰਸਤਾਵਿਤ ਕੀਤਾ ਗਿਆ ਹੈ, ਤਾਂ ਜੋ ਸਕੂਲ ਪੱਧਰ 'ਤੇ ਬੱਚਿਆਂ ਦੀ ਪੜ੍ਹਾਈ ਬਿਨਾਂ ਕਿਸੇ ਰੁਕਾਵਟ ਦੇ ਚੱਲਦੀ ਰਹੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਦੀ ਬਦੌਲਤ ਆਰਥਿਕ ਤੌਰ 'ਤੇ ਕਮਜ਼ੋਰ ਐਸ.ਸੀ. ਪਰਿਵਾਰਾਂ ਦੇ ਹਜ਼ਾਰਾਂ ਬੱਚੇ ਬਿਨਾਂ ਕਿਸੇ ਵਿੱਤੀ ਬੋਝ ਦੇ ਆਪਣੀ ਪੜ੍ਹਾਈ ਜਾਰੀ ਰੱਖ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿੱਖਿਆ ਹੀ ਸਮਾਜਿਕ ਸੁਧਾਰ ਦੀ ਸਭ ਤੋਂ ਮਜ਼ਬੂਤ ਨੀਂਹ ਹੈ ਅਤੇ ਇਹ ਹਰ ਬੱਚੇ ਨੂੰ ਬਰਾਬਰ ਦੇ ਮੌਕੇ ਦਵਾਉਣ ਵਿੱਚ ਅਹਿਮ ਰੋਲ ਅਦਾ ਕਰਦੀ ਹੈ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਦੇ ਲੋਕਾਂ ਨੂੰ ਉੱਪਰ ਚੁੱਕਣ ਲਈ ਸਿੱਖਿਆ ਅਤੇ ਮਨੁੱਖੀ ਵਿਕਾਸ 'ਤੇ ਖਾਸ ਧਿਆਨ ਦੇ ਰਹੀ ਹੈ। ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਦੇ ਰਾਹ ਖੋਲ੍ਹਣਾ 'ਰੰਗਲਾ ਪੰਜਾਬ' ਬਣਾਉਣ ਵੱਲ ਇੱਕ ਬਹੁਤ ਵੱਡਾ ਕਦਮ ਹੈ।

ਸਰਕਾਰ ਦੇ ਅਗਲੇ ਪਲਾਨ ਬਾਰੇ ਗੱਲ ਕਰਦਿਆਂ ਮੰਤਰੀ ਨੇ ਕਿਹਾ ਕਿ ਵਿਭਾਗ ਵਜ਼ੀਫਾ ਸਕੀਮ ਨੂੰ ਸਮੇਂ ਸਿਰ ਲਾਗੂ ਕਰਨ, ਹੱਕਦਾਰ ਪਰਿਵਾਰਾਂ ਤੱਕ ਜਾਣਕਾਰੀ ਪਹੁੰਚਾਉਣ ਅਤੇ ਪੈਸੇ ਸਿੱਧੇ ਖਾਤਿਆਂ ਵਿੱਚ ਭੇਜਣ ਦਾ ਕੰਮ ਪੂਰੀ ਮੁਸਤੈਦੀ ਨਾਲ ਕਰੇਗਾ ਤਾਂ ਜੋ ਕਿਸੇ ਵੀ ਲੋੜਵੰਦ ਬੱਚੇ ਨੂੰ ਮਦਦ ਮਿਲਣ ਵਿੱਚ ਦੇਰੀ ਨਾ ਹੋਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੌਜਵਾਨਾਂ ਦਾ ਭਵਿੱਖ ਉੱਜਵਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

-scholarship-scstudents-punjabgovernment-drbaljitkaur-educationpunjab



TOP HEADLINES


ਪੰਜਾਬ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਨਸ਼ਾ-ਮੁਕਤ ਪ
ਰਾਜਸਥਾਨ ਪੁਲਿਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ
ਭਾਜਪਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਿਆਸੀ ਮੁਕਾਬਲਾ ਨਹੀਂ
ਸ਼੍ਰੋਮਣੀ ਕਮੇਟੀ ਦੀ ਜਾਂਚ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਮਾਮਲੇ ਦ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ
*ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮ
ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰ
*ਖੰਨਾ ਪੁਲਿਸ ਦਾ ਵੱਡਾ ਕਾਸੋ ਆਪ੍ਰੇਸ਼ਨ - 24 ਘੰਟਿਆਂ ਅੰਦਰ 61
ਜਾਤੀ ਅਪਮਾਨ ਵਿਰੁੱਧ ਲੇਖਕ ਭਾਈਚਾਰਾ ਚੁੱਪ ਨਹੀਂ ਰਹਿ ਸਕਦਾ ਕੇਂਦ
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀ
*ਭਾਜਪਾ ਨਗਰ ਨਿਗਮ ਵਿੱਚ 1208 ਆਊਟਸੋਰਸ ਸਫਾਈ ਕਰਮਚਾਰੀਆਂ ਦੀ ਭਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱ
ਖੰਨਾ ’ਚ ਨਸ਼ਿਆਂ ਖ਼ਿਲਾਫ਼ ਪੁਲਿਸ ਦੀ ਸਖ਼ਤੀ, ਪੰਜਾਬ ਪੁਲਿਸ ਦਾ
ਨਸ਼ਾ ਮੁਕਤੀ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਚਰਚਾ,
ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ
ਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ
*ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ: ਸਿਹਤ ਮੰਤਰੀ ਨੇ ਖੂਨਦਾਨੀਆਂ
ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਨੇ ਓਰੀਐਂਟੇਸ਼ਨ ਪ੍ਰੋਗਰਾ
ਜਾਂਚ ਰਿਪੋਰਟ ਤੋਂ ਪਹਿਲਾਂ ਇਕਪਾਸੜ ਬਿਆਨਬਾਜ਼ੀ ਕਰਨਾ ਉੱਚਿਤ ਨਹੀਂ
*ਖੇਡਾਂ ਵਤਨ ਪੰਜਾਬ ਦੀਆਂ 2026* *ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52236318

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us