ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ

Sep15,2026 | Jagrati Lahar Bureau | Chandigarh


 
27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ 'ਪਕਾਉਣ ਲਈ ਤਿਆਰਭੋਜਨ ਦੀ ਥਾਂ ਤਾਜ਼ਾ ਅਤੇ ਗਰਮ ਪਕਾਇਆ ਹੋਇਆ ਭੋਜਨ ਮਿਲੇਗਾ
 
ਭਗਵੰਤ ਮਾਨ ਸਰਕਾਰ ਨੇ ਗਰਭਵਤੀ ਔਰਤਾਂਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ 'ਟੇਕ ਹੋਮ ਰਾਸ਼ਨਦੇ ਵੰਡ ਚੱਕਰ ਨੂੰ 45 ਦਿਨਾਂ ਤੋਂ ਘਟਾ ਕੇ 15 ਦਿਨ  ਕੀਤਾ
 
ਪੰਜਾਬ ਵਿੱਚ 'ਟੇਕ ਹੋਮ ਰਾਸ਼ਨਦੀ ਵੰਡ ਪ੍ਰਣਾਲੀ ਵਿਕੇਂਦਰੀਕ੍ਰਿਤ ਕੀਤੀਹਰ ਜ਼ਿਲ੍ਹੇ ਵਿੱਚ ਉਤਪਾਦਨ ਪਲਾਂਟ ਕੀਤੇ ਜਾਣਗੇ ਸਥਾਪਤ ਅਤੇ ਭਾਈਚਾਰਕ ਨਿਗਰਾਨੀ ਬਣਾਈ ਜਾਵੇਗੀ ਲਾਜ਼ਮੀ
 
ਅੱਜ ਬਠਿੰਡਾ ਜ਼ਿਲ੍ਹੇ ਵਿੱਚ ਟੈਂਡਰ ਪ੍ਰਕਿਰਿਆ ਮੁਕੰਮਲਬਾਕੀ ਜ਼ਿਲ੍ਹਿਆਂ ਵਿੱਚ ਇਹ ਪ੍ਰਕਿਰਿਆ ਆਉਣ ਵਾਲੇ ਹਫ਼ਤੇ ਦੌਰਾਨ ਮੁਕੰਮਲ ਕੀਤੀ ਜਾਵੇਗੀ
 
ਭਗਵੰਤ ਮਾਨ ਸਰਕਾਰ ਆਂਗਣਵਾੜੀ ਨੈੱਟਵਰਕ ਰਾਹੀਂ ਹਰੇਕ ਬੱਚੇਗਰਭਵਤੀ ਔਰਤ ਅਤੇ ਦੁੱਧ ਚੁੰਘਾਉਣ ਵਾਲੀ ਮਾਂ ਲਈ ਪੌਸ਼ਟਿਕ ਅਤੇ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ
 
 
ਸੂਬੇ ਭਰ ਵਿੱਚ ਬੱਚਿਆਂਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ (ਡਬਲਿਊ.ਸੀ.ਡੀ.) ਨੇ 27,000 ਆਂਗਣਵਾੜੀ ਕੇਂਦਰਾਂ ਰਾਹੀਂ ਦਿੱਤੇ ਜਾਣ ਵਾਲੇ ਪੂਰਕ ਪੋਸ਼ਣ ਵਿੱਚ ਮੁਕੰਮਲ ਬਦਲਾਅ ਕੀਤਾ ਹੈ।
ਪਹਿਲਾ ਸੁਧਾਰ:
 
27,000 ਆਂਗਣਵਾੜੀਆਂ ਵਿੱਚ 3 ਤੋਂ 6 ਸਾਲ ਦੀ ਉਮਰ ਦੇ 1.1 ਲੱਖ ਬੱਚਿਆਂ ਨੂੰ ਹੁਣ "ਪਕਾਉਣ ਲਈ ਤਿਆਰ"  ਭੋਜਨ ਦੀ ਬਜਾਏ ਸਿਹਤਮੰਦ ਅਤੇ ਪਕਾਇਆ ਹੋਇਆ ਗਰਮ ਭੋਜਨ ਦਿੱਤਾ ਜਾ ਰਿਹਾ ਹੈ।
 
ਪਹਿਲਾਂ ਪੰਜਾਬ ਦੇ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨੂੰ ਪੈਕ ਕੀਤੇ ਪਕਾਉਣ ਲਈ ਤਿਆਰ ਭੋਜਨ ਨੂੰ "ਪਕਾਏ ਹੋਏ ਭੋਜਨ" ਵਜੋਂ ਦਿੱਤਾ ਜਾਂਦਾ ਹੈ। ਵਿਭਾਗ ਵੱਲੋਂ ਭੋਜਨ ਤਿਆਰ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਵਿਕੇਂਦਰੀਕ੍ਰਿਤ ਕੀਤਾ ਗਿਆ ਹੈ ਜਿਸ ਤਹਿਤ ਕੇਂਦਰੀ ਤੌਰ 'ਤੇ ਸਪਲਾਈ ਕੀਤੇ ਗਏ ਪੈਕ ਕੀਤੇ ਭੋਜਨ ਦੀ ਥਾਂ ਹੁਣ ਮੌਕੇ 'ਤੇ ਤਿਆਰ ਕੀਤਾ ਜਾਣ ਵਾਲਾ ਤਾਜ਼ਾਰੋਜ਼ਾਨਾ ਪਕਾਇਆ ਜਾਣ ਵਾਲਾ ਭੋਜਨ ਦਿੱਤਾ ਜਾ ਰਿਹਾ ਹੈ।
 
ਇਸ ਉਦੇਸ਼ ਲਈਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਨੂੰ ਹਰ ਰੋਜ਼ ਤਾਜ਼ੇਸਥਾਨਕ ਉਤਪਾਦਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੇ ਖੇਤਰ ਮੁਤਾਬਕ ਬੱਚਿਆਂ ਲਈ ਭੋਜਨ ਤਿਆਰ ਕਰਨ ਲਈ ਲੋੜੀਂਦੇ ਸਰੋਤਾਂਫੰਡਾਂ ਦੇ ਨਾਲ-ਨਾਲ ਸਹੂਲਤ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਸਹਾਇਤਾ ਨਾਲ ਫਰੰਟਲਾਈਨ ਵਰਕਰ ਬਿਹਤਰ ਪੋਸ਼ਣ ਅਤੇ ਸਫਾਈ ਨੂੰ ਯਕੀਨੀ ਬਣਾਉਂਦੇ ਹੋਏ ਬੱਚਿਆਂ ਲਈ ਤਾਜ਼ਾ ਤੇ ਸਿਹਤਮੰਦ ਭੋਜਨ ਯਕੀਨੀ ਬਣਾਉਣਗੇ।
 
ਪੌਸ਼ਟਿਕਤਾ ਦੇ ਪੱਖੋਂਤਾਜ਼ਾ ਤਿਆਰ ਕੀਤਾ ਭੋਜਨ ਪੈਕ ਕੀਤੇ ਭੋਜਨ ਦੇ ਮੁਕਾਬਲੇ ਵਧੇਰੇ ਲਾਭ ਪ੍ਰਦਾਨ ਕਰਦਾ ਹੈ। ਇਸ ਵਿੱਚ ਕੁਦਰਤੀ ਪੌਸ਼ਟਿਕ ਤੱਤ ਵਧੇਰੇ ਮਾਤਰਾ ਵਿੱਚ ਹੁੰਦੇ ਹਨ ਅਤੇ ਭੋਜਨ ਨੂੰ ਬੱਚਿਆਂ ਦੀ ਪਸੰਦ ਅਨੁਸਾਰ ਤਿਆਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਤਿਆਰ ਕੀਤੇ ਜਾਣ ਵਾਲੇ ਪੈਕਟ ਭੋਜਨ ਪਦਾਰਥਾਂ ਵਿੱਚ ਮੌਜੂਦ ਪ੍ਰੀਜ਼ਰਵੇਟਿਵਜ਼ਲੰਬੇ ਸਮੇਂ ਤੱਕ ਖਾਣ ਯੋਗ ਰੱਖਣ ਅਤੇ ਗੁਣਵੱਤਾ ਵਿੱਚ ਅਸਥਿਰਤਾ ਵਰਗੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।
 
ਇਸ ਉਮਰ ਵਰਗ ਵਿੱਚ ਪੌਸ਼ਟਿਕਤਾ ਦੀ ਮਹੱਤਤਾਖਾਸ ਕਰਕੇ ਦਿਮਾਗੀ ਅਤੇ ਸਰੀਰਕ ਵਿਕਾਸ ਦੇ ਸੰਦਰਭ ਵਿੱਚਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇਸ ਪ੍ਰਣਾਲੀ ਵਿੱਚ ਬੁਨਿਆਦੀ ਸੁਧਾਰ ਕਰਨ ਦਾ ਫੈਸਲਾ ਲਿਆ।
 
ਦੂਜਾ ਸੁਧਾਰ:
 
ਗਰਭਵਤੀ ਔਰਤਾਂਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ 6 ਮਹੀਨੇ ਤੋਂ 3 ਸਾਲ ਤੱਕ ਦੇ ਬੱਚਿਆਂ ਲਈ ਬਣਾਏ ਗਏ ਸਿਸਟਮ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ ਜਿਸ ਤਹਿਤ ਹਰ ਜ਼ਿਲ੍ਹੇ ਵਿੱਚ ਸਥਾਨਕ ਉਤਪਾਦਨ ਪਲਾਂਟ ਸਥਾਪਤ ਕੀਤੇ ਗਏ ਹਨਭਾਈਚਾਰਕ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ ਅਤੇ 'ਟੇਕ ਹੋਮ ਰਾਸ਼ਨ'  ਦੀ ਵੰਡ ਦੇ ਚੱਕਰ ਨੂੰ 45 ਦਿਨਾਂ ਤੋਂ ਘਟਾ ਕੇ 15 ਦਿਨ ਕਰ ਦਿੱਤਾ ਗਿਆ ਹੈ।
 
ਵੰਡ ਚੱਕਰ 45 ਦਿਨਾਂ ਤੋਂ ਘਟਾ ਕੇ 15 ਦਿਨ ਕੀਤਾ ਗਿਆ: 'ਟੇਕ ਹੋਮ ਰਾਸ਼ਨ', ਜੋ ਪਹਿਲਾਂ ਹਰ 45 ਦਿਨਾਂ ਬਾਅਦ ਵੰਡਿਆ ਜਾਂਦਾ ਸੀਉਸਨੂੰ ਵੀ ਕੇਂਦਰੀਕ੍ਰਿਤ ਪ੍ਰਣਾਲੀ ਤੋਂ ਵੱਖ ਕਰ ਦਿੱਤਾ ਗਿਆ ਹੈ। ਇਸ ਕਦਮ ਨਾਲਰਾਸ਼ਨ ਹੁਣ 45 ਦਿਨਾਂ ਦੀ ਬਜਾਏ ਹਰ 15 ਦਿਨਾਂ ਬਾਅਦ ਵੰਡਿਆ ਜਾਵੇਗਾ। ਇਸ ਨਾਲ ਗਰਭਵਤੀ ਔਰਤਾਂਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਬੱਚਿਆਂ ਦਾ ਆਂਗਣਵਾੜੀ ਵਰਕਰਾਂ ਨਾਲ ਸੰਪਰਕ ਬਰਕਰਾਰ ਰਹੇਗਾਜੋ ਉਨ੍ਹਾਂ ਨੂੰ ਰਾਸ਼ਨ ਦੀ ਸਹੀ ਵਰਤੋਂ ਬਾਰੇ ਦੱਸ ਸਕਣਗੇਉਨ੍ਹਾਂ ਦੇ ਸਵਾਲਾਂ ਦੇ ਜਵਾਬ ਦੇ ਸਕਣਗੇ ਅਤੇ ਸਮੇਂ-ਸਮੇਂ 'ਤੇ ਪੋਸ਼ਣ ਸਬੰਧੀ ਸਲਾਹ ਵੀ ਦੇ ਸਕਣਗੇ।
 
ਸਥਾਨਕ ਉਤਪਾਦਨ ਅਤੇ ਵਿਕੇਂਦਰੀਕ੍ਰਿਤ ਮਾਡਲ: ਵਿਭਾਗ ਨੇ ਕਿਸੇ ਵੀ ਹੋਰ ਸੂਬੇ ਨਾਲੋਂ ਇੱਕ ਕਦਮ ਅੱਗੇ ਵਧਦਿਆਂ ਹਰੇਕ ਜ਼ਿਲ੍ਹੇ ਵਿੱਚ ਉਤਪਾਦਨ ਇਕਾਈਆਂ ਸਥਾਪਤ ਕਰਨ ਦੀ ਪਹਿਲ ਕੀਤੀ ਹੈ।
 
ਭਾਈਚਾਰਕ ਨਿਗਰਾਨੀ: ਦੇਸ਼ ਵਿੱਚ ਪਹਿਲੀ ਵਾਰ ਸਿੱਧੇ ਲਾਭਪਾਤਰੀਆਂਗਣਵਾੜੀ ਵਰਕਰਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਾਖਲ ਹੋਣ ਵਾਲੇ ਬੱਚਿਆਂ ਦੀਆਂ ਮਾਵਾਂ ਦੇ ਨਾਲ-ਨਾਲਇਨ੍ਹਾਂ ਇਕਾਈਆਂ ਦੀਆਂ ਪ੍ਰਬੰਧਨ ਕਮੇਟੀਆਂ ਨੂੰ ਹਿੱਸਾ ਬਣਨਾ ਲਾਜ਼ਮੀ ਕੀਤਾ ਗਿਆ ਹੈ।
 
ਇਹ ਬੇਮਿਸਾਲ ਕਦਮ ਭਾਈਚਾਰਿਆਂ ਨੂੰ ਇਸ ਗੱਲ ਦੀ ਸਿੱਧੀ ਨਿਗਰਾਨੀ ਕਰਨ ਦਾ ਅਧਿਕਾਰ ਦਿੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਲਈ ਕੀ ਤਿਆਰ ਅਤੇ ਸਪਲਾਈ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਇਹ ਹਰੇਕ ਜ਼ਿਲ੍ਹੇ ਵਿੱਚ ਸਥਾਨਕ ਰੋਜ਼ਗਾਰ ਦੇ ਮੌਕੇ ਵੀ ਪੈਦਾ ਕਰਦਾ ਹੈ।
 
ਸ਼ੁਰੂਆਤ ਤੋਂ ਪਹਿਲਾਂ ਸਖ਼ਤ ਜਾਂਚ
 
ਗੁਣਵੱਤਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ 'ਟੇਕ ਹੋਮ ਰਾਸ਼ਨਟੈਂਡਰ ਲਈ ਬੋਲੀਕਾਰਾਂ ਵੱਲੋਂ ਪੇਸ਼ ਕੀਤੇ ਹਰੇਕ ਵਿਅੰਜਨ ਅਤੇ ਸਮੱਗਰੀ ਦੀ ਪ੍ਰਯੋਗਸ਼ਾਲਾਵਾਂ ਵਿੱਚ ਜਾਂਚ ਕੀਤੀ ਜਾਵੇ। ਇਸ ਤੋਂ ਇਲਾਵਾਪਹਿਲੀ ਵਾਰ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਨਾਲ ਅਸਲ ਟੈਸਟ-ਟੇਸਟਿੰਗ ਸੈਸ਼ਨ ਵੀ ਕੀਤੇ ਗਏ ਹਨਤਾਂ ਜੋ ਸਿਰਫ਼ ਉਹੀ ਪਕਵਾਨ ਅੰਤਿਮ ਮਨਜ਼ੂਰੀ ਲਈ ਚੁਣੇ ਜਾਣ ਜੋ ਬੱਚਿਆਂ ਨੂੰ ਅਸਲ ਵਿੱਚ ਪਸੰਦ ਆਉਂਦੇ ਹਨ।
 
ਤਬਦੀਲੀ ਦੌਰਾਨ ਆਉਣ ਵਾਲੀਆਂ ਚੁਣੌਤੀਆਂ ਦਾ ਹੱਲ
 
ਕਿਸੇ ਵੀ ਵੱਡੇ ਪੱਧਰ ਦੇ ਪ੍ਰਣਾਲੀਗਤ ਸੁਧਾਰ ਵਾਂਗਇਸ ਤਬਦੀਲੀ ਦੌਰਾਨ ਵੀ ਸ਼ੁਰੂਆਤੀ ਪੜਾਅ 'ਤੇ ਕੁਝ ਮੁਸ਼ਕਲਾਂ ਆਈਆਂ ਹਨ। ਬੋਲੀਕਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਪੇਸ਼ਕਸ਼ਾਂ ਆਉਣ ਕਾਰਨ ਪਕਵਾਨਾਂ ਦੀ ਜਾਂਚ ਵਿੱਚ ਸ਼ੁਰੂਆਤੀ ਅਨੁਮਾਨ ਨਾਲੋਂ ਵੱਧ ਸਮਾਂ ਲੱਗਿਆਜਿਸ ਕਾਰਨ ਟੈਂਡਰ ਨੂੰ ਅੰਤਿਮ ਰੂਪ ਦੇਣ ਵਿੱਚ ਥੋੜ੍ਹੀ ਦੇਰੀ ਹੋਈ। ਸਰਕਾਰ ਨੇ ਅੱਜ ਬਠਿੰਡਾ ਜ਼ਿਲ੍ਹੇ ਲਈ ਟੈਂਡਰ ਪ੍ਰਕਿਰਿਆ ਮੁਕੰਮਲ ਕਰ ਲਈ ਹੈ ਅਤੇ ਆਉਣ ਵਾਲੇ ਹਫ਼ਤੇ ਦੌਰਾਨ ਬਾਕੀ ਸਾਰੇ ਜ਼ਿਲ੍ਹਿਆਂ ਲਈ ਵੀ ਇਸਨੂੰ ਪੂਰਾ ਕਰ ਲਿਆ ਜਾਵੇਗਾ।
 
ਇਸ ਸਬੰਧੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, "ਇਨ੍ਹਾਂ ਸੁਧਾਰਾਂ ਨਾਲਪੰਜਾਬ ਨੇ ਆਂਗਣਵਾੜੀ ਪੋਸ਼ਣ ਸੁਧਾਰਾਂ ਵਿੱਚ ਦੇਸ਼ ਭਰ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈਜਿੱਥੇ ਸਹੂਲਤ ਨਾਲੋਂ ਜਵਾਬਦੇਹੀ ਅਤੇ ਭਾਈਚਾਰਕ ਭਾਗੀਦਾਰੀ ਨੂੰ ਤਰਜੀਹ ਦਿੱਤੀ ਗਈ ਹੈ। ਭਗਵੰਤ ਮਾਨ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਆਂਗਣਵਾੜੀ ਨੈੱਟਵਰਕ ਰਾਹੀਂ ਜਿਨ੍ਹਾਂ ਬੱਚਿਆਂਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਤੱਕ ਪਹੁੰਚ ਕੀਤੀ ਜਾਂਦੀ ਹੈਉਨ੍ਹਾਂ ਨੂੰ ਅਜਿਹਾ ਭੋਜਨ ਮਿਲੇ ਜੋ ਲੋੜੀਂਦੀ ਮਾਤਰਾ ਵਿੱਚ ਹੋਣ ਦੇ ਨਾਲ-ਨਾਲ ਪੌਸ਼ਟਿਕ ਅਤੇ ਸੁਰੱਖਿਅਤ ਵੀ ਹੋਵੇ।”

-anganwadipunjab-punjabnutrition-bhagwantmann-baljitkaur-punjabgovernment



TOP HEADLINES


*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ
*ਮਾਨ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਾਉਣ ਦੀ ਮੁਹਿੰਮ ਜਾਰੀ* *ਮ
ਪੰਜਾਬ ਨੇ ਆਂਗਣਵਾੜੀ ਪੋਸ਼ਣ ਪ੍ਰਣਾਲੀ ਵਿੱਚ ਕੀਤਾ ਵੱਡਾ ਬਦਲਾਅ
ਕਾਂਗਰਸ ਨੇ ਆਪਣੀ ਡੁੱਬਦੀ ਬੇੜੀ ਬਚਾਉਣ ਲਈ ਪੰਜਾਬ ਵਿੱਚ ਪਾਇਲਟ ਨ
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਮੁ
ਬੀਜੇਪੀ ਪੰਜਾਬ ਤੋਂ ਸਿੱਖ ਕੇ ਆਪਣੇ ਰਾਜਾਂ ਵਿੱਚ ਵੀ ਨਸ਼ਾ ਖ਼ਤਮ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਫ਼ਤਹਿਗੜ੍ਹ ਸ
*ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲ
ਕੀ ਕਾਨੂੰਨ ਮਰਨ ਤੋਂ ਪਹਿਲਾਂ ਦਿੱਤੇ ਬਿਆਨ 'ਤੇ ਐਫ.ਆਈ.ਆਰ. ਅਤੇ
*ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁ
ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ
*ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕ
ਰਾਜਸਥਾਨ ਵਿੱਚ ਵੀ ਆਪ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵ
ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ
ਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ
*ਭਾਰਤ ਅਤੇ ਪਾਕਿਸਤਾਨ ਦਰਮਿਆਨ ਇਤਿਹਾਸਕ ਮੁਕਾਬਲਾ ਪਹਿਲੀ ਨਵੰਬਰ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀ
ਮੋਹਾਲੀ ਵਿੱਚ ਬਿਜਲੀ ਕੱਟਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51855306

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us