ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ: 824 ਬੱਚਿਆਂ ਦੀ ਕੀਤੀ ਜਾ ਰਹੀ ਹੈ ਵਿੱਤੀ ਮਦਦ: ਡਾ. ਬਲਜੀਤ ਕੌਰ

Dec9,2022 | Gautam Jalandhari | Chandigarh


ਆਰਥਿਕ ਤੌਰ ’ਤੇ ਕਮਜ਼ੋਰ ਬੱਚਿਆਂ ਨੂੰ 2000 ਰੁਪਏ ਪ੍ਰਤੀ ਮਹੀਨਾ ਦੀ ਸਹੂਲਤ

ਸੂਬੇ ਦੇ 15 ਹੋਮਜ਼ ’ਚ 441 ਬੱਚਿਆਂ ਨੂੰ ਸਰਕਾਰ ਵੱਲੋਂ ਮੁਫਤ ਰਿਹਾਇਸ਼, ਸਿਹਤ ਤੇ ਸਿੱਖਿਆ ਦਾ ਪ੍ਰਬੰਧ

   ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਸੂਬੇ ਵਿੱਚ ਬੱਚੇ ਜਿਨ੍ਹਾਂ ਦੀ ਉਮਰ 18 ਸਾਲ ਜਾਂ ਉਸ ਤੋਂ ਘੱਟ ਹੈ, ਲਈ ਚਲਾਏ ਜਾ ਰਹੇ 15 ਹੋਮਜ਼ ਵਿੱਚ ਜਿੱਥੇ 441 ਬੱਚਿਆਂ ਨੂੰ ਰਿਹਾਇਸ਼, ਸਿਹਤ ਤੇ ਸਿੱਖਿਆ ਆਦਿ ਮੁਫਤ ਮੁਹੱਈਆ ਕਰਵਾਈ ਜਾ ਰਹੀ ਹੈ, ਉਥੇ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 824 ਬੱਚਿਆਂ ਦੀ ਵਿੱਤੀ ਮਦਦ ਕੀਤੀ ਜਾ ਰਹੀ ਹੈ।
   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੇਂਦਰੀ ਸਪਾਂਸਰਡ ਇੰਟੇਗ੍ਰੇਟਿਡ ਚਾਇਲਡ ਪ੍ਰੋਟੈਕਸ਼ਨ ਸਕੀਮ ਲਾਗੂ ਕਰਨ ਦਾ ਮੁੱਖ ਉਦੇਸ਼ ਬੇਸਹਾਰਾ ਜਾਂ ਮੁਸ਼ਕਲ ਹਾਲਾਤ ਵਿੱਚ ਰਹਿ ਰਹੇ ਬੱਚਿਆਂ ਦੀ ਸਹੀ ਦੇਖਭਾਲ, ਸੰਭਾਲ, ਇਲਾਜ ਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦੇ ਮੌਕੇ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਜੁਵੇਨਾਇਲ ਜਸਟਿਸ (ਕੇਅਰ ਐਂਜ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਅਧੀਨ ਵੱਖ ਵੱਖ 15 ਹੋਮ ਸੂਬੇ ਵਿਚ ਚਲਾ ਰਹੀ ਹੈ। ਇਸ ਵਿੱਚ 7 ਬਾਲ ਘਰ, 4 ਆਬਜ਼ਰਵੇਸ਼ਨ ਹੋਮ, 2 ਸਪੈਸ਼ਲ ਹੋਮ ਤੇ 2 ਸਟੇਟ ਆਫਟਰ ਕੇਅਰ ਹੋਮ ਸ਼ਾਮਲ ਹਨ। ਇਨ੍ਹਾਂ ਵਿੱਚ 441 ਬੱਚੇ ਰਹਿ ਰਹੇ ਹਨ ਅਤੇ ਰਾਜ ਸਰਕਾਰ ਵੱਲੋਂ ਰਿਹਾਇਸ਼, ਸਿਹਤ ਸਬੰਧੀ ਤੇ ਸਿੱਖਿਆ ਆਦਿ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਨ੍ਹਾਂ ਬੱਚਿਆਂ ਵਿਚ ਬੇਸਹਾਰਾ ਬੱਚੇ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਆਦਿ ਸ਼ਾਮਲ ਹਨ।
   ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਜਾਂ ਫੋਸਟਰ ਕੇਅਰ ਸਕੀਮ ਰਾਹੀਂ 2000 ਰੁਪਏ ਪ੍ਰਤੀ ਮਹੀਨਾ ਪ੍ਰਤੀ ਬੱਚਾ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਜੋ ਅਨਾਥ ਹਨ ਜਾਂ ਜਿਨ੍ਹਾਂ ਦੇ ਮਾਂ ਜਾਂ ਪਿਓ ’ਚੋਂ ਇਕੋ ਹੀ ਨਾਲ ਹੈ ਅਤੇ ਉਹ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਨੂੰ 2000 ਰੁਪਏ ਪ੍ਰਤੀ ਮਹੀਨਾ ਮਦਦ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਫੌਸਟਰ ਕੇਅਰ ਸਕੀਮ ਰਾਹੀਂ ਵੱਖ ਵੱਖ ਪਰਿਵਾਰਾਂ ਜਾਂ ਵਿਅਕਤੀਆਂ ਵੱਲੋਂ ਗਰੀਬ ਬੱਚਿਆਂ ਦੀ ਵਿੱਤੀ ਸਹਾਇਤਾ ਦਾ ਜ਼ਿੰਮਾ ਚੁੱਕਿਆ ਜਾਂਦਾ ਹੈ ਤੇ 2000 ਰੁਪਏ ਪ੍ਰਤੀ ਮਹੀਨਾ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਕੁੱਲ 824 ਬੱਚੇ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਰਹੇ ਹਨ।

Facility-Of-Rs-2000-Per-Month-To-Economically-Weaker-Children



TOP HEADLINES


ਲੋਕਸਭਾ ਚੋਣਾਂ 2024 : ਪੰਜਾਬ ਚ ਕਿਹੜੀ ਸੀਟ ਤੋਂ ਕੌਣ ਉਮੀਦਵਾਰ
ਉੱਘੇ ਪੰਜਾਬੀ ਅਭਿਨੇਤਰੀ ਨਿਰਮਲ ਰਿਸ਼ੀ ਪਦਮ ਸ਼੍ਰੀ ਪੁਰਸਕਾਰ ਨਾਲ
ਫ਼ਰੀਦਕੋਟ ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ
ਲੋਕਸਭਾ ਚੋਣਾਂ 2024 : ਪੰਜਾਬੀ Nri ਕੀ ਸੋਚਦੇ ਹਨ?
ਪੀ.ਬੀ-10 ਨਾਲ ਸਬੰਧਤ ਲਾਇਸੰਸ ਦੀਆਂ ਸਾਰੀਆਂ ਸੇਵਾਵਾਂ ਦਾ ਲਾਭ ਹ
 ਖਹਿਰਾ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ, ਗੋਲਡੀ ਤੇ ਧੀਮ
ਇੰਨੋਸੈਂਟ ਹਾਰਟਸ ਵਿੱਚ' ਈਕੋ ਕਲੱਬ ਦੇ ਵਿਦਿਆਰਥੀਆਂ ਨੇ  'ਏ ਵਿਜ
ਦਰਦਨਾਕ ਸੜਕ ਹਾਦਸੇ ਵਿੱਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਦੋਵੇਂ
ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਮੰਡੀਆਂ ਦਾ ਦੌਰਾ,  ਖਰੀਦੀ
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਐਮ ਪੀ ਮਹਿੰਦਰ ਸਿੰ
ਮੋਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ਤੇ ਲੁੱਟਾਂ ਖੋਹਾਂ ਕਰਨ ਵਾਲੇ
ਲੋਕ ਸਭਾ ਚੋਣਾਂ-2024 ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸ
ਮਹਿੰਦਰ ਸਿੰਘ ਕੇਪੀ ਨੇ ਛੱਡੀ ਕਾਂਗਰਸ, ਅਕਾਲੀ ਦਲ ਨੇ ਬਣਾਇਆ ਜਲੰ
ਖੱਤਰੀ ਮਹਾਂ ਸਭਾ ਪੰਜਾਬ ਦਾ ਸੂਬਾ ਪੱਧਰੀ ਪ੍ਰਤਿਨਿਧੀ ਇਜਲਾਸ 28
ਨਸ਼ਾ ਦੇ ਲੈਣ ਦੇਣ ਨੂੰ ਲੈ ਕੇ ਦਾ ਹੋਇਆ ਕਤਲ, ਪੁਲੀਸ ਜਾਂਚ ਵਿੱਚ
ਕਾਂਗਰਸ ਨੂੰ ਇਕ ਹੋਰ ਵੱਡੇ ਝਟਕੇ ਦੀ ਖ਼ਬਰ, ਵੱਡਾ ਆਗੂ ਫੜ ਸਕਦਾ ਹ
ਗਾਜ਼ੀਪੁਰ 'ਚ ਕੂੜਾ ਦੇ ਪਹਾੜ 'ਚ ਲੱਗੀ ਭਿਆਨਕ ਅੱਗ -ਕਈ ਘੰਟੇ ਬੀ
Kisan  Protest: ਸ਼ੰਭੂ ਬਾਰਡਰ ਵਿੱਖੇ ਰੇਲ ਟਰੈਕ ਤੇ ਕਿਸਾਨਾਂ ਦ
*ਲੁਧਿਆਣਾ 'ਚ 22 ਪੋਲਿੰਗ ਸਟੇਸ਼ਨਾਂ ਦੇ ਨਾਂ ਬਦਲੇ, 11 ਹੋਰ ਇਮਾਰ
ਐਨ ਜੀ ਓ ਦੀ ਸਹਾਇਤਾ ਨਾਲ ਚੌਥੇ ਵੋਟਰ ਪੰਜੀਕਰਣ ਕੈਂਪ ਦੌਰਾਨ ਸੀਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42027527

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us